
Sukhna Lake flood gates open News : ਲਗਾਤਾਰ ਮੀਂਹ ਕਾਰਨ ਸੁਖਨਾ ਝੀਲ ‘ਚ ਭਰ ਰਿਹਾ ਹੈ ਪਾਣੀ
Sukhna Lake Flood Gates Open News in Punjabi : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ ਗਏ ਹਨ। ਭਾਰੀ ਮੀਂਹ ਕਾਰਨ ਪਾਣੀ ਦਾ ਪੱਧਰ ਵਧਣ ਪਿਛੋਂ ਫੈਸਲਾ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 10:30 ਵਜੇ ਫਲੱਡ ਗੇਟ ਖੋਲ੍ਹੇ ਗਏ ਹਨ।
ਜਾਣਕਾਰੀ ਅਨੁਸਾਰ, ਪ੍ਰਸ਼ਾਸਨ ਵੱਲੋਂ ਕੁਝ ਸਮੇਂ ਲਈ ਫਲੱਡ ਗੇਟ ਖੋਲ੍ਹੇ ਗਏ ਹਨ। ਸੂਤਰਾਂ ਨੇ ਦੱਸਿਆ ਕਿ ਝੀਲ ਵਿੱਚ ਪਾਣੀ ਦਾ ਪੱਧਰ 1163 ਫੁੱਟ ਤੱਕ ਪਹੁੰਚ ਗਿਆ ਹੈ, ਜਿਸ ਕਾਰਨ ਸਾਵਧਾਨੀ ਦੇ ਉਪਾਅ ਕੀਤੇ ਜਾ ਰਹੇ ਹਨ।
ਹਾਲਾਂਕਿ, ਇਸ ਤੋਂ ਪਹਿਲਾਂ ਡੇਰਾਬੱਸੀ ਵਿੱਚ ਇੱਕ ਚਿਤਾਵਨੀ ਸੰਦੇਸ਼ ਵੀ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਲੋਕਾਂ ਨੂੰ ਚੌਕਸ ਕੀਤਾ ਗਿਆ ਸੀ। ਘੱਗਰ ਦਰਿਆ ਨੇੜੇ ਘਰ, ਦੁਕਾਨਾਂ ਅਤੇ ਝੁੱਗੀਆਂ ਹਨ ਅਤੇ ਉਨ੍ਹਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਸੀ।
ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਯੂਟੀ ਅਧਿਕਾਰੀਆਂ ਵੱਲੋਂ ਡਰੇਨੇਜ ਵਿਭਾਗ ਅਤੇ ਪੁਲਿਸ ਅਧਿਕਾਰੀਆਂ ਨੂੰ ਜ਼ੁਬਾਨੀ ਸੂਚਿਤ ਕੀਤਾ ਗਿਆ ਹੈ ਪਰ ਅਜੇ ਤੱਕ ਲਿਖਤੀ ਨੋਟਿਸ ਪ੍ਰਾਪਤ ਨਹੀਂ ਹੋਇਆ ਹੈ।
(For more news apart from Sukhna Lake flood gates opened News in Punjabi, stay tuned to Rozana Spokesman)