
Students protest at PU : ਕਿਹਾ, ਜ਼ਿੰਮੇਵਾਰ ਅਧਿਕਾਰੀਆਂ ਵਿਰੁਧ ਬਣਦੀ ਕਰਵਾਈ ਕਰਵਾਏ ਅਥਾਰਿਟੀ
Student murder case: Students protest at PU Latest News in Punjabi : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਪਿਛਲੇ ਦਿਨੀਂ ਵਿਦਿਆਰਥੀ ਆਦਿੱਤਿਆ ਠਾਕੁਰ ਕਤਲ ਮਾਮਲੇ ਵਿਚ ਅਥਾਰਿਟੀ ਵਲੋਂ ਜ਼ਿੰਮੇਵਾਰ ਅਧਿਕਾਰੀਆਂ ਵਿਰੁਧ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਵਿਦਿਆਰਥੀਆਂ ਵਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਯੂਨੀਵਰਸਿਟੀ ਦਾ ਗੇਟ ਨੰਬਰ 2 ਵੀ ਬੰਦ ਕਰ ਦਿਤਾ ਹੈ।
ਸਾਂਝੀ ਵਿਦਿਆਰਥੀ ਸੰਘਰਸ਼ ਕਮੇਟੀ ਦੇ ਬੈਨਰ ਹੇਠ ਇਕੱਠੇ ਹੋਏ ਵਿਦਿਆਰਥੀਆਂ ਨੇ ਸਟੂਡੈਂਟਸ ਸੈਂਟਰ ਵਿਚ ਅਥਾਰਿਟੀ ਵਿਰੁਧ ਜ਼ੋਰਦਾਰ ਨਾਹਰੇਬਾਜ਼ੀ ਕਰਦਿਆਂ ਕਿਹਾ ਕਿ ਪੀਯੂ ਦੀ ਅਥਾਰਿਟੀ ਇਕ ਵਿਦਿਆਰਥੀ ਦੇ ਕਤਲ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁਧ ਬਣਦੀ ਵਿਭਾਗੀ ਅਤੇ ਪੁਲਿਸ ਕਾਰਵਾਈ ਨਹੀਂ ਕਰਵਾ ਰਹੀ।
ਉਨ੍ਹਾਂ ਕਿਹਾ ਕਿ ਅਥਾਰਿਟੀ ਦੇ ਵਿਦਿਆਰਥੀਆਂ ਪ੍ਰਤੀ ਅਜਿਹੇ ਵਤੀਰੇ ਅਤੇ ਘਟੀਆ ਸਕਿਉਰਿਟੀ ਪ੍ਰਬੰਧਾਂ ਕਰ ਕੇ ਪੰਜਾਬ ਯੂਨੀਵਰਸਿਟੀ ਦਾ ਸਮੁੱਚਾ ਵਿਦਿਆਰਥੀ ਵਰਗ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਇਨਸਾਫ਼ ਨਾ ਮਿਲਣ ਤਕ ਸੰਘਰਸ਼ ਜਾਰੀ ਰਹੇਗਾ।