Chandigarh Building Collapsed: ਮੁਹਾਲੀ ਤੋਂ ਬਾਅਦ ਚੰਡੀਗੜ੍ਹ 'ਚ ਡਿੱਗੀ ਬਿਲਡਿੰਗ, ਚਾਰੇ ਪਾਸੇ ਹੋਇਆ ਮਲਬਾ ਹੀ ਮਲਬਾ
Published : Jan 6, 2025, 9:24 am IST
Updated : Jan 6, 2025, 11:34 am IST
SHARE ARTICLE
 Chandigarh Building Collapsed News in punjabi
Chandigarh Building Collapsed News in punjabi

Chandigarh Building Collapsed: ਸੈਕਟਰ 17 ਵਿਚ ਵਾਪਰੀ ਘਟਨਾ

Chandigarh Building Collapsed: ਚੰਡੀਗੜ੍ਹ ਦੇ ਸੈਕਟਰ 17 ਵਿਚ ਸੋਮਵਾਰ ਸਵੇਰੇ 7 ਵਜੇ ਇੱਕ ਬਹੁ ਮੰਜ਼ਿਲਾ ਇਮਾਰਤ ਡਿੱਗ ਗਈ। ਇਹ ਇਮਾਰਤ ਕਾਫ਼ੀ ਸਮੇਂ ਤੋਂ ਖਾਲੀ ਪਈ ਸੀ। ਹਾਲਾਂਕਿ ਇਸ ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਪ੍ਰਸ਼ਾਸਨਿਕ ਅਧਿਕਾਰੀ ਖ਼ੁਦ ਮੌਕੇ 'ਤੇ ਮੌਜੂਦ ਹਨ। ਡੀਸੀ ਦਫ਼ਤਰ ਅਤੇ ਮਸ਼ਹੂਰ ਸ਼ੋਅਰੂਮ ਨੇੜੇ ਸਥਿਤ ਹਨ। ਜਾਣਕਾਰੀ ਅਨੁਸਾਰ ਇਹ ਇਮਾਰਤ 1970 ਦੇ ਆਸ-ਪਾਸ ਬਣੀ ਸੀ। ਇਹ ਇਮਾਰਤ ਸ਼ਹਿਰ ਦੇ ਪ੍ਰਮੁੱਖ ਸਥਾਨ 'ਤੇ ਸਥਿਤ ਹੈ। ਲੋਕਾਂ ਮੁਤਾਬਕ ਇਹ ਇਮਾਰਤ 5 ਮੰਜ਼ਿਲਾ ਸੀ।

ਉਨ੍ਹਾਂ ਦੱਸਿਆ ਕਿ ਜਦੋਂ ਇਹ ਇਮਾਰਤ ਡਿੱਗੀ ਤਾਂ ਅਜਿਹਾ ਲੱਗ ਰਿਹਾ ਸੀ ਜਿਵੇਂ ਕੋਈ ਧਮਾਕਾ ਹੋਇਆ ਹੋਵੇ। ਕੁਝ ਸਮੇਂ ਲਈ ਦਹਿਸ਼ਤ ਫੈਲ ਗਈ। ਇਸ ਇਮਾਰਤ ਦੇ ਨਾਲ ਮਹਿਫਿਲ ਹੋਟਲ ਨੇੜੇ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਮਾਰਤ 'ਚ ਕਰੀਬ 2 ਮਹੀਨਿਆਂ ਤੋਂ ਉਸਾਰੀ ਦਾ ਕੰਮ ਚੱਲ ਰਿਹਾ ਸੀ। ਇਸ ਕਾਰਨ ਇਮਾਰਤ ਵਿੱਚ ਤਰੇੜਾਂ ਆ ਗਈਆਂ। ਮਾਮਲਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਉਂਦੇ ਹੀ 27 ਦਸੰਬਰ ਨੂੰ ਇਮਾਰਤ ਨੂੰ ਸੀਲ ਕਰ ਦਿੱਤਾ ਗਿਆ।

 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement