HighCourt News: ਕਿਸਾਨ ਅੰਦੋਲਨ 'ਤੇ ਹਾਈਕੋਰਟ ਦੀ ਸਖ਼ਤ ਟਿੱਪਣੀ, ਪ੍ਰਦਰਸ਼ਨਕਾਰੀ ਹਥਿਆਰ ਲੈ ਕੇ ਉਥੇ ਕੋਈ ਜੰਗ ਲੜਨ ਜਾ ਰਹੇ?
Published : Mar 7, 2024, 12:10 pm IST
Updated : Mar 7, 2024, 7:03 pm IST
SHARE ARTICLE
High Court's strong comment on Kisan protest News in punjabi
High Court's strong comment on Kisan protest News in punjabi

HighCourt News: ਸ਼ਰਮ ਦੀ ਗੱਲ ਹੈ ਕਿ ਬੱਚਿਆਂ ਦੀ ਆੜ ਵਿਚ ਹਥਿਆਰਾਂ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ- ਹਾਈਕੋਰਟ

High Court's strong comment on Kisan protest News in punjabi : ਕਿਸਾਨ ਅੰਦੋਲਨ ਨੂੰ ਲੈ ਪੰਜਾਬ ਹਰਿਆਣਾ ਹਾਈਕੋਰਟ ਨੇ ਸਖ਼ਤ ਟਿੱਪਣੀ ਕੀਤੀ ਹੈ। ਹਾਈਕੋਰਟ ਨੇ ਕਿਹਾ ਕਿ ਬੜੇ ਹੀ ਸ਼ਰਮ ਦੀ ਗੱਲ ਹੈ ਕਿ ਇਸ ਅੰਦੋਲਨ ਵਿਚ ਬੱਚਿਆਂ ਨੂੰ ਅੱਗੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਹੀ ਸੂਬੇ ਪੰਜਾਬ ਹਰਿਆਣਾ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਨਾਕਾਮ ਰਹੇ ਹਨ।

ਇਹ ਵੀ ਪੜ੍ਹੋ: Khelo India News: ਖੇਲੋ ਇੰਡੀਆ ਮੁਕਾਬਲਿਆਂ ’ਚ ਤਗਮਾ ਜੇਤੂਆਂ ਨੂੰ ਮਿਲੇਗੀ ਸਰਕਾਰੀ ਨੌਕਰੀ- ਕੇਂਦਰੀ ਖੇਡ ਮੰਤਰੀ

ਇਸ ਦੇ ਨਾਲ ਹੀ ਅਦਾਲਤ ਨੇ ਇਹ ਵੀ ਕਿਹਾ ਹੈ ਕਿ ਅੰਦੋਲਨ ਵਿਚ ਸ਼ਾਮਲ ਸਾਰੇ ਨੇਤਾਵਾਂ ਨੂੰ ਗਿ੍ਰਫ਼ਤਾਰ ਕਰ ਚੇਨੱਈ ਭੇਜ ਦੇਣਾ ਚਾਹੀਦਾ ਹੈ। ਹਾਈਕੋਰਟ ਨੇ  ਸਵਾਲ ਪੁੱਛਦਿਆਂ ਕਿਹਾ ਕਿ ਕੀ ਪ੍ਰਦਰਸ਼ਨਕਾਰੀ ਹਥਿਆਰ ਲੈ ਕੇ ਕੋਈ ਜੰਗ ਕਰਨ ਜਾ ਰਹੇ ਹਨ? ਇਹ ਪੰਜਾਬ ਦਾ ਸਭਿਆਚਾਰ ਨਹੀਂ ਹੈ। ਅਦਾਲਤ ਨੇ ਕਿਹਾ ਕਿ ਇਸ ਵਿਚ ਬੇਗੁਨਾਹੇ ਲੋਕਾਂ ਨੂੰ ਅੱਗੇ ਕੀਤਾ ਜਾ ਰਿਹਾ ਹੈ।  

ਇਹ ਵੀ ਪੜ੍ਹੋ: Ludhiana News: ਅੰਬਾਲਾ ਦੇ ਭਾਖੜਾ ਤੋਂ ਮਿਲੀ ਲੁਧਿਆਣਾ ਦੇ ਨੌਜਵਾਨ ਦੀ ਲਾਸ਼ 

ਹਾਈਕੋਰਟ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਅਸਫਲ ਰਹੀਆਂ ਹਨ। ਹਾਈ ਕੋਰਟ ਨੇ ਕਿਹਾ ਕਿ ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਸੇਵਾਮੁਕਤ ਜੱਜ ਦੀ ਅਗਵਾਈ 'ਚ ਕਮੇਟੀ ਬਣਾਈ ਜਾਵੇਗੀ। ਇਸ ਦੇ ਲਈ 3 ਮੈਂਬਰੀ ਟੀਮ ਬਣਾਈ ਜਾਵੇਗੀ।
ਹਰਿਆਣਾ ਸਰਕਾਰ ਵੱਲੋਂ ਅੰਬਾਲਾ ਪੁਲਿਸ ਦੇ ਡੀਐਸਪੀ ਜੋਗਿੰਦਰ ਸ਼ਰਮਾ ਵੀ ਹਾਈ ਕੋਰਟ ਵਿੱਚ ਪੇਸ਼ ਹੋਏ। ਇਸ ਦੌਰਾਨ ਉਸ ਨੇ ਹਾਈ ਕੋਰਟ ਨੂੰ 40 ਤੋਂ 50 ਤਸਵੀਰਾਂ ਵਾਲੀ ਐਲਬਮ ਦਿਖਾਈ। ਜਿਸ 'ਚ ਦੇਖਿਆ ਗਿਆ ਕਿ ਅੱਗੇ ਬੱਚੇ ਸਨ ਅਤੇ ਪਿੱਛੇ ਲੋਕ ਤਲਵਾਰਾਂ ਅਤੇ ਡਾਂਗਾਂ ਲੈ ਕੇ ਆ ਰਹੇ ਸਨ। ਇਸ ਨੂੰ ਦੇਖਦੇ ਹੋਏ ਹਾਈਕੋਰਟ ਨੇ ਵਾਰ-ਵਾਰ ਇਸ ਨੂੰ ਸ਼ਰਮਨਾਕ ਕਿਹਾ।

ਇਸ ਦੌਰਾਨ ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਪੁੱਛਿਆ ਕਿ ਕਿਸਾਨਾਂ 'ਤੇ ਗੋਲੀਆਂ ਕਿਉਂ ਚਲਾਈਆਂ ਗਈਆਂ? ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਪ੍ਰਦਰਸ਼ਨਕਾਰੀਆਂ ਦੀ ਹਿੰਸਕ ਕਾਰਵਾਈ ਵਿੱਚ 20 ਤੋਂ ਵੱਧ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਸਨ ਅਤੇ ਕਈ ਚਿਤਾਵਨੀਆਂ ਤੋਂ ਬਾਅਦ ਪਹਿਲਾਂ ਲਾਠੀਚਾਰਜ, ਫਿਰ ਅੱਥਰੂ ਗੈਸ, ਫਿਰ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ ਗਈ ਸੀ, ਪਰ ਜਦੋਂ ਕਿਸਾਨ ਨਹੀਂ ਰੁਕੇ ਤਾਂ ਰਬੜ ਦੀਆਂ ਗੋਲੀਆਂ ਚਲਾਈਆਂ ਗਈਆਂ। ਇਸ 'ਤੇ ਹਾਈਕੋਰਟ ਨੇ ਉਨ੍ਹਾਂ ਨੂੰ ਵੇਰਵੇ ਦੇਣ ਲਈ ਕਿਹਾ ਹੈ ਕਿ ਹਰਿਆਣਾ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਕਿਸ ਤਰ੍ਹਾਂ ਦੀਆਂ ਗੋਲੀਆਂ ਅਤੇ ਪੈਲੇਟ ਵਰਤੇ ਜਾ ਰਹੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

13 ਫਰਵਰੀ ਨੂੰ ਪੰਜਾਬ ਦੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ 'ਤੇ ਫਸਲ ਖਰੀਦ ਗਾਰੰਟੀ ਕਾਨੂੰਨ ਅਤੇ ਮੁਕੰਮਲ ਕਰਜ਼ਾ ਮੁਆਫੀ ਸਮੇਤ 12 ਮੰਗਾਂ ਨੂੰ ਲੈ ਕੇ ਟਰੈਕਟਰ ਟਰਾਲੀਆਂ 'ਚ ਦਿੱਲੀ ਲਈ ਰਵਾਨਾ ਹੋਏ ਸਨ। ਇਸ ਦੌਰਾਨ ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ 'ਤੇ ਕਿਸਾਨਾਂ ਨੂੰ ਬੈਰੀਕੇਡਿੰਗ ਅਤੇ ਅੱਥਰੂ ਗੈਸ ਦੇ ਗੋਲਿਆਂ ਰਾਹੀਂ ਰੋਕਿਆ। ਦੋਵਾਂ ਸਰਹੱਦਾਂ 'ਤੇ ਪੁਲਿਸ ਅਤੇ ਕਿਸਾਨ ਕਈ ਵਾਰ ਆਹਮੋ-ਸਾਹਮਣੇ ਹੋਏ।

ਸਭ ਤੋਂ ਵੱਡੀ ਹਲਚਲ 21 ਫਰਵਰੀ ਨੂੰ ਹੋਈ। ਇਸੇ ਦਿਨ ਖਨੌਰੀ ਸਰਹੱਦ 'ਤੇ ਗੋਲੀ ਲੱਗਣ ਨਾਲ ਕਿਸਾਨ ਸ਼ੁਭਕਰਨ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਆਪਣਾ ਮਾਰਚ ਮੁਲਤਵੀ ਕਰ ਦਿਤਾ। ਇਸ ਸਮੇਂ ਕਿਸਾਨ ਸਰਹੱਦਾਂ 'ਤੇ ਡਟੇ ਹੋਏ ਹਨ। ਕਿਸਾਨਾਂ ਅਤੇ ਕੇਂਦਰ ਵਿਚਾਲੇ 4 ਵਾਰ ਗੱਲਬਾਤ ਹੋ ਚੁੱਕੀ ਹੈ।

(For more news apart from High Court's strong comment on Kisan protest News in punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement