Amritsar News : ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸਖ਼ਤੀ ਨਹੀਂ, ਬਦਲ ਦੀ ਲੋੜ ਹੈ : ਰਾਜਪਾਲ

By : BALJINDERK

Published : Nov 6, 2024, 9:24 pm IST
Updated : Nov 6, 2024, 9:24 pm IST
SHARE ARTICLE
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ

Amritsar News : ਸਰਹੱਦ ਪਾਰੋਂ ਹੁੰਦੀ ਤਸਕਰੀ ਲੋਕਾਂ ਦੇ ਸਾਥ ਬਿਨਾਂ ਨਹੀਂ ਰੁਕ ਸਕਦੀ, ਰਾਜਪਾਲ ਨੇ ਅਟਾਰੀ ਸਰਹੱਦ ’ਤੇ ਰੀਟਰੀਟ ਸੈਰੇਮਨੀ ਦੇਖੀ 

Amritsar News : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਜੋ ਕਿ ਅਪਣੇ ਚਾਰ ਦਿਨਾਂ ਦੇ ਸਰਹੱਦੀ ਦੌਰੇ ਉੱਤੇ ਹਨ, ਨੇ ਅੱਜ ਬੀਤੀ ਸ਼ਾਮ ਅਟਾਰੀ ਸਰਹੱਦ ਵਿਖੇ ਪਹੁੰਚੇ ਅਤੇ ਸਰਹੱਦ ਉੱਤੇ ਹੁੰਦੀ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ। ਉਨ੍ਹਾਂ ਨੇ ਇਸ ਮੌਕੇ ਬੀਐਸਐਫ਼ ਦੇ ਜਵਾਨਾਂ ਵਲੋਂ ਕੀਤੇ ਜਾ ਰਹੀ ਪਰੇਡ ਦਾ ਆਨੰਦ ਲਿਆ ਅਤੇ ਜਵਾਨਾਂ ਦੇ ਇਸ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਕਟਾਰੀਆ ਨੇ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦਾਂ ਦੀ ਦਿਨ ਰਾਤ ਰਾਖੀ ਕਰਨ ਲਈ ਕੀਤੀ ਜਾ ਰਹੀ ਡਿਊਟੀ ਲਈ ਉਨ੍ਹਾਂ ਦੀ ਪਿੱਠ ਥਾਪੜੀ। ਇਸ ਮੌਕੇ ਬੀ.ਐਸ.ਐਫ਼. ਦੇ ਜਵਾਨਾਂ ਵਲੋਂ ਰਾਜਪਾਲ ਪੰਜਾਬ ਨੂੰ ਗਾਰਡ ਆਫ਼ ਆਨਰ ਵੀ ਦਿਤਾ ਗਿਆ। 

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜਪਾਲ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕੇਵਲ ਸਖ਼ਤੀ ਨਹੀਂ ਬਲਕਿ ਬਦਲ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਨਅਤ ਦੀ ਲੋੜ ਹੈ ਜੋ ਕਿ ਪਰਾਲੀ ਨੂੰ ਬਾਲਣ ਵਜੋਂ ਵਰਤੇ ਜਾਂ ਪਰਾਲੀ ਤੋਂ ਕੱਚਾ ਮਾਲ ਲੈ ਕੇ ਉਸ ਨੂੰ ਅੱਗੇ ਪ੍ਰੋਸੈਸ ਕਰੇ। ਸਰਹੱਦ ਪਾਰੋਂ ਹੁੰਦੀ ਨਸ਼ੇ ਦੀ ਤਸਕਰੀ ਸਬੰਧੀ ਪੁੱਛੇ ਜਾਣ ਉੱਤੇ ਉਨ੍ਹਾਂ ਕਿਹਾ ਕਿ ਸਰਹੱਦ ਪਾਰ ਤੋਂ ਆਉਂਦਾ ਨਸ਼ਾ ਜੋ ਕਿ ਹੁਣ ਡਰੋਨਾਂ ਦੀ ਸਹਾਇਤਾ ਨਾਲ ਬਹੁਤ ਆਸਾਨੀ ਨਾਲ ਪਹੁੰਚ ਰਿਹਾ ਹੈ, ਨੂੰ ਰੋਕਣ ਲਈ ਲੋਕਾਂ ਦੇ ਸਾਥ ਦੀ ਵੱਡੀ ਲੋੜ ਹੈ ਅਤੇ ਮੈਂ ਇਹ ਸਾਥ ਲੈਣ ਲਈ ਹੀ ਕੋਸ਼ਿਸ਼ ਕਰ ਰਿਹਾ ਹਾਂ। 

ਇਸ ਮੌਕੇ ਉਨ੍ਹਾਂ ਨਾਲ ਪ੍ਰਿੰਸੀਪਲ ਸਕੱਤਰ ਵੀ ਕੇ ਮੀਨਾ, ਰਾਜਪਾਲ ਪੰਜਾਬ ਦੇ ਵਧੀਕ ਮੁੱਖ ਸਕੱਤਰ ਕੇ ਸਿਵਾ ਪ੍ਰਸ਼ਾਦ, ਡਿਪਟੀ ਕਮਿਸ਼ਨਰ  ਸਾਕਸ਼ੀ ਸਾਹਨੀ, ਜਿਲਾ ਪੁਲਿਸ ਮੁਖੀ ਸ: ਚਰਨਜੀਤ ਸਿੰਘ, ਐਸਡੀਐਮ ਮਨਕੰਵਲ ਸਿੰਘ ਚਾਹਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। 

(For more news apart No strictness to stop stubble burning, alternative is needed: Governor News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement