ਚੰਡੀਗੜ੍ਹ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਦਾ ਮੁੱਦਾ ਪਹੁੰਚੇਗਾ ਹਾਈ ਕੋਰਟ
Published : Jan 8, 2025, 8:08 pm IST
Updated : Jan 8, 2025, 8:08 pm IST
SHARE ARTICLE
The issue of election of Mayor, Senior Deputy Mayor and Deputy Mayor of Chandigarh Municipal Corporation reached the High Court.
The issue of election of Mayor, Senior Deputy Mayor and Deputy Mayor of Chandigarh Municipal Corporation reached the High Court.

ਆਮ ਆਦਮੀ ਪਾਰਟੀ ਚੰਡੀਗੜ੍ਹ ਇੱਕ ਵਾਰ ਫਿਰ ਹਾਈ ਕੋਰਟ ਦਾ ਰੁਖ

ਚੰਡੀਗੜ੍ਹ: 24 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਗੁਪਤ ਮਤਦਾਨ ਦੀ ਬਜਾਏ ਹੱਥ ਉਠਾ ਕੇ ਵੋਟ ਪਾਉਣ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਜਾ ਰਹੀ ਹੈ। ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਅਤੇ ਹੋਰ ਅਹੁਦਿਆਂ ਲਈ 24 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਚੰਡੀਗੜ੍ਹ ਇੱਕ ਵਾਰ ਫਿਰ ਹਾਈ ਕੋਰਟ ਦਾ ਰੁਖ ਕਰਨ ਜਾ ਰਹੀ ਹੈ।


ਇਸ ਵਾਰ ਪਟੀਸ਼ਨ ਵਿੱਚ ਨਗਰ ਨਿਗਮ ਚੋਣਾਂ ਗੁਪਤ ਮਤਦਾਨ ਦੀ ਬਜਾਏ ਹੱਥ ਦਿਖਾ ਕੇ ਕਰਵਾਉਣ ਦੀ ਮੰਗ ਕੀਤੀ ਜਾਵੇਗੀ।ਦੱਸ ਦੇਈਏ ਕਿ ਨਗਰ ਨਿਗਮ ਨੇ ਇਸ ਵਾਰ ਨਿਯਮਾਂ ਵਿੱਚ ਸੋਧ ਕਰਕੇ ਕੌਂਸਲਰਾਂ ਨੂੰ ਗੁਪਤ ਵੋਟਿੰਗ ਦੀ ਬਜਾਏ ਹੱਥ ਦਿਖਾ ਕੇ ਵੋਟ ਪਾਉਣ ਦਾ ਪ੍ਰਸਤਾਵ ਪਾਸ ਕੀਤਾ ਹੈ।
ਹੁਣ ਇਸ ਚੋਣ ਲਈ ਜਾਰੀ ਨੋਟੀਫਿਕੇਸ਼ਨ ਵਿੱਚ ਇਸ ਨੂੰ ਸ਼ਾਮਲ ਨਹੀਂ ਕੀਤਾ ਗਿਆ ਸੀ। ਇਸ ਮੰਗ ਨੂੰ ਲੈ ਕੇ ਪਾਰਟੀ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਮੰਗ ਪੱਤਰ ਵੀ ਦਿੱਤਾ ਸੀ, ਜਿਸ 'ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ, ਇਸ ਲਈ ਹੁਣ ਇਸ ਮੰਗ ਨੂੰ ਲੈ ਕੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਇਸ 'ਤੇ ਜਲਦ ਤੋਂ ਜਲਦ ਸੁਣਵਾਈ ਕਰਨ ਦੀ ਮੰਗ ਕੀਤੀ ਜਾਵੇਗੀ | ਸੰਭਵ ਹੈ ਅਤੇ ਉਮੀਦ ਹੈ ਕਿ ਇਹ ਪਟੀਸ਼ਨ ਭਲਕੇ ਦਾਇਰ ਕੀਤੀ ਜਾਵੇਗੀ, ਜਿਸ 'ਤੇ ਹਾਈ ਕੋਰਟ ਜਲਦੀ ਹੀ ਸੁਣਵਾਈ ਕਰ ਸਕਦੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਟੀਸ਼ਨ ਵਿੱਚ ਇਹ ਵੀ ਮੰਗ ਕੀਤੀ ਗਈ ਹੈ ਕਿ ਇਸ ਚੋਣ ਦੀ ਵੀਡੀਓਗ੍ਰਾਫੀ ਕਰਵਾਈ ਜਾਵੇ ਤਾਂ ਜੋ ਪਿਛਲੀ ਵਾਰ ਜੋ ਧਾਂਦਲੀ ਹੋਈ ਸੀ, ਉਹ ਇਸ ਵਾਰ ਨਾ ਹੋ ਸਕੇ।

 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement