
ਕਿਹਾ, ਪੰਜਾਬ ’ਚ BJP ਦੀ ਵੋਟ ਫ਼ੀ ਸਦੀ ’ਚ ਹੋਇਆ ਵਾਧਾ, ਸਾਨੂੰ ਕਿਸੇ ਦੇ ਸਰਟੀਫ਼ਿਕੇਟ ਦੀ ਲੋੜ ਨਹੀਂ...
ਸਾਨੂੰ ਪਤਾ ਹੈ ਕਿ ਪੰਜਾਬ ਦੇ ਕਿਸਾਨ ਪੰਜਾਬ ਤੇ ਹਰਿਆਣਾ ਬਾਰਡਰ ’ਤੇ ਕੇਂਦਰ ਸਰਕਾਰ ਤੋਂ ਅਪਣੀਆਂ ਜਾਇਜ਼ ਮੰਗਾਂ ਮਨਵਾਉਣ ਲਈ ਧਰਨੇ ’ਤੇ ਬੈਠੇ ਹਨ ਜਿਸ ਨੂੰ ਤਕਰੀਬਨ ਇਕ ਸਾਲ ਹੋਣ ਵਾਲਾ ਹੈ। ਜਿਥੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 41 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹੋਏ ਹਨ ਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
Chandigarh
ਧਰਨੇ ’ਚ ਕਿਸਾਨਾਂ ਵਲੋਂ ਲਗਾਤਾਰ ਮੀਟਿੰਗਾਂ ਵੀ ਜਾਰੀ ਹਨ ਤੇ ਕੁੱਝ ਐਲਾਨ ਕੀਤੇ ਜਾ ਰਹੇ ਹਨ। ਪਰ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਕੋਈ ਸੱਦਾ ਪੱਤਰ ਨਹੀਂ ਆਇਆ। ਡੱਲੇਵਾਲ ਦੀ ਸਿਹਤ ਨੂੰ ਲੈ ਕੇ ਹਰ ਇਕ ਦੇਸ਼ ਵਾਸੀ ਚਿੰਤਾ ਲੱਗੀ ਹੋਈ। ਕਿਸਾਨਾਂ ਵਲੋਂ ਲਗਾਏ ਧਰਨੇ ਤੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਰੋਜ਼ਾਨਾ ਸਪੋਸਕਮੈਨ ਦੀ ਟੀਮ ਫ਼ਤਿਹਜੰਗ ਬਾਜਵਾ ਨਾ ਗੱਲਬਾਤ ਕਰਨ ਪਹੁੰਚੀ।
ਗੱਲਬਾਤ ਕਰਦਿਆਂ ਫ਼ਤਿਹਜੰਗ ਬਾਜਵਾ ਨੇ ਭਾਜਪਾ ਦੀ ਪੰਜਾਬ ’ਚ ਵੋਟ ਫ਼ੀ ਸਦੀ ’ਤੇ ਬੋਲਦੇ ਹੋਏ ਕਿਹਾ ਕਿ ਪਿਛਲੇ ਸਮੇਂ ਵਿਚ ਭਾਜਪਾ ਦੀ ਵੋਟ ਫ਼ੀ ਸਦੀ 5 ਫ਼ੀ ਸਦੀ ਸੀ ਪਰ ਹੁਣ ਵਧ ਕੇ 20 ਫ਼ੀ ਸਦੀ ਤੱਕ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕਿਸੇ ਦੇ ਸਰਟੀਫ਼ਿਕੇਟ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਈ ਜੋ ਮਰਜ਼ੀ ਕਹੀ ਜਾਵੇ, ਸਾਨੂੰ ਕੋਈ ਫ਼ਰਕ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਅੱਜ ਭਾਰਤੀ ਜਨਤਾ ਪਾਰਟੀ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਸੋਚਦੀ ਹੈ ਕਿ ਪੰਜਾਬ ਨੂੰ ਤਰੱਕੀ ਤੇ ਰਾਹ ਕਿਵੇਂ ਲਿਆਇਆ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨ ਕੇ ਪੂਰੀਆਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਅਸੀਂ ਵੀ ਚਾਹੁੰਦੇ ਹਾਂ ਕਿ ਕਿਸਾਨ ਨਵੇਂ ਸਾਲ ਵਿਚ ਆਪਣੇ ਘਰਾਂ ਵਿਚ ਰਹਿਣ ਨਾ ਕੇ ਸੜਕਾਂ ’ਤੇ ਰਹਿਣ। ਉਨ੍ਹਾਂ ਕਿਹਾ ਕਿ ਅਸੀਂ ਨਵੇਂ ਸਾਲ ਮੌਕੇ ਡੱਲੇਵਾਲ ਦੀ ਚੰਗੀ ਸਿਹਤ ਅਰਦਾਸਾਂ ਵੀ ਕੀਤੀਆਂ ਹਨ ਤੇ ਡੱਲੇਵਾਲ ਦਾ ਮਰਨ ਵਰਤ ਵੀ ਤੁੜਵਾਇਆ ਜਾਵੇ ਤੇ ਜਿਹੜੀਆਂ ਸਹੀ ਉਨ੍ਹਾਂ ਦੀਆਂ ਮੰਗਾਂ ਹਨ ਉਨ੍ਹਾਂ ਹੱਲ ਕਢਿਆ ਜਾਵੇ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖ ਧਰਮ ਵਿਚ ਬਹੁਤ ਆਸਥਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪਤਾ ਹੈ ਕਿ ਸਿੱਖ ਕੌਮ ਇਕ ਜਝਾਰੂ, ਮਾਰਸ਼ਲ ਅਤੇ ਵਚਨਾਂ ’ਤੇ ਖੜਨ ਵਾਲੀ ਕੌਮ ਹੈ ਜਿਸ ਨੂੰ ਅਸੀਂ ਨਾਲ ਲੈ ਕੇ ਚੱਲਣਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ 40 ਜਥੇਬੰਦੀਆਂ ਇਕੱਠੀਆਂ ਨਹੀਂ। ਉਨ੍ਹਾਂ ਕਿਹਾ ਕਿ ਇਕ ਜਥੇਬੰਦੀ ਨੂੰ ਅੱਗੇ ਲਗਾ ਲਿਆ, ਦੂਜਿਆਂ ਨੂੰ ਬੁਲਾਇਆ ਗਿਆ ਉਹ ਆਉਂਦੇ ਨਹੀਂ, ਉਹ ਕਹਿੰਦੇ ਅਸੀਂ ਤੁਹਾਡੇ ਨਾਲ ਨਹੀਂ ਹਾਂ ਤਾਂ ਫਿਰ ਕੀ ਕਰੀਏ।
ਉਨ੍ਹਾਂ ਕਿਹਾ ਕਿ ਇਕ ਦੀ ਗੱਲ ਮੰਨੀਏ ਜਾਂ ਫਿਰ 39 ਦੀ ਮੰਨੀਏ। ਉਨ੍ਹਾਂ ਕਿਹਾ ਕਿ ਇਹ ਮੁੱਦਾ ਸੁਪਰੀਮ ਕੋਰਟ ਅੱਗੇ ਰੱਖਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿਦਰ ਮੋਦੀ ਨੇ ਵੀ ਕਿਹਾ ਹੈ ਕਿ ਜੋ ਕਿਸਾਨਾਂ ਦੀਆਂ ਜਾਇਜ਼ ਮੰਗਾਂ ਹਨ ਉਹ ਮੰਨੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੈਂ ਸਮਝਦਾ ਹਾਂ ਕਿ ਇਕ ਜਾਂ ਦੋ ਦਿਨ ਵਿਚ ਇਹ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਦਿਲਜੀਤ ਦੁਸਾਂਝ ਨਾਲ ਪ੍ਰਧਾਨ ਮੰਤਰੀ ਦਾ ਮਿਲਣਾ ਇਹ ਦਰਸਾਉਂਦਾ ਹੈ ਕਿ ਉਹ ਪੰਜਾਬੀਆਂ ਤੇੇ ਸਿੱਖ ਕੌਮ ਨਾਲ ਬਹੁਤ ਪਿਆਰ ਕਿਰਦੇ ਹਨ।