
4 ਮਹੀਨੇ ਪਹਿਲਾਂ ਅਦਾਲਤ 'ਚ ਕੀਤਾ ਸੀ ਆਤਮ ਸਮਰਪਣ
Naveen Phogat News IN Punjabi: ਚੰਡੀਗੜ੍ਹ - ਪੁਲਿਸ ਨੇ ਚੰਡੀਗੜ੍ਹ ਸੈਕਟਰ 39 ਦੇ ਸਾਬਕਾ ਐਡੀਸ਼ਨਲ ਐਸਐਚਓ ਨਵੀਨ ਫੋਗਾਟ ਖ਼ਿਲਾਫ਼ ਅਦਾਲਤ ਵਿਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਫੋਗਾਟ 'ਤੇ ਬਠਿੰਡਾ ਦੇ ਇਕ ਕਾਰੋਬਾਰੀ ਤੋਂ 1 ਕਰੋੜ ਰੁਪਏ ਹੜੱਪਣ ਦਾ ਦੋਸ਼ ਹੈ। ਪੁਲਿਸ ਨੇ ਉਸ ਖ਼ਿਲਾਫ਼ ਸੈਕਟਰ 39 ਥਾਣੇ ਵਿਚ ਕੇਸ ਦਰਜ ਕੀਤਾ ਸੀ।
ਕਈ ਕੋਸ਼ਿਸ਼ਾਂ ਦੇ ਬਾਵਜੂਦ ਫੋਗਾਟ ਨੂੰ ਪੁਲਿਸ ਨੇ ਫੜਿਆ ਨਹੀਂ ਸੀ। ਇਸ ਮਗਰੋਂ ਪੁਲਿਸ ਨੇ ਫੋਗਾਟ ਨੂੰ ਭਗੌੜਾ ਐਲਾਨਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਫਿਰ ਉਸ ਨੇ 24 ਨਵੰਬਰ 2023 ਨੂੰ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਇਸ ਮਾਮਲੇ 'ਚ ਪੁਲਿਸ ਨੇ ਤਿੰਨ ਦੋਸ਼ੀਆਂ ਖਿਲਾਫ਼ ਪਹਿਲਾਂ ਹੀ ਅਦਾਲਤ 'ਚ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਵਿਚ ਚੰਡੀਗੜ੍ਹ ਪੁਲਿਸ ਦੇ ਦੋ ਕਾਂਸਟੇਬਲ ਸ਼ਿਵ ਕੁਮਾਰ ਅਤੇ ਵਰਿੰਦਰ ਸਿੰਘ ਸ਼ਾਮਲ ਸਨ। ਇਨ੍ਹਾਂ ਤੋਂ ਇਲਾਵਾ ਇੱਕ ਹੋਰ ਵਿਅਕਤੀ ਵਰਿੰਦਰ ਸਿੰਘ ਖ਼ਿਲਾਫ਼ ਵੀ ਅਦਾਲਤ ਵਿਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਇਹ ਸਾਰੇ ਮੁਲਜ਼ਮ ਐਡੀਸ਼ਨਲ ਐਸਐਚਓ ਨਵੀਨ ਫੋਗਾਟ ਦੀ ਮਦਦ ਕਰ ਰਹੇ ਸਨ। ਉਨ੍ਹਾਂ ਦੀ ਮਦਦ ਨਾਲ ਹੀ ਉਸ ਨੇ ਕਾਰੋਬਾਰੀ 'ਤੇ ਇਹ ਜ਼ਬਰਦਸਤੀ ਕੀਤੀ।
(For more Punjabi news apart from Charge sheet filed against Additional SHO Naveen Phogat of Chandigarh News In Punjabi, stay tuned to Rozana Spokesman)