Chandigarh News: ਕਿਰਨ ਬੇਦੀ ਹੋ ਸਕਦੀ ਪੰਜਾਬ ਦੀ ਨਵੀਂ ਰਾਜਪਾਲ, ਭਾਜਪਾ ਬੁਲਾਰੇ ਨੇ ਕੀਤਾ ਦਾਅਵਾ

By : GAGANDEEP

Published : Feb 5, 2024, 7:18 am IST
Updated : Feb 5, 2024, 1:48 pm IST
SHARE ARTICLE
Kiran Bedi could be the new Governor of Punjab Chandigarh News in punjabi
Kiran Bedi could be the new Governor of Punjab Chandigarh News in punjabi

Chandigarh News: ਚਰਚਾ ਛਿੜਨ ਤੋਂ ਬਾਅਦ ਭਾਜਪਾ ਬੁਲਾਰੇ ਡਾ.ਕਮਲ ਸੋਈ ਨੇ ਟਵੀਟ ਕੀਤਾ ਡਿਲੀਟ

Kiran Bedi could be the new Governor of Punjab Chandigarh News in punjabi : ਪੰਜਾਬ ਵਿਚ ਭਾਜਪਾ ਦੇ ਬੁਲਾਰੇ ਡਾ.ਕਮਲ ਸੋਈ ਨੇ ਦਾਅਵਾ ਕੀਤਾ ਹੈ ਕਿ ਪਹਿਲੀ ਮਹਿਲਾ ਆਈਪੀਐਸ ਕਿਰਨ ਬੇਦੀ ਪੰਜਾਬ ਦੀ ਅਗਲੀ ਰਾਜਪਾਲ ਹੋਵੇਗੀ। ਡਾ: ਸੋਈ ਨੇ ਇਸ ਬਾਰੇ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਹੈ। ਇਸ ਸਬੰਧੀ ਡਾ. ਕਮਲ ਸੋਈ ਨੇ ਕਿਹਾ ਕਿ ਉਨ੍ਹਾਂ ਦੇ ਪੰਜਾਬ ਆਉਣ 'ਤੇ ਸੂਬੇ ਦੇ ਹਾਲਾਤ ਬਦਲ ਜਾਣਗੇ | ਅੰਮ੍ਰਿਤਸਰ ਵਿਚ ਵੱਡੀ ਹੋਈ ਕਿਰਨ ਬੇਦੀ ਪੰਜਾਬ ਨੂੰ ਚੰਗੀ ਤਰ੍ਹਾਂ ਜਾਣਦੀ ਹੈ।

ਇਹ ਵੀ ਪੜ੍ਹੋ: Food Recipes: ਘਰ ਵਿਚ ਬਣਾਉ ਦਹੀਂ ਦੀ ਲੱਸੀ

photophoto

ਹਾਲਾਂਕਿ ਜਦੋਂ ਉਨ੍ਹਾਂ ਦੇ ਬਿਆਨ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਤਾਂ ਉਨ੍ਹਾਂ ਨੇ ਟਵੀਟ ਡਿਲੀਟ ਕਰ ਦਿਤਾ। ਲੁਧਿਆਣਾ ਦੇ ਰਹਿਣ ਵਾਲੇ ਡਾ.ਕਮਲ ਸੋਈ ਪੰਜਾਬ ਭਾਜਪਾ ਦੇ ਸੂਬਾ ਬੁਲਾਰੇ ਹਨ। ਉਹ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਅਧੀਨ ਰਾਸ਼ਟਰੀ ਸੜਕ ਸੁਰੱਖਿਆ ਕੌਂਸਲ ਦਾ ਮੈਂਬਰ ਵੀ ਹੈ।
ਦੱਸ ਦੇਈਏ ਕਿ ਕਿਰਨ ਬੇਦੀ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਨਾਲ ਅੰਨਾ ਹਜ਼ਾਰੇ ਦੇ ਅੰਦੋਲਨ ਨਾਲ ਜੁੜੀ ਹੋਈ ਸੀ। ਜਦੋਂ ਅਰਵਿੰਦ ਕੇਜਰੀਵਾਲ ਨੇ ਅੰਦੋਲਨ ਤੋਂ ਬਾਅਦ ਆਮ ਆਦਮੀ ਪਾਰਟੀ ਬਣਾਈ ਤਾਂ ਕਿਰਨ ਉਨ੍ਹਾਂ ਦੇ ਨਾਲ ਨਹੀਂ ਗਈ।

ਇਹ ਵੀ ਪੜ੍ਹੋ: Health News: ਕੱਚੇ ਅੰਬ ਦਾ ਖੱਟਾ-ਮਿੱਠਾ ਸਵਾਦ ਤੁਹਾਡੀ ਸਿਹਤ ਦਾ ਵੀ ਰੱਖੇਗਾ ਖਿਆਲ

ਬੇਦੀ ਦਾ ਨਾਂ ਅਜਿਹੇ ਸਮੇਂ 'ਚ ਚਰਚਾ 'ਚ ਆਇਆ ਹੈ, ਜਦੋਂ ਪੰਜਾਬ 'ਚ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਸਾਬਕਾ ਗਵਰਨਰ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਕਾਫੀ ਵਿਵਾਦ ਚੱਲ ਰਿਹਾ ਸੀ। ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਪੁਰੋਹਿਤ ਵਿਚਕਾਰ ਚਿੱਠੀਆਂ ਅਤੇ ਬਿਆਨਾਂ ਦਾ ਸਿਲਸਿਲਾ ਜਾਰੀ ਸੀ। ਕਿਰਨ ਬੇਦੀ ਇਸ ਤੋਂ ਪਹਿਲਾਂ ਪੁਡੂਚੇਰੀ ਦੀ ਰਾਜਪਾਲ ਰਹਿ ਚੁੱਕੀ ਹੈ।

 ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹਾਲਾਂਕਿ ਅਜੇ ਤੱਕ ਕਿਰਨ ਬੇਦੀ ਨੂੰ ਪੰਜਾਬ ਦੀ ਰਾਜਪਾਲ ਬਣਾਉਣ ਬਾਰੇ ਕੋਈ ਰਸਮੀ ਹੁਕਮ ਸਾਹਮਣੇ ਨਹੀਂ ਆਇਆ ਹੈ। ਪੰਜਾਬ ਰਾਜ ਭਵਨ ਦੇ ਸੂਤਰਾਂ ਅਨੁਸਾਰ ਫਿਲਹਾਲ ਉਨ੍ਹਾਂ ਕੋਲ ਨਵੇਂ ਰਾਜਪਾਲ ਦੇ ਨਾਂ ਬਾਰੇ ਕੋਈ ਰਸਮੀ ਜਾਣਕਾਰੀ ਨਹੀਂ ਹੈ। ਕਿਰਨ ਬੇਦੀ ਦਾ ਜਨਮ 6 ਜੂਨ 1949 ਨੂੰ ਅੰਮ੍ਰਿਤਸਰ, ਪੰਜਾਬ ਵਿੱਚ ਹੋਇਆ ਸੀ। ਉਹ ਸਾਬਕਾ ਟੈਨਿਸ ਖਿਡਾਰਨ ਹੈ। ਕਿਰਨ ਬੇਦੀ ਨੇ 1966 ਵਿੱਚ ਨੈਸ਼ਨਲ ਜੂਨੀਅਰ ਟੈਨਿਸ ਚੈਂਪੀਅਨਸ਼ਿਪ ਜਿੱਤੀ ਸੀ।

1965 ਤੋਂ 1978 ਤੱਕ, ਉਨ੍ਹਾਂ ਨੇ ਕਈ ਰਾਸ਼ਟਰੀ ਅਤੇ ਅੰਤਰਰਾਜੀ ਮੁਕਾਬਲੇ ਜਿਤੇ। ਉਹ 1972 ਵਿੱਚ ਆਈਪੀਐਸ ਵਿੱਚ ਸ਼ਾਮਲ ਹੋਣ ਵਾਲੀ ਪਹਿਲੀ ਔਰਤ ਸੀ। ਆਈਪੀਐਸ ਅਧਿਕਾਰੀ ਬਣਨ ਤੋਂ ਬਾਅਦ, ਉਨ੍ਹਾਂ ਨੇ ਦਿੱਲੀ, ਗੋਆ, ਚੰਡੀਗੜ੍ਹ ਅਤੇ ਮਿਜ਼ੋਰਮ ਵਿੱਚ ਸੇਵਾਵਾਂ ਦਿੱਤੀਆਂ ਹਨ।

(For more news apart from Kiran Bedi could be the new Governor of Punjab Chandigarh News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement