
ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਸੀ ਮੁਲਜ਼ਮ
Punjab News: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਪਾਕਿਸਤਾਨ ਬੈਠੇ ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਕੈਨੇਡਾ 'ਚ ਲੁਕੇ ਲਖਬੀਰ ਸਿੰਘ ਲੰਡਾ ਦੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜੋਬਨਜੀਤ ਸਿੰਘ ਉਰਫ਼ ਜੋਬਨ, ਬਿਕਰਮਜੀਤ ਸਿੰਘ ਉਰਫ਼ ਬਿੱਕਾ ਅਤੇ ਕੁਲਵਿੰਦਰ ਸਰਫ਼ ਉਰਫ਼ ਕਾਲਾ ਵਜੋਂ ਹੋਈ ਹੈ।
ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ 10 ਕਾਰਤੂਸ ਬਰਾਮਦ ਹੋਏ ਹਨ। ਡੀਜੀਪੀ ਗੌਰਵ ਯਾਦਵ ਨੇ ਟਵਿਟਰ ਉਤੇ ਦਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਉਹ ਵਿਦੇਸ਼ 'ਚ ਬੈਠੇ ਅਪਣੇ ਹੈਂਡਲਰ ਦੇ ਸੰਪਰਕ 'ਚ ਸਨ। ਇਸ ਤੋਂ ਇਲਾਵਾ ਉਸ ਦੇ ਇਸ਼ਾਰਿਆਂ 'ਤੇ ਅਪਰਾਧਾਂ ਨੂੰ ਅੰਜਾਮ ਦਿਤਾ ਜਾ ਰਿਹਾ ਸੀ। ਉਨ੍ਹਾਂ ਵਿਰੁਧ ਪਹਿਲਾਂ ਵੀ ਕਈ ਕੇਸ ਦਰਜ ਹਨ। ਹਾਲਾਂਕਿ ਦੋਸ਼ੀਆਂ ਨੂੰ ਕਿਥੋਂ ਗ੍ਰਿਫਤਾਰ ਕੀਤਾ ਗਿਆ ਹੈ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿਤੀ ਗਈ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਪੁਲਿਸ ਦੀ ਹੁਣ ਤਕ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਵਿਰੁਧ ਪਹਿਲਾਂ ਵੀ ਕਈ ਕੇਸ ਦਰਜ ਹਨ। ਇਸ ਤੋਂ ਪਹਿਲਾਂ ਜੋਬਨਜੀਤ ਸਿੰਘ ਖ਼ਿਲਾਫ਼ ਯੂ.ਏ.ਪੀ.ਏ., ਆਰਮਜ਼ ਐਕਟ, ਐਨ.ਡੀ.ਪੀ.ਐਸ. ਅਤੇ ਆਈ.ਟੀ. ਦੇ ਕੇਸ ਦਰਜ ਹਨ। ਇਲਜ਼ਾਮ ਹਨ ਉਸ ਨੂੰ ਦੋ ਸਾਲ ਪਹਿਲਾਂ ਆਰ.ਡੀ.ਐਕਸ. ਨਾਲ ਸਬੰਧਤ ਇਕ ਕੇਸ ਵਿਚ ਫੜਿਆ ਗਿਆ ਸੀ। ਉਸ ਸਮੇਂ ਵੀ ਉਸ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਸੀ। ਉਸ ਸਮੇਂ ਉਸ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਸੇ ਕੇਸ ਦੇ ਦੂਜੇ ਮੁਲਜ਼ਮ ਬਿਕਰਮਜੀਤ ਸਿੰਘ ਉਰਫ਼ ਬਿੱਕਾ ਦਾ ਵੀ ਅਪਰਾਧਿਕ ਰਿਕਾਰਡ ਹੈ। ਉਸ ਵਿਰੁਧ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ। ਹਾਲਾਂਕਿ ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਉਮੀਦ ਹੈ ਕਿ ਕੁੱਝ ਹੋਰ ਖੁਲਾਸੇ ਹੋਣਗੇ। ਜਦਕਿ ਪੁਲਿਸ ਮਾਮਲੇ ਦੇ ਤੀਜੇ ਸਾਥੀ ਕੁਲਵਿੰਦਰ ਸਿੰਘ ਉਰਫ਼ ਕਾਲਾ ਬਾਰੇ ਵੀ ਜਾਣਕਾਰੀ ਜੁਟਾ ਰਹੀ ਹੈ।
(For more Punjabi news apart from Punjab News AGTF Punjab has arrested 3 associates of Lakbir Landa & Harwinder Rinda , stay tuned to Rozana Spokesman)