Shambhu Border News : 5 ਮਹੀਨੇ ਤੋਂ ਬੰਦ ਪਏ ਸ਼ੰਭੂ ਬਾਰਡਰ ਦਾ ਮਾਮਲਾ ਹਾਈਕੋਰਟ ਪਹੁੰਚਿਆ

By : BALJINDERK

Published : Jul 6, 2024, 8:07 pm IST
Updated : Jul 6, 2024, 8:07 pm IST
SHARE ARTICLE
file photo
file photo

Shambhu Border News : ਪਟੀਸ਼ਨ 'ਚ ਕਿਹਾ ਐਮਰਜੈਂਸੀ ਵਾਹਨਾਂ ਲਈ ਕੋਈ ਰਸਤਾ ਨਹੀਂ

Shambhu Border News : ਪੰਜਾਬ ਅਤੇ ਹਰਿਆਣਾ ਵਿਚਾਲੇ ਨੈਸ਼ਨਲ ਹਾਈਵੇ-44 'ਤੇ 5 ਮਹੀਨਿਆਂ ਤੋਂ ਬੰਦ ਪਏ ਸ਼ੰਭੂ ਬਾਰਡਰ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਹਾਈ ਕੋਰਟ ਦੇ ਵਕੀਲ ਵਾਸੂ ਰੰਜਨ ਸ਼ਾਂਡਿਲਿਆ ਨੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ੰਭੂ ਬਾਰਡਰ ਬੰਦ ਹੋਣ ਕਾਰਨ ਅੰਬਾਲਾ ਦੇ ਵਪਾਰੀ, ਦੁਕਾਨਦਾਰ ਅਤੇ ਰੇਹੜੀ ਫੜ੍ਹੀ ਵਾਲੇ ਭੁੱਖਮਰੀ ਦੀ ਕਗਾਰ 'ਤੇ ਪਹੁੰਚ ਗਏ ਹਨ।

ਇਹ ਵੀ ਪੜੋ:Amritsar News : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦਰਬਾਰ ਸਾਹਿਬ ’ਚ ਹੋਏ ਨਤਮਸਤਕ 

ਸ਼ੰਭੂ ਸਰਹੱਦ ਬੰਦ ਹੋਣ ਕਾਰਨ ਦੋਵਾਂ ਸੂਬਿਆਂ ਨੂੰ ਮਾਲੀਏ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਸਰਕਾਰੀ ਬੱਸਾਂ ਦੇ ਰੂਟ ਮੋੜਨ ਕਾਰਨ ਤੇਲ ਦੀਆਂ ਕੀਮਤਾਂ ਵਧ ਰਹੀਆਂ ਹਨ। ਇਸ ਸਬੰਧੀ ਵਕੀਲਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਇਸ ਜਨਹਿਤ ਪਟੀਸ਼ਨ ’ਚ ਕਿਸਾਨ ਆਗੂਆਂ ਸਰਵਣ ਪੰਧੇਰ ਅਤੇ ਜਗਜੀਤ ਡੱਲੇਵਾਲ ਨੂੰ ਧਿਰ ਬਣਾਇਆ ਹੈ।

ਇਹ ਵੀ ਪੜੋ:Punjab News : ਕੰਗਨਾ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦੇ ਭਰਾ ਨੇ ਲਾਈਵ ਹੋ ਕੇ ਸਿੱਖਾਂ ਤੋਂ ਮੰਗੀ ਮਦਦ

ਜਨਹਿਤ ਪਟੀਸ਼ਨ ’ਚ ਉਨ੍ਹਾਂ ਨੇ ਐਮਰਜੈਂਸੀ ਵਾਹਨਾਂ ਅਤੇ ਬਿਮਾਰ ਲੋਕਾਂ ਨੂੰ ਸ਼ੰਭੂ ਸਰਹੱਦ ਰਾਹੀਂ ਪੰਜਾਬ ਤੋਂ ਅੰਬਾਲਾ ਜਾਣ ਵਾਲੇ ਲੋਕਾਂ ਨੂੰ ਆਰਜ਼ੀ ਰਾਹ ਮੁਹੱਈਆ ਕਰਵਾਉਣ ਦੀ ਮੰਗ ਵੀ ਉਠਾਈ ਹੈ। ਇਸ ਮਾਮਲੇ 'ਤੇ ਹਾਈਕੋਰਟ 'ਚ ਜਲਦ ਸੁਣਵਾਈ ਹੋ ਸਕਦੀ ਹੈ।
ਦੱਸ ਦਈਏ ਕਿ ਕਿਸਾਨ MSP ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਹੜਤਾਲ 'ਤੇ ਹਨ। ਕਿਸਾਨ ਇੱਥੋਂ ਦਿੱਲੀ ਜਾਣਾ ਚਾਹੁੰਦੇ ਸਨ ਪਰ ਹਰਿਆਣਾ ਸਰਕਾਰ ਨੇ ਸ਼ੰਭੂ ਸਰਹੱਦ 'ਤੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਦਿੱਤਾ। ਉਦੋਂ ਤੋਂ ਇਹ ਸਰਹੱਦ ਆਵਾਜਾਈ ਲਈ ਬੰਦ ਹੈ।

ਕਿਸਾਨ ਆਗੂ ਸਰਵਣ ਪੰਧੇਰ ਅਤੇ ਜਗਜੀਤ ਡੱਲੇਵਾਲ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸ਼ੰਭੂ ਸਰਹੱਦ ਬੰਦ ਨਹੀਂ ਕੀਤਾ ਸਗੋਂ ਸਰਕਾਰ ਨੇ ਸੜਕ ’ਤੇ ਬੈਰੀਕੇਡ ਲਗਾ ਦਿੱਤੇ ਹਨ। ਕਿਸਾਨ ਸਰਹੱਦ 'ਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ।

(For more news apart from Shambhu border which has been closed for 5 months, reached the High Court News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM
Advertisement