Chandigarh News: ਪੰਜਾਬ ਕੇਡਰ ਦੇ IAS ਅਮਿਤ ਹੋਣਗੇ ਚੰਡੀਗੜ੍ਹ ਨਿਗਮ ਕਮਿਸ਼ਨਰ: ਕੇਂਦਰ ਸਰਕਾਰ ਨੇ ਜਾਰੀ ਕੀਤੇ ਹੁਕਮ
Published : Oct 6, 2024, 8:36 am IST
Updated : Oct 6, 2024, 3:40 pm IST
SHARE ARTICLE
Punjab Cadre IAS Amit will be Chandigarh Corporation Commissioner: MHA issued orders
Punjab Cadre IAS Amit will be Chandigarh Corporation Commissioner: MHA issued orders

Chandigarh News: 2008 ਬੈਚ ਨਾਲ ਹਨ ਸਬੰਧਤ

 

Chandigarh News: ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ਨੀਵਾਰ ਨੂੰ ਪੰਜਾਬ ਕੇਡਰ ਦੇ 2008 ਬੈਚ ਦੇ ਆਈਏਐਸ ਅਮਿਤ ਕੁਮਾਰ ਨੂੰ ਚੰਡੀਗੜ੍ਹ ਨਗਰ ਨਿਗਮ ਦਾ ਕਮਿਸ਼ਨਰ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਪੰਜਾਬ ਕੇਡਰ ਤੋਂ ਏਜੀਐਮਯੂਟੀ ਕੇਡਰ ਵਿੱਚ ਅੰਤਰ-ਕਾਡਰ ਡੈਪੂਟੇਸ਼ਨ ਦੇ ਆਧਾਰ ’ਤੇ ਕੀਤੀ ਗਈ ਹੈ।

ਪੰਜਾਬ ਕੇਡਰ ਦੀ ਆਈਏਐਸ ਅਨਿੰਦਿਤਾ ਮਿੱਤਰਾ ਦੇ ਜਾਣ ਮਗਰੋਂ ਕਮਿਸ਼ਨਰ ਦਾ ਅਹੁਦਾ ਖ਼ਾਲੀ ਹੋ ਗਿਆ ਸੀ। ਇਸ ਸਮੇਂ ਡੀਸੀ ਵਿਨੈ ਪ੍ਰਤਾਪ ਸਿੰਘ ਕੋਲ ਨਿਗਮ ਕਮਿਸ਼ਨਰ ਦਾ ਵਾਧੂ ਚਾਰਜ ਸੀ।

ਅਨਿੰਦਿਤਾ ਮਿੱਤਰਾ ਨੂੰ ਅਹੁਦੇ ਤੋਂ ਫਾਰਗ ਕੀਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਨਗਰ ਨਿਗਮ ਕਮਿਸ਼ਨਰ ਦੇ ਅਹੁਦੇ ਲਈ ਤਿੰਨ ਆਈਏਐਸ ਅਧਿਕਾਰੀਆਂ ਦੀ ਸੂਚੀ ਵੀ ਭੇਜੀ ਸੀ। ਪੈਨਲ ਵਿੱਚ ਆਈਏਐਸ ਅਮਿਤ ਕੁਮਾਰ, ਆਈਏਐਸ ਰਾਮਵੀਰ ਅਤੇ ਆਈਏਐਸ ਗਿਰੀਸ਼ ਦਿਆਲਨ ਸ਼ਾਮਲ ਸਨ। ਆਈਏਐਸ ਅਮਿਤ ਕੁਮਾਰ ਪੰਜਾਬ ਪੇਂਡੂ ਵਿਕਾਸ ਵਿੱਚ ਸੰਯੁਕਤ ਵਿਕਾਸ ਕਮਿਸ਼ਨਰ ਵਜੋਂ ਤਾਇਨਾਤ ਹਨ।

ਸ਼ਨੀਵਾਰ ਨੂੰ ਭਾਰਤ ਸਰਕਾਰ ਦੀ ਕੈਬਨਿਟ ਦੀ ਨਿਯੁਕਤੀ ਕਮੇਟੀ ਨੇ ਗ੍ਰਹਿ ਮੰਤਰਾਲੇ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਅਮਿਤ ਕੁਮਾਰ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਕਮਿਸ਼ਨਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਹੈ।

22 ਸਤੰਬਰ ਨੂੰ ਕੇਂਦਰ ਸਰਕਾਰ ਨੇ ਵੀ ਅਨਿੰਦਿਤਾ ਮਿੱਤਰਾ ਨੂੰ ਤਿੰਨ ਮਹੀਨੇ ਦਾ ਵਾਧਾ ਦਿੱਤਾ ਸੀ ਪਰ ਉਦੋਂ ਤੱਕ ਪੰਜਾਬ ਸਰਕਾਰ ਨੇ ਕਮਿਸ਼ਨਰ ਦੇ ਅਹੁਦੇ ਲਈ ਤਿੰਨ ਅਧਿਕਾਰੀਆਂ ਦਾ ਪੈਨਲ ਚੰਡੀਗੜ੍ਹ ਪ੍ਰਸ਼ਾਸਨ ਨੂੰ ਭੇਜ ਦਿੱਤਾ ਸੀ। ਪਿਛਲੇ ਕਈ ਦਿਨਾਂ ਤੋਂ ਮਿੱਤਰਾ ਦੇ ਜੁਆਇਨ ਨੂੰ ਲੈ ਕੇ ਭੰਬਲਭੂਸਾ ਬਣਿਆ ਹੋਇਆ ਸੀ।

ਹੁਣ ਸ਼ਨੀਵਾਰ ਨੂੰ ਅਮਿਤ ਕੁਮਾਰ ਦੀ ਨਗਰ ਨਿਗਮ ਦੇ ਕਮਿਸ਼ਨਰ ਵਜੋਂ ਨਿਯੁਕਤੀ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਅਨਿੰਦਿਤਾ ਮਿੱਤਰਾ ਸ਼ਾਮਲ ਨਹੀਂ ਹੋਣਗੇ ਅਤੇ ਅਮਿਤ ਕੁਮਾਰ ਚੰਡੀਗੜ੍ਹ ਨਗਰ ਨਿਗਮ ਦੇ ਅਗਲੇ ਕਮਿਸ਼ਨਰ ਹੋਣਗੇ।

ਦੱਸ ਦੇਈਏ ਕਿ ਡੀਸੀ ਵਿਨੈ ਪ੍ਰਤਾਪ ਸਿੰਘ ਨੂੰ ਵੀ ਅਗਲੇ 10 ਦਿਨਾਂ ਵਿੱਚ ਚੰਡੀਗੜ੍ਹ ਤੋਂ ਰਾਹਤ ਮਿਲ ਸਕਦੀ ਹੈ। ਉਨ੍ਹਾਂ ਨੂੰ ਕੇਂਦਰ ਸਰਕਾਰ ਵਿੱਚ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement