Chandigarh News : ਹਰਪ੍ਰੀਤ ਬਬਲ ਨੇ ਮੇਅਰ ਬਣਨ ਤੋਂ ਬਾਅਦ ਕੀਤੀ ਨਗਰ ਨਿਗਮ ਦੀ ਪਹਿਲੀ ਮੀਟਿੰਗ 
Published : Feb 7, 2025, 1:58 pm IST
Updated : Feb 7, 2025, 1:58 pm IST
SHARE ARTICLE
Harpreet Babal holds first meeting of Municipal Corporation after becoming Mayor Latest News in Punjabi
Harpreet Babal holds first meeting of Municipal Corporation after becoming Mayor Latest News in Punjabi

Chandigarh News : ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਵਲੋਂ ਹੋਇਆ ਹੰਗਾਮਾ

Harpreet Babal holds first meeting of Municipal Corporation after becoming Mayor Latest News in Punjabi : ਚੰਡੀਗੜ੍ਹ: ਮੇਅਰ ਚੋਣਾਂ ਤੋਂ ਬਾਅਦ, ਨਵੀਂ ਚੁਣੀ ਗਈ ਭਾਜਪਾ ਦੀ ਹਰਪ੍ਰੀਤ ਕੌਰ ਬਬਲ ਦੇ ਮੇਅਰ ਬਣਨ ਤੋਂ ਬਾਅਦ ਅੱਜ ਨਗਰ ਨਿਗਮ ਦੀ ਪਹਿਲੀ ਮੀਟਿੰਗ ਹੋਈ, ਜਿਸ ਵਿਚ ਸ਼ੁਰੂਆਤੀ ਪੜਾਅ ਵਿਚ ਹੀ ਹੰਗਾਮਾ ਦੇਖਣ ਨੂੰ ਮਿਲਿਆ ਕਿਉਂਕਿ ਚੰਡੀਗੜ੍ਹ ਵਿਚ ਵੱਡਾ ਮੁੱਦਾ ਮਾਲਕੀ ਅਧਿਕਾਰ ਪ੍ਰਾਪਤ ਕਰਨ ਦਾ ਹੈ। ਲੋਕ ਸਭਾ ਵਿਚ ਹਰਪ੍ਰੀਤ ਕੌਰ ਬਬਲ ਵਲੋਂ ਪੇਸ਼ ਕੀਤੀ ਗਈ ਰਿਪੋਰਟ ਵਿਚ ਇਹ ਖ਼ੁਲਾਸਾ ਹੋਇਆ ਹੈ ਕਿ ਜਿਨ੍ਹਾਂ ਗ਼ਰੀਬ ਪਰਵਾਰਾਂ ਨੂੰ ਝੁੱਗੀਆਂ-ਝੌਂਪੜੀਆਂ ਤੋਂ ਚੁੱਕਣ ਤੋਂ ਬਾਅਦ ਫਲੈਟ ਦਿਤੇ ਗਏ ਹਨ, ਉਨ੍ਹਾਂ ਨੂੰ ਮਾਲਕੀ ਅਧਿਕਾਰ ਨਹੀਂ ਦਿਤੇ ਜਾਣਗੇ, ਜਿਸ ਕਾਰਨ ਚੰਡੀਗੜ੍ਹ ਤੋਂ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਰੋਸ ਪ੍ਰਗਟ ਕੀਤਾ। 

ਮਨੀਸ਼ ਤਿਵਾੜੀ ਅੱਜ ਨਗਰ ਨਿਗਮ ਦੀ ਮੀਟਿੰਗ ਵਿੱਚ ਸ਼ਾਮਲ ਵੀ ਹੋਏ, ਜਿੱਥੇ ਉਨ੍ਹਾਂ ਨੇ ਇਸ ਦਾ ਜੰਮ ਕੇ ਵਿਰੋਧ ਕੀਤਾ ਗਿਆ, ਜਦੋਂ ਕਿ ਦੂਜੇ ਪਾਸੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਵਲੋਂ ਕਾਫ਼ੀ ਹੰਗਾਮਾ ਹੋਇਆ, ਜਿਸ ਦੌਰਾਨ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਕੌਂਸਲਰ ਆਪਸ ਵਿਚ ਲੜਦੇ ਵੀ ਵੇਖੇ ਗਏ।

ਇਸ ਤੋਂ ਇਲਾਵਾ ਚੰਡੀਗੜ੍ਹ ਨਗਰ ਨਿਗਮ ਹਾਊਸ ਦੀ ਨਵੀਂ ਮੇਅਰ ਹਰਪ੍ਰੀਤ ਕੌਰ ਬਬਲਾ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਪਹਿਲੀ ਮੀਟਿੰਗ ਵਿੱਚ ਜਾਇਦਾਦ ਟੈਕਸ ਵਧਾਉਣ ਦਾ ਏਜੰਡਾ ਆਉਣਾ ਸੀ, ਪਰ ਉਨ੍ਹਾਂ ਨੇ ਇਸ ਨੂੰ ਫਿਲਹਾਲ ਰੋਕ ਦਿਤਾ ਹੈ। ਮਾਲੀਆ ਵਧਾਉਣ ਲਈ, ਨਿਗਮ ਨੇ ਜਾਇਦਾਦ ਟੈਕਸ ਵਧਾਉਣ ਦਾ ਫ਼ੈਸਲਾ ਕੀਤਾ ਹੈ। ਇਸ ਵਿਚ 10 ਪ੍ਰਤੀਸ਼ਤ ਜਾਂ ਵੱਧ ਵਾਧਾ ਕੀਤਾ ਜਾ ਸਕਦਾ ਹੈ।

ਜਾਣਕਾਰੀ ਅਨੁਸਾਰ ਅੱਜ ਵਿੱਤ ਅਤੇ ਇਕਰਾਰਨਾਮਾ ਕਮੇਟੀ (F&CC) ਲਈ ਚੋਣਾਂ ਵੀ ਹੋਣਗੀਆਂ। ਵਿੱਤ ਅਤੇ ਇਕਰਾਰਨਾਮਾ ਕਮੇਟੀ ਵਿੱਚ ਸਿਰਫ਼ ਪੰਜ ਮੈਂਬਰ ਹੀ ਸ਼ਾਮਲ ਕੀਤੇ ਜਾ ਸਕਦੇ ਹਨ ਪਰ 6 ਕੌਂਸਲਰਾਂ ਨੇ ਆਪਣੀਆਂ ਨਾਮਜ਼ਦਗੀਆਂ ਦਾਖਲ ਕੀਤੀਆਂ ਹਨ। ਕੌਂਸਲਰ ਪੂਨਮ, ਜਿਸਨੇ ਆਜ਼ਾਦ ਉਮੀਦਵਾਰ ਵਜੋਂ ਅਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ, ਨੇ ਅਜੇ ਤਕ ਅਪਣਾ ਨਾਮ ਵਾਪਸ ਨਹੀਂ ਲਿਆ ਹੈ। ਜਿਸ ਤੋਂ ਬਾਅਦ ਪਾਰਟੀ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਾਲੇ ਕੌਂਸਲਰ ਯੋਗੇਸ਼ ਢੀਂਗਰਾ ਨੇ ਅਪਣਾ ਨਾਮ ਵਾਪਸ ਲੈ ਲਿਆ ਹੈ। ਹੁਣ ਪੰਜ ਮੈਂਬਰ ਸਰਬਸੰਮਤੀ ਨਾਲ ਚੁਣੇ ਜਾਣਗੇ। ਕੋਈ ਚੋਣ ਨਹੀਂ ਹੋਵੇਗੀ।

ਐਫ਼.ਐਂਡ.ਸੀ.ਸੀ ਚੋਣਾਂ ਤੋਂ ਬਾਅਦ, ਸ਼ੁਕਰਵਾਰ ਨੂੰ ਹੀ ਤਿੰਨ ਕਮੇਟੀਆਂ ਦਾ ਗਠਨ ਵੀ ਕੀਤਾ ਜਾਵੇਗਾ। ਇਸ ਵਿਚ ਪਾਣੀ ਸਪਲਾਈ ਅਤੇ ਸੀਵਰੇਜ, ਸੜਕ ਅਤੇ ਮਕਾਨ ਟੈਕਸ ਮੁਲਾਂਕਣ ਕਮੇਟੀ ਸ਼ਾਮਲ ਹੈ।
 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement