ਸੁਖਜਿੰਦਰ ਸਿੰਘ ਰੰਧਾਵਾ ਨੇ ਲਿਖੀ ਪ੍ਰਧਾਨ ਮੰਤਰੀ ਨੂੰ ਚਿੱਠੀ

By : JUJHAR

Published : Jun 5, 2025, 1:53 pm IST
Updated : Jun 5, 2025, 1:54 pm IST
SHARE ARTICLE
Sukhjinder Singh Randhawa wrote a letter to the Prime Minister
Sukhjinder Singh Randhawa wrote a letter to the Prime Minister

ਕਿਹਾ, ਸ੍ਰੀ ਦਰਬਾਰ ਸਾਹਿਬ ਨੂੰ ਨੋ ਵਾਰ ਜ਼ੋਨ ਐਲਾਨਿਆ ਜਾਵੇ

ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ਨੂੰ ਇਕ ਚਿੱਠੀ ਲਿਖੀ ਗਈ ਹੈ। ਜਿਸ ਵਿਚ ਉਨ੍ਹਾਂ ਵਲੋਂ ਕਿਹਾ ਗਿਆ ਹੈ ਕਿ ਸ੍ਰੀ ਹਰਮੰਦਰ ਸਾਹਿਬ ਨੂੰ ਨੋ ਵਾਰ ਜ਼ੋਨ ਐਲਾਨਿਆ ਜਾਵੇ। ਜਿਸ ਤਰ੍ਹਾਂ ਬੀਤੇ ਸਮੇਂ ਵਿਚ ਹਾਲਾਤ ਬਣੇ ਉਸ ਦੌਰਾਨ ਧਾਰਮਕ ਸਥਾਨਾਂ ਨੂੰ ਨੁਕਸਾਨ ਪਹੁੰਚ ਸਕਦਾ ਸੀ।  ਰੋਜ਼ਾਨਾ ਸਪੋਕਸਮੈਨ ਦੀ ਟੀਮ ਨਾਲ ਗੱਲਬਾਤ ਕਰਦੇ ਹੋਏ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਮੈਂ ਕੇਂਦਰ ਸਰਕਾਰ ਨੂੰ ਇਕ ਚਿੱਠੀ ਲਿਖੀ ਹੈ ਜਿਸ ਵਿਚ ਮੈਂ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਦਰਬਾਰ ਸਾਹਿਬ ਸਮੇਤ ਭਾਰਤ ਦੇ ਧਾਰਮਕ ਸਥਾਨਾਂ ਨੂੰ ਨੋ ਵਾਰ ਜ਼ੋਨ ਐਲਾਨਿਆ ਜਾਵੇ।

ਸਾਰੇ ਮੁਲਕਾਂ ਦੇ ਲੋਕ ਦਰਬਾਰ ਸਾਹਿਬ ਨੂੰ ਦੇਖਣ ਨਹੀਂ ਸਗੋਂ ਉਥੇ ਮੱਥਾ ਟੇਕਣ ਆਉਂਦੇ ਹਨ। ਗੁਰੂ ਗ੍ਰੰਥ ਸਹਿਬ ਵਿਚ ਸਾਡੇ ਗੁਰੂਆਂ ਦੀ ਬਾਣੀ ਦਰਜ ਹੈ। ਗੁਰੂ ਗ੍ਰੰਥ ਸਾਹਿਬ ’ਚ ਦਰਜ ਬਾਣੀ ਨੇ ਸਾਨੂੰ ਦਸਿਆ ਕਿ ਸਾਰੇ ਧਰਮ ਇਕ ਹਨ, ਲੱਖਾਂ ਆਕਾਸ ਹਨ ਆਦਿ। ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ ਨੇ ਦਰਬਾਰ ਸਾਹਿਬ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਜਿਸ ਦੇ ਮਦੇਨਜ਼ਰ ਮੈਂ  ਕੇਂਦਰ ਨੂੰ ਇਹ ਚਿੱਠੀ ਲਿਖੀ ਹੈ ਕਿ ਜੇ ਆਉਣ ਵਾਲੇ ਸਮੇਂ ਵਿਚ ਕੋਈ ਲੜਾਈ ਲਗਦੀ ਹੈ ਤਾਂ ਦਰਬਾਰ ਸਾਹਿਬ ਤੇ ਹੋਰ ਧਾਰਮਕ ਸਥਾਨਾਂ ਨੂੰ ਨੋ ਵਾਰ ਜ਼ੋਨ ਐਲਾਨਿਆ ਜਾਵੇ। 

ਉਨ੍ਹਾਂ ਕਿਹਾ ਕਿ ਸਾਡੇ ਪ੍ਰਧਾਨ ਮੰਤਰੀ ਨੂੰ ਇਸ ਮੁੱਦੇ ’ਤੇ ਵਿਚਾਰ ਕਰਨਾ ਚਾਹੀਦਾ ਹੈ ਤੇ ਸਾਰੇ ਮੁਲਕਾਂ ਨਾਲ ਜਾ ਗੱਲ ਕਰਨੀ ਚਾਹੀਦੀ ਹੈ। ਇਸ ਮੁੱਦੇ ਲੈ ਕੇ ਬੁੱਧੀਜੀਵੀਆਂ ਨੂੰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ, ਜਥੇਦਾਰ ਤੇ ਸਾਡੀਆਂ ਹੋਰ ਜਥੇਬੰਦੀਆਂ ਨੂੰ ਸਾਰੀਆਂ ਪਾਰਟੀਆਂ ਨਾਲ ਮਿਲ ਕੇ ਪ੍ਰਧਾਨ ਮੰਤਰੀ ਨਾਲ ਮਿਲ ਕੇ ਕਹਿਣਾ ਚਾਹੀਦਾ ਹੈ ਕਿ ਸਾਡੀ ਇਹ ਬੇਨਤੀ ਕਬੂਲ ਕੀਤੀ ਜਾਵੇ ਕਿ ਸੰਸਾਰ ਦਾ ਇਕ ਅਜਿਹਾ ਧਾਰਮਕ ਸਥਾਨ ਜਿਥੇ ਸਾਰੇ ਸੰਸਾਰ ਦੇ ਲੋਕ ਮੱਥਾ ਟੇਕਣ ਆਉਂਦੇ ਹਨ ਉਸ ਦੀ ਸੁਰੱਖਿਆ ਲਈ ਦਰਬਾਰ ਸਾਹਿਬ ਨੂੰ ਨੋ ਵਾਰ ਜ਼ੋਨ ਐਲਾਨਿਆ ਜਾਵੇ।  ਉਨ੍ਹਾਂ ਕਿਹਾ ਕਿ ਜੇ ਅਸੀਂ ਸ਼ੁਰੂਆਤ ਕਰਾਂਗੇ ਤਾਂ ਹੀ ਅੱਗੇ ਰਾਹ ਮਿਲੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement