ਚੰਡੀਗੜ੍ਹ 'ਚ ਸੁਣਵਾਈ ਦੌਰਾਨ ਬਜ਼ੁਰਗ ਚਰਨਜੀਤ ਸਿੰਘ ਦੀ ਹੋਈ ਮੌਤ

By : JAGDISH

Published : Nov 5, 2025, 10:53 am IST
Updated : Nov 5, 2025, 10:53 am IST
SHARE ARTICLE
Elderly Charanjit Singh dies during hearing in Chandigarh
Elderly Charanjit Singh dies during hearing in Chandigarh

ਬਿਲਡਿੰਗ ਵਾਇਲੇਸ਼ਨ ਉਲੰਘਣਾ ਨਾਲ ਜੁੜੇ ਮਾਮਲੇ ਦੀ ਸੁਣਵਾਈ ਲਈ ਆਇਆ ਸੀ ਬਜ਼ੁਰਗ

ਚੰਡੀਗੜ੍ਹ : ਯੂਟੀ ਸਕੱਤਰੇਤ ’ਚ ਬਿਲਡਿੰਗ ਵਾਇਲੇਸ਼ਨ ਉਲੰਘਣਾ ਨਾਲ ਜੁੜੇ ਇਕ ਮਾਮਲੇ ਦੀ ਸੁਣਵਾਈ ਦੌਰਾਨ ਸਿੱਖ ਬਜ਼ੁਰਗ ਦੀ ਅਚਾਨਕ ਸਿਹਤ ਖਰਾਬ ਹੋ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਦੇ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਬਜ਼ੁਰਗ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਹਿਚਾਣ 78 ਸਾਲਾ ਚਰਨਜੀਤ ਸਿੰਘ ਵਜੋਂ ਹੋਈ ਹੈ ਅਤੇ ਉਹ ਆਪਣੀ ਪਤਨੀ ਦੇ ਨਾਲ ਕੇਸ ਦੀ ਸੁਣਵਾਈ ਦੇ ਲਈ ਯੂਟੀ ਸਕੱਤਰੇਤ ਵਿਖੇ ਪਹੁੰਚੇ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਸੁਣਵਾਈ ਦੌਰਾਨ ਜਦੋਂ ਅਧਿਕਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਬਿਲਡਿੰਗ ਨਿਯਮਾਂ ਦੇ ਉਲੰਘਣ ਦੇ ਕਾਰਨ ਉਨ੍ਹਾਂ ’ਤੇ ਕਾਰਵਾਈ ਨਹੀਂ ਕੀਤੀ ਜਾ ਸਕਦੀ ਅਤੇ ਉਦੋਂ ਹੀ ਉਨ੍ਹਾਂ ਦੀ ਅਚਾਨਕ ਸਿਹਤ ਖਰਾਬ ਹੋ ਗਈ। ਉਹ ਸਕੱਤਰੇਤ ਦੇ ਬਾਹਰ ਵੇਟਿੰਗ ਏਰੀਏ ’ਚ ਬੇਹੋਸ਼ ਕੇ ਡਿੱਗ ਪਏ,ਜਿਸ ਤੋਂ ਬਾਅਦ ਮੌਕੇ ’ਤੇ ਮੌਜੂਦ ਕਰਮਚਾਰੀਆਂ ਨੇ ਤੁਰੰਤ ਉਨ੍ਹਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਅਨੁਸਾਰ ਬਜ਼ੁਰਗ ਦੀ ਮੌਤ  ਹਾਰਟ ਅਟੈਕ ਆਉਣ ਕਾਰਨ ਹੋਈ ਹੈ। ਉਧਰ ਭਾਜਪਾਾ ਆਗੂ ਅਤੇ ਪ੍ਰਾਪਰਟੀ ਸਲਾਹਕਾਰ ਐਸੋਸੀਏਸ਼ਨ ਚੰਡੀਗੜ੍ਹ ਦੇ ਸਾਬਕਾ ਐਡਵਾਈਜ਼ਰ ਸੁਭਾਸ਼ ਸ਼ਰਮਾਾ ਨੇ ਕਿਹਾ ਕਿ ਸ਼ਹਿਰ ’ਚ ਵਾਇਲੇਸ਼ਨ ਨੋਟਿਸਾਂ ਨੇ ਆਮ ਲੋਕਾਂ ਦੀ ਜ਼ਿੰਦਗੀ ਮੁਸ਼ਕਿਲ ਬਣਾ ਦਿੱਤੀ ਹੈ। 
 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement