Chandigarh News: ਸਿਬਿਨ ਸੀ ਵੱਲੋਂ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼

By : BALJINDERK

Published : Jul 5, 2024, 4:53 pm IST
Updated : Jul 5, 2024, 4:56 pm IST
SHARE ARTICLE
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ

Chandigarh News : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ SSPs ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

Chandigarh News :ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ੁੱਕਰਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਬਾਬਤ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸਐਸਪੀ ਨਾਲ ਮੀਟਿੰਗ ਕੀਤੀ।
ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਮੀਟਿੰਗ ਦੌਰਾਨ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਵੋਟਿੰਗ ਲਈ ਲੋੜੀਂਦੇ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਚੋਣ ਨੂੰ ਨੇਪਰੇ ਚਾੜ੍ਹਿਆ ਜਾ ਸਕੇ। ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰ ਨੂੰ ਪੋਲਿੰਗ ਸਟੇਸ਼ਨਾਂ 'ਤੇ ਵਾਟਰ ਕੂਲਰ, ਪੱਖੇ, ਬੈਠਣ ਲਈ ਢੁਕਵੀਂ ਥਾਂ, ਪਖਾਨਿਆਂ ਅਤੇ ਸ਼ੈੱਡਾਂ ਦਾ ਪ੍ਰਬੰਧ ਕਰਨ ਲਈ ਕਿਹਾ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ।
ਉਨ੍ਹਾਂ ਅਧਿਕਾਰੀਆਂ ਨੂੰ  ਬਿਰਧਾਂ ਅਤੇ ਗਰਭਵਤੀ ਔਰਤਾਂ ਲਈ ਵੱਖਰੀਆਂ ਕਤਾਰਾਂ ਅਤੇ ਸਰੀਰਕ ਤੌਰ ਉੱਤੇ ਅਪਹਾਜ ਵੋਟਰਾਂ ਲਈ ਹਰੇਕ ਪੋਲਿੰਗ ਸਟੇਸ਼ਨ 'ਤੇ ਰੈਂਪ ਤੇ ਵੀਲਚੇਅਰ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਵੋਟਿੰਗ ਲਈ ਕਤਾਰ ਲੰਬੀ ਹੁੰਦੀ ਹੈ ਤਾਂ ਬੈਠਣ ਲਈ ਕੁਰਸੀਆਂ ਦਾ ਪ੍ਰਬੰਧ ਵੀ ਕੀਤਾ ਜਾਵੇ ਅਤੇ  ਪੋਲਿੰਗ ਸਟਾਫ਼ ਨੂੰ ਮੈਡੀਕਲ ਕਿੱਟਾਂ ਵੀ ਪ੍ਰਦਾਨ ਕੀਤੀਆਂ ਜਾਣ। ਇਸ ਤੋਂ ਇਲਾਵਾ ਉਨ੍ਹਾਂ ਨੇ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।    
ਮੁੱਖ ਚੋਣ ਅਧਿਕਾਰੀ ਨੇ ਪੁਲਿਸ ਕਮਿਸ਼ਨਰ ਅਤੇ SSPs ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਹੋਰ ਵਧਾਉਣ, ਨਾਕਿਆਂ ਉੱਤੇ ਸਖਤੀ ਕਰਨ ਅਤੇ ਸੀਸੀਟੀਵੀ ਰਾਹੀਂ 24 ਘੰਟੇ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਡਰੱਗ, ਸ਼ਰਾਬ, ਨਕਦੀ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਉੱਤੇ ਨੱਥ ਪਾਈ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਸੰਵੇਦਸ਼ਨੀਲ ਪੋਲਿੰਗ ਬੂਥਾਂ, ਸਟਰਾਂਗ ਰੂਮਾਂ ਅਤੇ ਕਾਊਂਟਿੰਗ ਸੈਂਟਰਾਂ ਉੱਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਕਿਹਾ।
ਸਿਬਿਨ ਸੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵੋਟਿੰਗ ਤੋਂ 48 ਘੰਟੇ ਪਹਿਲਾਂ ਬਾਹਰਲੇ ਵਿਅਕਤੀਆਂ ਦੀ ਹਲਕੇ ਵਿੱਚ ਐਂਟਰੀ ਪੂਰੀ ਤਰ੍ਹਾਂ ਬੈਨ ਕੀਤੀ ਜਾਵੇ ਅਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ।     
ਵੋਟਰਾਂ ਲਈ ਮਾਡਲ, ਪਿੰਕ, ਯੂਥ ਅਤੇ ਪੀਡਬਲਯੂਡੀ ਪੋਲਿੰਗ ਬੂਥਾਂ ਦਾ ਹੋਵੇਗਾ ਪ੍ਰਬੰਧ
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਿੰਗ ਵਾਲੇ ਦਿਨ ਕੁੱਲ 11 ਮਾਡਲ ਪੋਲਿੰਗ ਬੂਥ ਬਣਾਏ ਜਾਣਗੇ। ਇਸ ਤੋਂ ਇਲਾਵਾ ਮਿੰਟਗੁਮਰੀ ਗੁਰੂ ਨਾਨਕ ਪਬਲਿਕ ਸਕੂਲ, ਆਦਰਸ਼ ਨਗਰ ਵਿਖੇ ਇੱਕ ਪਿੰਕ ਪੋਲਿੰਗ ਬੂਥ ਬਣਾਇਆ ਜਾਵੇਗਾ, ਜਿਸ ਦਾ ਪੂਰਾ ਸੰਚਾਲਨ ਮਹਿਲਾਵਾਂ ਵੱਲੋਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗ੍ਰੀਨ ਪੋਲਿੰਗ ਬੂਥ, ਨੌਜਵਾਨਾਂ ਵੱਲੋਂ ਸੰਚਾਲਿਤ ਕੀਤਾ ਜਾਣ ਵਾਲਾ ਯੂਥ ਪੋਲਿੰਗ ਸਟੇਸ਼ਨ ਅਤੇ ਦਿਵਿਆਂਗ ਵਿਅਕਤੀਆਂ ਵੱਲੋਂ ਪੀਡਬਲਯੂਡੀ ਪੋਲਿੰਗ ਬੂਥ ਵੀ ਬਣਾਇਆ ਜਾਵੇਗਾ।     
ਹਲਕੇ ਦੇ ਕੁੱਲ ਵੋਟਰਾਂ ਦੀ ਗਿਣਤੀ
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 72 ਹਜ਼ਾਰ 20 ਹੈ, ਜਿਸ ਵਿੱਚ ਮਹਿਲਾ ਵੋਟਰਾਂ ਦੀ ਗਿਣਤੀ 82 ਹਜ਼ਾਰ 327 ਅਤੇ ਪੁਰਸ਼ ਵੋਟਰਾਂ ਦੀ ਗਿਣਤੀ 89 ਹਜ਼ਾਰ 685 ਹੈ। ਇਸ ਤੋਂ ਇਲਾਵਾ ਦਿਵਿਆਂਗ ਵੋਟਰਾਂ ਦੀ ਕੁੱਲ ਗਿਣਤੀ 873 ਹੈ ਜਿਸ ਵਿੱਚ 389 ਦਿਵਿਆਂਗ ਮਹਿਲਾ ਵੋਟਰ ਅਤੇ 484 ਦਿਵਿਆਂਗ ਪੁਰਸ਼ ਵੋਟਰ ਹਨ। ਉਨ੍ਹਾਂ ਅੱਗੇ ਦੱਸਿਆ ਕਿ ਹਲਕੇ ਵਿੱਚ 18-19 ਸਾਲ ਦੇ ਨੌਜਵਾਨ ਵੋਟਰਾਂ ਗਿਣਤੀ 5005 ਹੈ, ਜਿਨ੍ਹਾਂ ਵਿੱਚ 2282 ਲੜਕੀਆਂ ਅਤੇ 2723 ਲੜਕੇ ਹਨ। ਇਸ ਤੋਂ ਇਲਾਵਾ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 746 ਹੈ, ਜਿਨ੍ਹਾਂ ਵਿੱਚ 382  ਮਹਿਲਾ ਵੋਟਰ ਅਤੇ 364 ਪੁਰਸ਼ ਵੋਟਰ ਹਨ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆ ਦੱਸਿਆ ਕਿ ਹਲਕੇ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 181 ਹੈ।
ਜ਼ਿਕਰਯੋਗ ਹੈ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ 10 ਜੁਲਾਈ, 2024 (ਬੁੱਧਵਾਰ) ਨੂੰ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਵੋਟਾਂ ਪੈਣਗੀਆਂ ਅਤੇ 13 ਜੁਲਾਈ, 2024 (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

(For more news apart from Sibin C directed officials to take necessary steps to conduct the election process in peaceful manner News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM
Advertisement