Chandigarh Weather : ਚੰਡੀਗੜ੍ਹ 'ਚ ਤੀਜੀ ਵਾਰ ਤਾਪਮਾਨ 40 ਡਿਗਰੀ ਤੋਂ ਉਪਰ ਪਹੁੰਚਿਆ

By : BALJINDERK

Published : May 7, 2024, 11:39 am IST
Updated : May 7, 2024, 11:39 am IST
SHARE ARTICLE
ਚੰਡੀਗੜ੍ਹ 'ਚ ਤਾਪਮਾਨ 40 ਡਿਗਰੀ
ਚੰਡੀਗੜ੍ਹ 'ਚ ਤਾਪਮਾਨ 40 ਡਿਗਰੀ

Chandigarh Weather : ਮੌਸਮ ਵਿਭਾਗ ਅਨੁਸਾਰ 11 ਮਈ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ 

Chandigarh Weather : ਚੰਡੀਗੜ੍ਹ ’ਚ ਇੱਕ ਵਾਰ ਫਿਰ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਇਸ ਸੀਜ਼ਨ ’ਚ ਇਹ ਤੀਜੀ ਵਾਰ ਹੈ ਜਦੋਂ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚ ਗਿਆ ਹੈ। ਇਸ ਕਾਰਨ ਸ਼ਹਿਰ ’ਚ ਗਰਮੀ ਵਧ ਗਈ ਹੈ। 

ਇਹ ਵੀ ਪੜੋ:Laheragaga News : 4 ਦਿਨਾਂ ਤੋਂ ਲਾਪਤਾ ਪਤੀ-ਪਤਨੀ ਦੀਆਂ ਲਾਸ਼ਾਂ ਭਾਖੜਾ ਨਹਿਰ ’ਚੋਂ ਹੋਈਆਂ ਬਰਾਮਦ

ਮੌਸਮ ਵਿਭਾਗ ਮੁਤਾਬਕ ਅਗਲੇ 3 ਦਿਨਾਂ ਤੱਕ ਤਾਪਮਾਨ ਇਸ ਤਰ੍ਹਾਂ ਹੀ ਰਹਿਣ ਵਾਲਾ ਹੈ। ਇੱਕ ਨਵੀਂ ਪੱਛਮੀ ਗੜਬੜ 9 ਮਈ ਨੂੰ ਸਰਗਰਮ ਹੋ ਜਾਵੇਗੀ। ਜਿਸ ਕਾਰਨ 11 ਮਈ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਕੱਲ੍ਹ 40.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 2.4 ਡਿਗਰੀ ਸੈਲਸੀਅਸ ਵੱਧ ਹੈ। ਪਿਛਲੇ 24 ਘੰਟਿਆਂ ’ਚ ਤਾਪਮਾਨ ਵਿਚ ਕਰੀਬ 1 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਘੱਟੋ-ਘੱਟ ਤਾਪਮਾਨ 23.5 ਡਿਗਰੀ ਸੈਲਸੀਅਸ ਹੈ। ਇਸ 'ਚ 1.3 ਡਿਗਰੀ ਸੈਲਸੀਅਸ ਦਾ ਵਾਧਾ ਵੀ ਦੇਖਿਆ ਗਿਆ ਹੈ। ਅਗਲੇ ਤਿੰਨ ਦਿਨਾਂ ’ਚ ਤਾਪਮਾਨ 38 ਡਿਗਰੀ ਸੈਲਸੀਅਸ ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ। ਵੈਸਟਰਨ ਡਿਸਟਰਬੈਂਸ ਕਾਰਨ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ 'ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੇਗੀ।
ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਅਡਵਾਈਜ਼ਰੀ ਅਨੁਸਾਰ ਸਿੱਧੀ ਧੁੱਪ ਤੋਂ ਬਚਣ ਲਈ ਛੱਤਰੀ, ਟੋਪੀ ਅਤੇ ਐਨਕਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਸਿੱਧੀ ਧੁੱਪ ਤੋਂ ਬਚਿਆ ਜਾ ਸਕੇ।

ਇਹ ਵੀ ਪੜੋ:Panchkula News : ਬਿਜਲੀ ਨਿਗਮ ਦੇ ਸੇਵਾਮੁਕਤ ਅਧਿਕਾਰੀ ਨਾਲ 1.88 ਕਰੋੜ ਰੁਪਏ ਦੀ ਮਾਰੀ ਠੱਗੀ 

ਡਾਕਟਰਾਂ ਅਨੁਸਾਰ ਵਾਰ-ਵਾਰ ਪਾਣੀ ਪੀਣਾ ਚਾਹੀਦਾ ਹੈ, ਵੱਧ ਤੋਂ ਵੱਧ ਤਰਲ ਪਦਾਰਥ, ਫ਼ਲ ਅਤੇ ਸਲਾਦ ਦਾ ਸੇਵਨ ਕਰੋ, ਇਸ ਦੇ ਨਾਲ ਹੀ ਅਲਕੋਹਲ, ਕੈਫੀਨ ਵਾਲੇ ਅਤੇ ਮਿੱਠੇ ਵਾਲੇ ਪੀਣ ਵਾਲੇ ਪਦਾਰਥਾਂ ਦਾ ਸੇਵਨ ਨਾ ਕਰੋ। ਬਾਹਰ ਖੜ੍ਹੇ ਕਿਸੇ ਵੀ ਵਾਹਨ ਦੇ ਅੰਦਰ ਪਾਲਤੂ ਜਾਨਵਰਾਂ ਨੂੰ ਨਾ ਛੱਡੋ। ਬੱਚੇ, ਬਜ਼ੁਰਗ ਅਤੇ ਸਿਹਤ ਸੰਬੰਧੀ ਸਮੱਸਿਆਵਾਂ ਵਾਲੇ ਵਿਅਕਤੀਆਂ ਨੂੰ ਦਿਨ ਵੇਲੇ ਬਾਹਰ ਨਿਕਲਣ ਤੋਂ ਬੱਚਣਾ ਚਾਹੀਦਾ ਹੈ। 

(For more news apart from temperature in Chandigarh reached above 40 degrees News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement