Sultanpur Lodhi Stray dogs News: ਅਵਾਰਾ ਕੁੱਤਿਆਂ ਦੀ ਦਹਿਸ਼ਤ, ਪ੍ਰਵਾਸੀ ਔਰਤ ਨੂੰ ਨੋਚ-ਨੋਚ ਖਾਧਾ, ਮੌਤ

By : GAGANDEEP

Published : Feb 7, 2024, 11:54 am IST
Updated : Feb 7, 2024, 11:54 am IST
SHARE ARTICLE
Stray dogs devoured the migrant woman Sultanpur Lodhi news in punjabi
Stray dogs devoured the migrant woman Sultanpur Lodhi news in punjabi

ਪਸ਼ੂਆਂ ਲਈ ਚਾਰਾ ਲੈਣ ਲਈ ਖੇਤ ਗਈ ਸੀ ਮਹਿਲਾ

Stray dogs devoured the migrant woman Sultanpur Lodhi news in punjabi : ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਪਿੰਡ ਪੱਸਣ ਕਦੀਮ ਵਿਖੇ ਇਕ ਬਹੁਤ ਹੀ ਦਰਦਨਾਕ ਘਟਨਾ ਵਾਪਰੀ ਹੈ। ਇਥੇ ਅਵਾਰਾ ਕੁੱਤਿਆ ਦੀ ਦਹਿਸ਼ਤ ਦਿਨੋ ਦਿਨ ਵੱਧ ਰਹੀ ਹੈ। ਹੁਣ ਅਵਾਰਾ ਕੁੱਤਿਆਂ ਵਲੋਂ ਇਕ ਪ੍ਰਵਾਸੀ ਔਰਤ ਨੂੰ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰ ਦਿਤਾ ਗਿਆ। ਮ੍ਰਿਤਕ ਦੀ ਪਹਿਚਾਣ ਰਾਮ ਪਰੀ ਦੇਵੀ ਪਤਨੀ ਕੇਵਲ ਠਾਕੁਰ ਨਿਵਾਸੀ ਪਸਣ ਕਦੀਮ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ ਪਸ਼ੂਆਂ ਲਈ ਹਰਾ ਚਾਰਾ ਲੈਣ ਗਈ ਤਾਂ ਆਵਾਰਾ ਕੁੱਤਿਆਂ ਨੇ ਮਹਿਲ 'ਤੇ ਇੰਨੀ ਬੁਰੀ ਤਰ੍ਹਾਂ ਨਾਲ ਹਮਲਾ ਕੀਤਾ ਕਿ ਹਮਲੇ ਨਾਲ ਉਸ ਦੀ ਖੋਪੜੀ ਹੀ ਦਿਖਣ ਲੱਗ ਪਈ ।

ਇਹ ਵੀ ਪੜ੍ਹੋ: Farming News : ਗੋਭੀ ਅਤੇ ਆਲੂ ’ਚ ਨਹੀਂ ਲੱਗਣਗੇ ਰੋਗ, ਜੇਕਰ ਕਿਸਾਨ ਰੱਖਣ ਇਨ੍ਹਾਂ ਗੱਲਾਂ ਦਾ ਧਿਆਨ 

ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਕੁਝ ਦਿਨ ਪਹਿਲਾਂ ਅੱਸੂ ਕੁਮਾਰ ਪੁੱਤਰ ਦਿਨੇਸ਼ ਮੁਨੀ ਨਾਮ ਬੱਚੇ ਨੂੰ ਵੀ ਅਵਾਰਾ ਕੁੱਤਿਆਂ ਵੱਲੋਂ ਨੋਚ ਨੋਚ ਕੇ ਖਾ ਲਿਆ ਗਿਆ ਸੀ। ਜਿਸ ਤੋਂ ਬਾਅਦ ਹੁਣ ਔਰਤ ਦੀ ਵੀ ਮੌਤ ਹੋ ਗਈ ਸੀ। ਜਦਕਿ ਪਿੰਕੀ ਦੇਵੀ ਪਤਨੀ ਜੋਗੀ ਮੁਨੀ ਨਾਮਕ ਔਰਤ ਜੋ ਕਿ ਸਿਵਿਲ ਹਸਪਤਾਲ ਕਪੂਰਥਲਾ ਵਿਖੇ ਇਲਾਜ ਅਧੀਨ ਹੈ।

ਇਹ ਵੀ ਪੜ੍ਹੋ: Jalandhar News: ਜਲੰਧਰ 'ਚ ਵੜਿਆ ਬਾਰਾਸਿੰਗਾ, ਮਚਾਇਆ ਹੜਕੰਪ, ਘਰਾਂ ਵਿਚ ਕੈਦ ਹੋਏ ਘਬਰਾਏ ਲੋਕ 

ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਲਗਾਈ ਹੈ ਤੇ ਕਿਹਾ ਹੈ ਕਿ ਅਵਾਰਾ ਕੁੱਤਿਆਂ ਤੇ ਪ੍ਰਸ਼ਾਸਨ ਨੂੰ ਕਾਬੂ ਪਾਉਣਾ ਚਾਹੀਦਾ ਹੈ ਤਾਂ ਜੋ ਕਿ ਭਵਿੱਖ ਵਿੱਚ ਇਸ ਤਰ੍ਹਾ ਦੀਆਂ ਘਟਨਾ ਨਾ ਵਾਪਰੇ। ਮੌਕੇ 'ਤੇ ਪਹੁੰਚ ਕੇ ਥਾਣਾ ਕਬੀਰਪੁਰ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ ਅਤੇ ਲਾਸ਼ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ 'ਚ ਰਖਵਾਇਆ ਜਾ ਰਿਹਾ ਹੈ। ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from Stray dogs devoured the migrant woman Sultanpur Lodhi news in punjabi  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ FACT CHECK

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement