ਚੰਡੀਗੜ੍ਹ ਪੁਲਿਸ ਦੇ ਕਾਂਸਟੇਬਲ ਨੇ ਫ਼ਾਹਾ ਲੈ ਕੇ ਕੀਤੀ ਖੁਦਕੁਸ਼ੀ

By : JUJHAR

Published : Jun 6, 2025, 2:26 pm IST
Updated : Jun 6, 2025, 2:26 pm IST
SHARE ARTICLE
Chandigarh Police Constable commits suicide by hanging
Chandigarh Police Constable commits suicide by hanging

ਮ੍ਰਤਕ ਦੀ ਪਛਾਣ ਪਰਮਜੀਤ ਸਿੰਘ ਵਜੋਂ ਹੋਈ ਹੈ

ਸੈਕਟਰ-26 ਪੁਲਿਸ ਲਾਈਨ ’ਚ ਚੰਡੀਗੜ੍ਹ ਪੁਲਿਸ ਦੇ ਇਕ ਕਾਂਸਟੇਬਲ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਹ ਘਟਨਾ ਵੀਰਵਾਰ ਦੇਰ ਰਾਤ ਵਾਪਰੀ। ਜਦੋਂ ਪਰਿਵਾਰ ਸ਼ੁੱਕਰਵਾਰ ਸਵੇਰੇ ਉੱਠਿਆ ਤਾਂ ਉਨ੍ਹਾਂ ਨੇ ਕਾਂਸਟੇਬਲ ਨੂੰ ਪੱਖੇ ਨਾਲ ਲਟਕਦਾ ਦੇਖਿਆ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਵਜੋਂ ਹੋਈ ਹੈ, ਜੋ ਚੰਡੀਗੜ੍ਹ ਪੁਲਿਸ ਦੇ ਬੈਂਡ ਸਟਾਫ ਵਿਚ ਤਾਇਨਾਤ ਸੀ। ਸੂਤਰਾਂ ਅਨੁਸਾਰ ਉਸਦੀ ਪਤਨੀ ਲੰਬੇ ਸਮੇਂ ਤੋਂ ਬਿਮਾਰ ਸੀ, ਜਿਸ ਕਾਰਨ ਉਹ ਤਣਾਅ ਵਿਚ ਸੀ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਪਰਮਜੀਤ ਸਿੰਘ ਦੀ ਖੁਦਕੁਸ਼ੀ ਨਾਲ ਪੁਲਿਸ ਵਿਭਾਗ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਉਸ ਦੇ ਸਾਥੀ ਅਤੇ ਪਰਿਵਾਰ ਡੂੰਘੇ ਸਦਮੇ ਵਿਚ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement