Chandigarh News : ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ

By : BALJINDERK

Published : May 7, 2025, 6:58 pm IST
Updated : May 7, 2025, 6:58 pm IST
SHARE ARTICLE
 ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ
ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ

Chandigarh News : ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇੱਥੇ ਪੰਜਾਬ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ

Chandigarh News in Punjabi : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨਵ-ਨਿਯੁਕਤ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇੱਥੇ ਪੰਜਾਬ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ।

ਨਵੇਂ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਦਰਸ਼ੀ ਢੰਗ ਨਾਲ ਵੱਖ-ਵੱਖ ਅਹੁਦਿਆਂ 'ਤੇ ਯੋਗ ਉਮੀਦਵਾਰਾਂ ਦੀ ਚੋਣ ਲਈ ਪੀ.ਪੀ.ਐਸ.ਸੀ. ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਦਸੰਬਰ 1987 ਵਿੱਚ ਕੋਰ ਆਫ਼ ਇੰਜਨੀਅਰਜ਼ ਵਿੱਚ ਕਮਿਸ਼ਨ ਪ੍ਰਾਪਤ ਮੇਜਰ ਜਨਰਲ (ਸੇਵਾਮੁਕਤ) ਸੈਣੀ, ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ ਅਤੇ ਇਸ ਸਮੇਂ ਮੁਹਾਲੀ ਦੇ ਵਾਸੀ ਹਨ। ਉਹ ਪਿਛਲੇ ਸਾਲ ਅਕਤੂਬਰ ਵਿੱਚ ਭਾਰਤੀ ਫੌਜ ਤੋਂ ਸੇਵਾਮੁਕਤ ਹੋਏ ਸਨ।

ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਰਾਜਪਾਲ ਦੇ ਪ੍ਰਮੁੱਖ ਸਕੱਤਰ ਵੀ.ਪੀ. ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਹੋਰ ਪਤਵੰਤੇ ਹਾਜ਼ਰ ਸਨ।

 (For more news apart from Punjab Governor administers oath to PPSC Chairman in presence Chief Minister Bhagwant Singh Mann News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement