
ਬੁੱਧਵਾਰ ਨੂੰ ਹੋਈ ਮੀਟਿੰਗ ਨੂੰ ਰੱਦ ਕਰਨ ਦੇ ਬਾਵਜੂਦ ਵੀ ਹੋਈ ਸੀ ਮੀਟਿੰਗ
Chandigarh News: ਚੰਡੀਗੜ੍ਹ - ਚੰਡੀਗੜ੍ਹ ਨਗਰ ਨਿਗਮ ਦੀ ਬਜਟ ਮੀਟਿੰਗ ਨੂੰ ਲੈ ਕੇ ਨਗਰ ਨਿਗਮ ਕਮਿਸ਼ਨਰ ਨੂੰ ਨੋਟਿਸ ਜਾਰੀ ਹੋਇਆ ਹੈ। ਬੁੱਧਵਾਰ ਨੂੰ ਹੋਈ ਮੀਟਿੰਗ ਨੂੰ ਰੱਦ ਕੀਤਾ ਗਿਆ ਸੀ ਪਰ ਇਸ ਦੇ ਬਾਵਜੂਦ ਵੀ ਇਹ ਮੀਟਿੰਗ ਹੋਈ ਜਿਸ ਤੋਂ ਬਾਅਦ ਪ੍ਰਸਾਸ਼ਨ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਦਰਅਸਲ ਭਾਜਪਾ ਕੌਂਸਲਰ ਵੱਲੋਂ ਇਸ ਮੀਟਿੰਗ ਨੂੰ ਲੈ ਕੇ ਅਸਹਿਮਤੀ ਜਤਾਈ ਗਈ ਸੀ ਜਿਸ ਕਰਕੇ ਮੀਟਿੰਗ ਨੂੰ ਰੱਦ ਕੀਤਾ ਗਿਆ ਸੀ।
ਪ੍ਰਸ਼ਾਸਨ ਨੇ ਚੰਡੀਗੜ੍ਹ ਨਗਰ ਨਿਗਮ ਦੀ ਬੁੱਧਵਾਰ ਨੂੰ ਬੁਲਾਈ 332ਵੀਂ ਮੀਟਿੰਗ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਦੀ ਸਥਾਨਕ ਸਰਕਾਰਾਂ ਅਤੇ ਸ਼ਹਿਰੀ ਵਿਕਾਸ ਸ਼ਾਖਾ ਨੇ ਇਸ ਸਬੰਧੀ ਨਗਰ ਨਿਗਮ ਕਮਿਸ਼ਨਰ ਨੂੰ ਨੋਟਿਸ ਜਾਰੀ ਕੀਤਾ ਹੈ। ਪ੍ਰਸ਼ਾਸਨ ਵੱਲੋਂ ਨੋਟਿਸ ਵਿਚ ਕਿਹਾ ਗਿਆ ਹੈ ਕਿ ਜਦੋਂ ਇਹ ਮੀਟਿੰਗ ਰੱਦ ਕਰ ਦਿੱਤੀ ਗਈ ਸੀ, ਫਿਰ ਵੀ ਮੀਟਿੰਗ ਨਗਰ ਨਿਗਮ ਹਾਊਸ ਵਿਚ ਕਿਵੇਂ ਬੁਲਾਈ ਗਈ।
ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਕੁਲਦੀਪ ਕੁਮਾਰ ਨੇ ਬੀਤੇ ਦਿਨ ਅਗਲੇ ਵਿੱਤੀ ਸਾਲ ਦਾ ਬਜਟ ਪਾਸ ਕਰਨ ਲਈ 6 ਮਾਰਚ ਨੂੰ ਨਿਗਮ ਹਾਊਸ ਦੀ ਮੀਟਿੰਗ ਬੁਲਾਉਣ ਦਾ ਫ਼ੈਸਲਾ ਕੀਤਾ ਸੀ। ਨਿਗਮ ਪ੍ਰਸ਼ਾਸਨ ਨੇ ਇਸ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਹਨ। ਵਿਰੋਧੀ ਧਿਰ ’ਚ ਬੈਠੇ ਭਾਜਪਾ ਕੌਂਸਲਰਾਂ ਨੇ ਪ੍ਰਸ਼ਾਸਨ ’ਤੇ ਇਤਰਾਜ਼ ਦਾਇਰ ਕਰਦਿਆਂ ਕਿਹਾ ਕਿ ਇਸ ਨੂੰ ਸਦਨ ’ਚ ਪਾਸ ਕਰਨ ਤੋਂ ਪਹਿਲਾਂ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ (ਐਫਐਂਡਸੀਸੀ) ’ਚ ਬਜਟ ’ਤੇ ਚਰਚਾ ਹੋਣੀ ਜ਼ਰੂਰੀ ਹੈ।
(For more Punjabi news apart from Notice issued to Municipal Corporation Commissioner chandigarh News IN Punjabi, stay tuned to Rozana Spokesman)