Chandigarh News : ਝੋਨਾ ਨਾ ਵਿਕਣ ਕਾਰਨ ਕਿਸਾਨ ਆਤਮ ਹੱਤਿਆ ਲਈ ਮਜਬੂਰ ਹੋ ਰਹੇ ਹਨ-ਸੁਨੀਲ ਜਾਖੜ

By : BALJINDERK

Published : Nov 7, 2024, 4:40 pm IST
Updated : Nov 7, 2024, 4:40 pm IST
SHARE ARTICLE
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ

Chandigarh News : ਭਾਜਪਾ ਪ੍ਰਧਾਨ ਨੇ ਕੇਜਰੀਵਾਲ ਨੂੰ ਆਪਣੀ ਸਰਕਾਰ ਨੂੰ ਸੇਧ ਦੇਣ ਦੀ ਸਲਾਹ

Chandigarh News : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਦੇ ਆਪਣੇ ਜ਼ਿਲੇ ਸੰਗਰੂਰ ਦੇ ਕਿਸਾਨ ਜਸਵਿੰਦਰ ਸਿੰਘ ਵੱਲੋਂ ਝੋਨਾ ਨਾ ਵਿਕਣ ਅਤੇ ਕਰਜੇ ਕਾਰਨ ਆਤਮਹੱਤਿਆਂ ਕਰ ਲੈਣ ਤੇ ਗਹਿਰੇ ਦੁੱਖ ਦਾ ਇਜਹਾਰ ਕਰਦਿਆਂ ਕਿਹਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਨਾਕਾਮੀ ਦਾ ਹੀ ਨਤੀਜਾ ਹੈ ਕਿ ਅੱਜ ਕਿਸਾਨ ਦੀ ਇਹ ਦੁਰਦਸ਼ਾ ਹੋ ਰਹੀ ਹੈ।

ਇੱਥੋ ਜਾਰੀ ਬਿਆਨ ਵਿਚ ਸੁਨੀਲ ਜਾਖੜ ਨੇ ਪੰਜਾਬ ਸਰਕਾਰ ਦੀ ਢਿੱਲੀ ਕਾਰਗੁਜਾਰੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਨਾਕਾਬਲੀਅਤ ਦਾ ਸਬੂਤ ਹੈ ਕਿ ਕਿਸਾਨ ਮੰਡੀਆਂ ਵਿਚ ਰੁਲ ਰਿਹਾ ਹੈ। ਦੂਜੇ ਪਾਸੇ ਅਰਵਿੰਦ ਕੇਜਰੀਵਾਲ ਸਾਹਿਬ ਪੰਜਾਬ ਆ ਰਹੇ ਹਨ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਸਲਾਹ ਦਿੱਤੀ ਕਿ ਬਿਹਤਰ ਹੋਵੇਗਾ ਕਿ ਉਹ ਭਲਕੇ ਸਰਪੰਚਾਂ ਨੂੰ ਸੇਧ ਦੇਣ ਦੀ ਬਜਾਏ ਆਪਣੀ ਸਰਕਾਰ ਨੂੰ ਸੇਧ ਦੇਣ ਜਿਸ ਦੇ ਅਨਾੜੀਪਨ ਕਾਰਨ ਅੱਜ ਸੂਬੇ ਦਾ ਕਿਸਾਨ ਇਸ ਕਦਰ ਪ੍ਰੇਸਾਨ ਹੈ ਕਿ ਫਸਲ ਨਾ ਵਿਕਣ ਕਾਰਣ ਆਤਮ ਹੱਤਿਆਂ ਤੱਕ ਕਰਨ ਲਈ ਮਜਬੂਰ ਹੋ ਰਿਹਾ ਹੈ।

ਉਨ੍ਹਾਂ ਨੇ ਅਰਵਿੰਦਰ ਕੇਜਰੀਵਾਲ ਨੂੰ ਯਾਦ ਕਰਵਾਇਆ ਕਿ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਜਦ ਉਨ੍ਹਾਂ ਦੀ ਸਰਕਾਰ ਬਣੇਗੀ ਤਾਂ ਕਿਸਾਨਾਂ ਨੂੰ ਆਤਮ ਹੱਤਿਆਵਾਂ ਨਹੀਂ ਕਰਣੀਆਂ ਪੈਣਗੀਆਂ ਪਰ ਹਾਲਾਤ ਦਾਅਵਿਆਂ ਦੇ ਬਿਲਕੁਲ ਉਲਟ ਹਨ। ਉਨ੍ਹਾਂ ਨੇ ਆਪ ਸੁਪਰੀਮੋ ਨੂੰ ਕਿਹਾ ਕਿ ਉਹ ਆਪਣੀ ਸਰਕਾਰ ਨੂੰ ਇਸਤਿਹਾਰਬਾਜੀ ਤੋਂ ਹਟਕੇ ਲੋਕਾਂ ਦੇ ਮਸਲੇ ਕਰਨ ਹਿੱਤ ਲਗਾਉਣ । ਭਾਜਪਾ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਮੇਂ ਸਿਰ ਦੀ ਯੋਜਨਾਂਬੰਦੀ ਦੀ ਘਾਟ ਕਾਰਨ ਇਹ ਹਲਾਤ ਬਣੇ ਹੋਏ ਹਨ।

(For more news apart from Farmers are forced to commit suicide due to non-sale of paddy - Sunil Jakhar News in Punjabi, stay tuned to Rozana Spokesman)

     

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement