Chandigarh News : ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਲਈ ਭਲਾਈ ਸਕੀਮਾਂ ਅਤੇ ਵਿਭਾਗੀ ਬਜਟ ਦਾ ਲਿਆ ਜਾਇਜ਼ਾ

By : BALJINDERK

Published : Feb 7, 2025, 5:08 pm IST
Updated : Feb 7, 2025, 5:08 pm IST
SHARE ARTICLE
ਮੋਹਿੰਦਰ ਭਗਤ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ
ਮੋਹਿੰਦਰ ਭਗਤ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ

Chandigarh News : ਮੀਟਿੰਗ ਦੌਰਾਨ ਚੱਲ ਰਹੀਆਂ ਅਤੇ ਭਵਿੱਖੀ ਭਲਾਈ ਸਕੀਮਾਂ ਅਤੇ ਉਪਰਾਲਿਆਂ ਲਈ ਯਕੀਨੀ ਬਣਾਉਣ ਲਈ ਵਿਭਾਗ ਦੇ ਬਜਟ ‘ਤੇ ਵੀ ਚਰਚਾ ਕੀਤੀ ਗਈ

Chandigarh News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਉਨਾਂ ਨੂੰ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਹ ਵਿਚਾਰ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੀਆਂ ਗਤੀਵਿਧੀਆਂ ਦਾ ਮੁਲਾਂਕਣ ਕਰਨ ਅਤੇ ਆਜ਼ਾਦੀ ਘੁਲਾਟੀਆਂ ਲਈ ਵੱਖ-ਵੱਖ ਭਲਾਈ ਸਕੀਮਾਂ ਨੂੰ ਲਾਗੂਕਰਨ ਸਬੰਧੀ ਕਰਵਾਈ ਸਮੀਖਿਆ ਮੀਟਿੰਗ ਦੌਰਾਨ ਜ਼ਾਹਿਰ ਕੀਤੇ।

ਮੀਟਿੰਗ ਦੌਰਾਨ ਆਜ਼ਾਦੀ ਘੁਲਾਟੀਆਂ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵ ਨੇ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਲਈ ਪੈਨਸ਼ਨ ਲਾਭ, ਸਿਹਤ ਸੰਭਾਲ ਸਹਾਇਤਾ, ਵਿਦਿਅਕ ਰਾਖਵਾਂਕਰਨ ਅਤੇ ਰੁਜ਼ਗਾਰ ਸਹਾਇਤਾ ਸਮੇਤ ਮੌਜੂਦਾ ਪ੍ਰੋਗਰਾਮਾਂ ਦੇ ਕੰਮਕਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਮੰਤਰੀ ਨੇ ਅਧਿਕਾਰੀਆਂ ਨੂੰ ਇਨਾਂ ਭਲਾਈ ਸਕੀਮਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਅਤੇ ਲਾਭਪਾਤਰੀਆਂ ਨਾਲ ਨਿਰੰਤਰ ਰਾਬਤਾ ਬਣਾ ਕੇ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਨਾਂ ਦੀਆਂ ਸਮੱਸਿਆਵਾਂ ਨੂੰ ਸੁਚੱਜਤਾ ਨਾਲ ਹੱਲ ਕੀਤਾ ਜਾ ਸਕੇ। ਇਸ ਤੋਂ ਇਲਾਵਾ, ਚੱਲ ਰਹੀਆਂ ਅਤੇ ਭਵਿੱਖੀ  ਭਲਾਈ ਸਕੀਮਾਂ ਅਤੇ ਉਪਰਾਲਿਆਂ ਲਈ ਢੁਕਵੇਂ ਵਿੱਤੀ ਸਰੋਤਾਂ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੇ ਬਜਟ ‘ਤੇ ਵੀ ਚਰਚਾ ਕੀਤੀ ਗਈ।

ਮੀਟਿੰਗ ਵਿੱਚ ਆਜਾਦੀ ਘੁਲਾਟੀਆਂ ਵਿਭਾਗ ਦੇ ਸਕੱਤਰ ਗਗਨਦੀਪ ਸਿੰਘ ਬਰਾੜ, ਆਜਾਦੀ ਘੁਲਾਟੀਆਂ ਵਿਭਾਗ ਦੇ ਸੰਯੁਕਤ ਸਕੱਤਰ ਲਵਜੀਤ ਕਲਸੀ, ਸੁਪਰਡੈਂਟ ਸੁਮਨ ਲਤਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement