ਖ਼ਬਰਾਂ |

ਤਾਜ਼ਾ |

ਮਿਸ਼ਨ ਕਲੀਨ ਪੰਜਾਬ' ਨੂੰ ਮਿਲੀ ਨਵੀਂ ਰਫ਼ਤਾਰ, ਸਫ਼ਾਈ ਸੇਵਕਾਂ ਦੇ ਤਜਰਬਿਆਂ ਅਤੇ ਸੁਝਾਵਾਂ ਨੂੰ ਸਰਕਾਰੀ ਯੋਜਨਾਬੰਦੀ ਨਾਲ ਜੋੜਨ ਦੀ ਪਹਿਲ
Published : Jun 15, 2026, 4:06 pm IST
Updated : Jul 8, 2026, 4:07 pm IST
SHARE ARTICLE
Mission Clean Punjab momentum, initiative to link experiences and suggestions of sanitation workers government planning
Mission Clean Punjab momentum, initiative to link experiences and suggestions of sanitation workers government planning

ਸਫ਼ਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਕਰਮਚਾਰੀਆਂ ਦੇ ਸਨਮਾਨ, ਸੁਰੱਖਿਆ ਅਤੇ ਭਲਾਈ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾ ਰਿਹਾ ਹੈ।

ਚੰਡੀਗੜ੍ਹ: ਮਾਨ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਪ੍ਰਬੰਧ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਸਫ਼ਾਈ ਸੇਵਕਾਂ ਦੀ ਭੂਮਿਕਾ ਨੂੰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ’ਤੇ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਕੜੀ ਤਹਿਤ ਲੁਧਿਆਣਾ ਵਿੱਚ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਫ਼ਾਈ ਸੇਵਕਾਂ ਨਾਲ ਸਿੱਧਾ ਸੰਵਾਦ ਕੀਤਾ ਗਿਆ ਅਤੇ ਉਨ੍ਹਾਂ ਤੋਂ ਕੰਮਕਾਜ ਨਾਲ ਜੁੜੀਆਂ ਚੁਣੌਤੀਆਂ ਤੇ ਸੁਝਾਅ ਜਾਣੇ ਗਏ।

ਡੀ.ਐਮ.ਸੀ. ਹਸਪਤਾਲ ਨੇੜੇ ਸਵੇਰੇ ਸਫ਼ਾਈ ਕਰ ਰਹੇ ਕਰਮਚਾਰੀਆਂ ਨਾਲ ਬੈਠ ਕੇ ਸਫ਼ਾਈ, ਪਾਣੀ ਦੀ ਨਿਕਾਸੀ ਪ੍ਰਣਾਲੀ ਅਤੇ ਸੁਰੱਖਿਆ ਉਪਕਰਨਾਂ ਨਾਲ ਸਬੰਧਤ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਲਗਭਗ 20 ਮਿੰਟ ਤੱਕ ਚੱਲੇ ਇਸ ਸੰਵਾਦ ਦੌਰਾਨ ਸਫ਼ਾਈ ਸੇਵਕਾਂ ਤੋਂ ਸਿੱਧੀ ਫੀਡਬੈਕ ਲਈ ਗਈ ਤਾਂ ਜੋ ਸਫ਼ਾਈ ਪ੍ਰਬੰਧਾਂ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ।ਮਿਸ਼ਨ ਕਲੀਨ ਪੰਜਾਬ ਤਹਿਤ ਸਰਕਾਰ ਦਾ ਧਿਆਨ ਸਿਰਫ਼ ਨਿਗਰਾਨੀ ਜਾਂ ਪ੍ਰਸ਼ਾਸਕੀ ਕਾਰਵਾਈਆਂ ਤੱਕ ਸੀਮਤ ਨਹੀਂ, ਸਗੋਂ ਸਫ਼ਾਈ ਸੇਵਕਾਂ ਦੇ ਤਜਰਬੇ ਅਤੇ ਸੁਝਾਵਾਂ ਨੂੰ ਨੀਤੀ ਨਿਰਧਾਰਨ ਦਾ ਹਿੱਸਾ ਬਣਾਉਣ ’ਤੇ ਵੀ ਹੈ। ਸਫ਼ਾਈ ਕਰਮਚਾਰੀਆਂ ਨੂੰ ਸ਼ਹਿਰਾਂ ਦੀ ਸਫ਼ਾਈ ਅਤੇ ਰੱਖ-ਰਖਾਅ ਬਾਰੇ ਸਭ ਤੋਂ ਵੱਧ ਵਿਹਾਰਕ ਜਾਣਕਾਰੀ ਰੱਖਣ ਵਾਲਾ ਵਰਗ ਮੰਨਦਿਆਂ ਉਨ੍ਹਾਂ ਦੀ ਭਾਗੀਦਾਰੀ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਸਾਫ਼-ਸੁਥਰੇ ਸ਼ਹਿਰਾਂ ਦੀ ਨੀਂਹ ਸਫ਼ਾਈ ਸੇਵਕਾਂ ਦੀ ਮਿਹਨਤ ’ਤੇ ਟਿਕੀ ਹੋਈ ਹੈ। ਇਸ ਲਈ ਸਫ਼ਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਕਰਮਚਾਰੀਆਂ ਦੇ ਸਨਮਾਨ, ਸੁਰੱਖਿਆ ਅਤੇ ਭਲਾਈ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾ ਰਿਹਾ ਹੈ।

ਸ਼ਹਿਰਾਂ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਰਹਿਣਯੋਗ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਸਫ਼ਾਈ ਸੇਵਕਾਂ ਦੀ ਭਾਗੀਦਾਰੀ ਨੂੰ ਕੇਂਦਰੀ ਸਥਾਨ ਦਿੱਤਾ ਗਿਆ ਹੈ। ਸਰਕਾਰ ਦਾ ਉਦੇਸ਼ ਜ਼ਮੀਨੀ ਤਜਰਬਿਆਂ ਅਤੇ ਪ੍ਰਸ਼ਾਸਕੀ ਯੋਜਨਾਬੰਦੀ ਨੂੰ ਜੋੜ ਕੇ ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਦੇ ਨਵੇਂ ਮਾਪਦੰਡ ਸਥਾਪਤ ਕਰਨਾ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੇਅੰਤ ਸਿੰਘ ਦੇ ਕਤਲ ਮਾਮਲੇ 'ਚ MHA ਦੇ Ex. ਅਧਿਕਾਰੀ ਦਾ ਵੱਡਾ ਖੁਲਾਸਾ

15 Jul 2026 2:55 PM

'ਸਤਲੁਜ' ਫਿਲਮ 'ਤੇ Ravneet Bittu LIVE | "ਖਾਲੜਾ ਸਾਬ੍ਹ ਨਾਲ ਕੋਈ ਦਿੱਕਤ ਨਹੀਂ, ਪਰ..." | Press Conference

13 Jul 2026 2:55 PM

ਕੈਬ ਐਸੋਸੀਏਸ਼ਨ ਵਾਲਿਆਂ ਦਾ ਗੁੱਸਾ ਸੱਤਵੇਂ ਅਸਮਾਨ 'ਤੇ, ਭਾਰੀ ਪੁਲਿਸ ਫੋਰਸ ਤਾਇਨਾਤ

13 Jul 2026 2:56 PM

ਫਿਲਮ 'ਸਤਲੁਜ' ਵਿਵਾਦ ਮਾਮਲੇ 'ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ

12 Jul 2026 2:49 PM

PM Modi ਦਾ New Zealand ਚ ਸਿੱਖ ਵਿਰੋਧੀ ਤੱਤਾ ਨੂੰ ਕਰਾਰਾ ਜਵਾਬ,ਸਿੱਖਾਂ ਦੀ ਸੇਵਾ ਅਤੇ ਸਾਹਸ ਪੂਰੀ ਦੁਨੀਆ ਲਈ ਮਿਸਾਲ

12 Jul 2026 2:48 PM
Advertisement