Chandigarh Administration : ਗਰਾਂਟ ਨਾ ਮਿਲਣ ਕਾਰਨ ਨਗਰ ਨਿਗਮ ਦੀਆਂ ਵਧੀਆਂ ਮੁਸ਼ਕਲਾਂ, ਖਰਚਿਆਂ ਨੂੰ ਪੂਰਾ ਕਰਨ ਲਈ ਨਹੀਂ ਬਜਟ
Published : May 6, 2024, 10:20 am IST
Updated : May 6, 2024, 10:20 am IST
SHARE ARTICLE
 Increased problems of the municipal corporation due to non-receipt of rent Chandigarh Administration
Increased problems of the municipal corporation due to non-receipt of rent Chandigarh Administration

Chandigarh Administration : ਨਗਰ ਨਿਗਮ ਨੇ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ 41 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਅਪੀਲ ਕੀਤੀ

 Increased problems of the municipal corporation due to non-receipt of rent : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਗਰਾਂਟ ਨਾ ਮਿਲਣ ਕਾਰਨ ਨਗਰ ਨਿਗਮ ਦੀਆਂ ਮੁਸ਼ਕਲਾਂ ਵੱਧ ਗਈਆਂ। ਹਾਲਾਤ ਇਹ ਹਨ ਕਿ ਹੁਣ ਉਸ ਨੂੰ ਆਪਣੇ ਖਰਚੇ ਪੂਰੇ ਕਰਨ ਲਈ ਵੀ ਸੋਚਣਾ ਪੈ ਰਿਹਾ ਹੈ। ਮਈ ਮਹੀਨੇ ਦੀ ਗਰਾਂਟ ਜਾਰੀ ਕਰਨ ਲਈ ਨਗਰ ਨਿਗਮ ਨੇ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ 41 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: Ajnala News: ਕਰਜ਼ਾ ਚੁੱਕ ਕੇ ਇੰਗਲੈਂਡ ਗਏ ਪੰਜਾਬੀ ਨੌਜਵਾਨ ਦੀ ਮੌਤ

ਪਹਿਲਾਂ ਪ੍ਰਸ਼ਾਸਨ ਨੂੰ ਤਿਮਾਹੀ ਗਰਾਂਟਾਂ ਮਿਲਦੀਆਂ ਸਨ, ਪਰ ਬਜਟ ਮਨਜ਼ੂਰ ਨਾ ਹੋਣ ਕਾਰਨ ਪ੍ਰਸ਼ਾਸਨ ਨੇ ਚੋਣਾਂ ਖ਼ਤਮ ਹੋਣ ਤੱਕ ਮਹੀਨਾਵਾਰ ਗ੍ਰਾਂਟਾਂ ਦੇਣ ਦਾ ਫ਼ੈਸਲਾ ਕੀਤਾ ਸੀ। ਪਿਛਲੇ ਮਹੀਨੇ 66 ਕਰੋੜ ਰੁਪਏ ਜਾਰੀ ਕੀਤੇ ਗਏ ਸਨ। ਜੇਕਰ ਜਲਦੀ ਗ੍ਰਾਂਟ ਨਾ ਮਿਲੀ ਤਾਂ ਠੇਕੇਦਾਰ ਦੀ ਅਦਾਇਗੀ ਰੁਕਣ ਕਾਰਨ ਤਨਖਾਹ ਨਾ ਮਿਲਣ ਦਾ ਸੰਕਟ ਪੈਦਾ ਹੋਣ ਵਾਲਾ ਹੈ। ਭਾਵੇਂ ਪਹਿਲਾਂ ਪ੍ਰਸ਼ਾਸਨ ਨੇ ਹਰ ਮਹੀਨੇ 100 ਕਰੋੜ ਰੁਪਏ ਜਾਰੀ ਕਰਨ ਦੀ ਗੱਲ ਕਹੀ ਸੀ ਪਰ ਹੁਣ ਗਰਾਂਟ ਵਿਚ ਘੱਟ ਰਕਮ ਦਿਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Dehradun Nagar Nigam : ਅਦਾਲਤ ਨੇ ਦੇਹਰਾਦੂਨ ਨਗਰ ਨਿਗਮ ਨੂੰ ਢਾਹੇ ਮਕਾਨਾਂ 

ਭਾਵੇਂ ਪਹਿਲਾਂ ਪ੍ਰਸ਼ਾਸਨ ਨੇ ਹਰ ਮਹੀਨੇ 100 ਕਰੋੜ ਰੁਪਏ ਜਾਰੀ ਕਰਨ ਦੀ ਗੱਲ ਕਹੀ ਸੀ ਪਰ ਹੁਣ ਗਰਾਂਟ ਵਿੱਚ ਘੱਟ ਰਕਮ ਦਿੱਤੀ ਜਾ ਰਹੀ ਹੈ। ਇਸ ਵਾਰ ਨਗਰ ਨਿਗਮ ਨੂੰ ਗ੍ਰਾਂਟ-ਇਨ-ਏਡ ਵਜੋਂ 560 ਕਰੋੜ ਰੁਪਏ ਮਿਲਣੇ ਹਨ। ਤਿਮਾਹੀ ਦਿੱਤੀ ਜਾਂਦੀ ਹੈ। ਨਗਰ ਨਿਗਮ ਕੋਲ ਆਪਣਾ ਇੰਨਾ ਮਾਲੀਆ ਨਹੀਂ ਹੈ ਤਾਂ ਜੋ ਉਹ ਖਰਚੇ ਪੂਰੇ ਕਰ ਸਕੇ। ਇਸ ਲਈ ਉਸ ਨੂੰ ਗਰਾਂਟਾਂ ’ਤੇ ਹੀ ਨਿਰਭਰ ਰਹਿਣਾ ਪੈਂਦਾ ਹੈ।

ਇਹ ਵੀ ਪੜ੍ਹੋ: PU Chandigarh: PU ਵਿੱਚ BA-B.Ed ਦਾਖਲੇ ਲਈ ਅਰਜ਼ੀ ਦੀ ਮਿਤੀ 15 ਤਰੀਕ ਤੱਕ ਵਧਾਈ

ਗਰਾਂਟ ਜਾਰੀ ਨਾ ਹੋਣ ਕਾਰਨ ਨਗਰ ਨਿਗਮ ਦੀ ਲੇਖਾ ਸ਼ਾਖਾ ਨੇ ਪਿਛਲੇ ਮਹੀਨੇ ਨਵੇਂ ਬਿੱਲ ਲੈਣੇ ਬੰਦ ਕਰ ਦਿੱਤੇ ਸਨ। ਠੇਕੇਦਾਰਾਂ ਨੂੰ ਅਦਾਇਗੀਆਂ ਰੋਕਣੀਆਂ ਪਈਆਂ। ਸਾਰੇ ਵਿਭਾਗਾਂ ਨੂੰ ਲੋੜੀਂਦੇ ਖਰਚੇ ਹੀ ਕਰਨ ਦੇ ਹੁਕਮ ਦਿੱਤੇ ਗਏ। ਇਹ ਹੁਕਮ ਵੀ ਪੈਸੇ ਦੀ ਕਮੀ ਦੇ ਮੱਦੇਨਜ਼ਰ ਜਾਰੀ ਕੀਤਾ ਗਿਆ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Increased problems of the municipal corporation due to non-receipt of rent Chandigarh Administratio , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement