Highcourt News: ਨਵੀਂਆਂ ਨਿਯੁਕਤੀਆਂ ਵਿਚ ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਨੂੰ ਚੁਣੌਤੀ, ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ
Published : Apr 6, 2024, 7:28 pm IST
Updated : Apr 6, 2024, 7:28 pm IST
SHARE ARTICLE
Challenging the implementation of central pay scale in new appointments Highcourt News
Challenging the implementation of central pay scale in new appointments Highcourt News

Highcourt News:: ਪਟੀਸ਼ਨ ਵਿੱਚ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦਾ ਲਾਭ ਹੋਰਨਾਂ ਮੁਲਾਜ਼ਮਾਂ ਵਾਂਗ ਦੇਣ ਦੀ ਕੀਤੀ ਮੰਗ।

Challenging the implementation of central pay scale in new appointments Highcourt News: 2020 ਤੋਂ ਬਾਅਦ ਨਿਯੁਕਤ ਮੁਲਾਜ਼ਮਾਂ ਨੂੰ ਪੰਜਾਬ ਦੇ 6ਵੇਂ ਤਨਖਾਹ ਕਮਿਸ਼ਨ ਦਾ ਲਾਭ ਦੇਣ ਦੀ ਬਜਾਏ ਕੇਂਦਰ ਦੇ 7ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਹੋਰ ਬਚਾਅ ਪੱਖ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ: Taranjit Sandhu News: ਅੰਮ੍ਰਿਤਸਰ 'ਚ ਭਾਜਪਾ ਉਮੀਦਵਾਰ ਦਾ ਵਿਰੋਧ, ਕਿਸਾਨਾਂ ਨੇ ਤਰਨਜੀਤ ਸੰਧੂ ਦੇ ਕਾਫਲੇ ਦਾ ਨੂੰ ਵਿਖਾਈਆਂ ਕਾਲੀਆਂ ਝੰਡੀਆਂ 

ਪਟੀਸ਼ਨ ਦਾਇਰ ਕਰਦੇ ਹੋਏ ਧਰਮਜੀਤ ਸਿੰਘ ਅਤੇ 440 ਹੋਰਾਂ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਦੇ 6ਵੇਂ ਤਨਖਾਹ ਕਮਿਸ਼ਨ ਦਾ ਲਾਭ ਦੇਣ ਦੀ ਬਜਾਏ ਕੇਂਦਰ ਦੇ 7ਵੇਂ ਤਨਖਾਹ ਕਮਿਸ਼ਨ ਦਾ ਲਾਭ ਦਿਤਾ ਜਾ ਰਿਹਾ ਹੈ। ਇਹ ਸਿਸਟਮ ਜੁਲਾਈ 2020 ਤੋਂ ਬਾਅਦ ਨਿਯੁਕਤ ਕੀਤੇ ਗਏ ਮੁਲਾਜ਼ਮਾਂ 'ਤੇ ਜ਼ਬਰਦਸਤੀ ਥੋਪਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Haryana News: ਭੂਆ ਦੇ ਘਰੋਂ ਵਾਪਸ ਆ ਰਹੇ ਭਤੀਜੀਆਂ ਨਾਲ ਵਾਪਰਿਆ ਹਾਦਸਾ, ਇਕ ਦੀ ਹੋਈ ਮੌਤ

ਪਟੀਸ਼ਨਰ ਨੇ ਕਿਹਾ ਕਿ ਪੰਜਾਬ ਦਾ 6ਵਾਂ ਤਨਖਾਹ ਕਮਿਸ਼ਨ ਕੇਂਦਰ ਦੇ 7ਵੇਂ ਤਨਖਾਹ ਕਮਿਸ਼ਨ ਨਾਲੋਂ ਵੱਧ ਲਾਭਕਾਰੀ ਹੈ। ਪੰਜਾਬ ਸਰਕਾਰ ਦੇ ਨਵੇਂ ਸਿਸਟਮ ਕਾਰਨ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵੱਡਾ ਫਰਕ ਪਵੇਗਾ। ਪਟੀਸ਼ਨਰ ਨੇ ਕਿਹਾ ਕਿ ਇਕੋ ਸੀਨੀਆਰਤਾ ਸੂਚੀ ਵਿਚ ਮੌਜੂਦ ਦੋ ਵਿਅਕਤੀਆਂ ਨੂੰ ਵੱਖ-ਵੱਖ ਤਨਖਾਹ ਸਕੇਲਾਂ ਦਾ ਲਾਭ ਕਿਵੇਂ ਦਿੱਤਾ ਜਾ ਸਕਦਾ ਹੈ। ਪਟੀਸ਼ਨਕਰਤਾ ਨੇ ਕਿਹਾ ਕਿ ਇਹ ਜੁਲਾਈ 2020 ਤੋਂ ਬਾਅਦ ਨਿਯੁਕਤੀਆਂ ਵਿਚ ਭਰਤੀ ਕੀਤੇ ਗਏ ਲੋਕਾਂ ਨਾਲ ਸਿੱਧਾ ਵਿਤਕਰਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪਟੀਸ਼ਨ ਵਿਚ ਇਸ ਨੂੰ ਰੱਦ ਕਰਨ ਅਤੇ ਪੁਰਾਣੀ ਪ੍ਰਣਾਲੀ ਨੂੰ ਬਹਾਲ ਕਰਨ ਦੀਆਂ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਗਈ ਹੈ। ਪਟੀਸ਼ਨਕਰਤਾ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ 'ਤੇ ਪੰਜਾਬ ਸਰਕਾਰ ਅਤੇ ਹੋਰ ਪ੍ਰਤੀਵਾਦੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿਤੇ ਹਨ।

(For more Punjabi news apart from Challenging the implementation of central pay scale in new appointments Highcourt News, stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਾਨੂੰ ਕੋਈ ਅਫ਼ਸੋਸ ਨਹੀਂ' ਚਾਚੇ ਦੇ ਮੁੰਡੇ ਨੂੰ ਆਸ਼ਿਕ ਨਾਲ ਮਿਲਕੇ ਮਾ*ਨ ਵਾਲੀ ਭੈਣ ਕਬੂਲਨਾਮਾ

18 Sep 2024 9:19 AM

'ਸਾਨੂੰ ਕੋਈ ਅਫ਼ਸੋਸ ਨਹੀਂ' ਚਾਚੇ ਦੇ ਮੁੰਡੇ ਨੂੰ ਆਸ਼ਿਕ ਨਾਲ ਮਿਲਕੇ ਮਾ*ਨ ਵਾਲੀ ਭੈਣ ਕਬੂਲਨਾਮਾ

18 Sep 2024 9:17 AM

ਹਿੰਦੂਆਂ ਲਈ ਅੱ+ਤ+ਵਾ+ਦੀ ਹੈ ਭਿੰਡਰਾਂਵਾਲਾ- ਵਿਜੇ ਭਾਰਦਵਾਜ "ਭਾਜਪਾ ਦੇ MP 5 ਦਿਨ ਸੰਤ ਭਿੰਡਰਾਂਵਾਲਾ ਦੇ ਨਾਲ ਰਹੇ ਸੀ"

18 Sep 2024 9:14 AM

ਹਿੰਦੂਆਂ ਲਈ ਅੱ+ਤ+ਵਾ+ਦੀ ਹੈ ਭਿੰਡਰਾਂਵਾਲਾ- ਵਿਜੇ ਭਾਰਦਵਾਜ "ਭਾਜਪਾ ਦੇ MP 5 ਦਿਨ ਸੰਤ ਭਿੰਡਰਾਂਵਾਲਾ ਦੇ ਨਾਲ ਰਹੇ ਸੀ"

18 Sep 2024 9:12 AM

ਦੋਸਤਾਂ-ਰਿਸ਼ਤੇਦਾਰਾਂ ਤੋਂ ਕਰਜ਼ਾ ਲੈ ਕੇ ਖਿਡਾਰੀਆਂ ਨੂੰ ਓਲੰਪਿਕ ਲਈ ਤਿਆਰ ਕਰ ਰਿਹਾ ਫ਼ੌਜੀ ਪਤੀ-

17 Sep 2024 9:18 AM
Advertisement