ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ਪ੍ਰਦਰਸ਼ਨ ਜਾਰੀ
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ ਜਾਰੀ ਹੈ। ਪੰਜਾਬ ਯੂਨੀਵਰਸਿਟੀ ਵਿਖੇ ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਿਦਿਆਰਥੀਆਂ ਦੇ ਧਰਨੇ ਵਿਚ ਪੁੱਜੇ। ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ 10 ਤਰੀਕ ਦੇ ਇਕੱਠ ਸਬੰਧੀ ਪੂਰਾ ਸਮਰਥਨ ਦਿੱਤਾ ਗਿਆ। ਸੈਨੇਟ ਭੰਗ ਕਰਨ ਦੇ ਵਿਰੋਧ ’ਚ ਵਿਦਿਆਰਥੀ ਪ੍ਰਦਰਸ਼ਨ ਕਰ ਰਹੇ ਹਨ।
