ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 18 ਦਿਨਾਂ ਦੇ ਅੰਦਰ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ: ਗੁਰਮੀਤ ਸਿੰਘ ਖੁੱਡੀਆਂ
Published : Nov 8, 2024, 4:12 pm IST
Updated : Nov 8, 2024, 4:12 pm IST
SHARE ARTICLE
More than 48 percent of animals vaccinated within 18 days to prevent foot and mouth disease
More than 48 percent of animals vaccinated within 18 days to prevent foot and mouth disease

* ਸੂਬਾ ਪੱਧਰੀ ਮੁਹਿੰਮ ਤਹਿਤ ਟੀਕਾਕਰਨ ਦੇ ਅੰਕੜਿਆਂ ਦੀ ਚੈਕਿੰਗ ਅਤੇ ਪਸ਼ੂ ਫਾਰਮਾਂ ਦਾ ਦੌਰਾ ਕਰਨ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਦਾ ਗਠਨ

ਚੰਡੀਗੜ੍ਹ, 8 ਨਵੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ 21 ਅਕਤੂਬਰ ਨੂੰ ਸ਼ੁਰੂ ਕੀਤੀ ਗਈ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਦੇ 18 ਦਿਨਾਂ ਦੇ ਅੰਦਰ ਹੀ ਸੂਬੇ ਭਰ ਦੇ 48 ਫ਼ੀਸਦ ਤੋਂ ਵੱਧ ਪਸ਼ੂਆਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ। ਹਰੇਕ ਟੀਮ ਨੂੰ ਚਾਰ ਤੋਂ ਪੰਜ ਜ਼ਿਲ੍ਹੇ ਦਿੱਤੇ ਗਏ ਹਨ। ਇਹ ਟੀਮਾਂ ਐਫ.ਐਮ.ਡੀ. ਟੀਕਾਕਰਨ ਸਬੰਧੀ ਅੰਕੜਿਆਂ ਦੀ ਚੈਕਿੰਗ ਤੇ ਤਸਦੀਕ ਕਰਨ ਦੇ ਨਾਲ ਨਾਲ ਪਸ਼ੂ ਫਾਰਮਾਂ ਦਾ ਦੌਰਾ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਕੁੱਲ 65,47,407 ਪਸ਼ੂਆਂ ਵਿੱਚੋਂ ਹੁਣ ਤੱਕ 31.48 ਲੱਖ ਤੋਂ ਵੱਧ ਪਸ਼ੂਆਂ ਨੂੰ ਪਸ਼ੂ ਪਾਲਣ ਵਿਭਾਗ ਦੀਆਂ 816 ਟੀਮਾਂ ਵੱਲੋਂ ਐਫ.ਐਮ.ਡੀ. ਵੈਕਸੀਨ ਲਗਾਈ ਜਾ ਚੁੱਕੀ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ 30 ਨਵੰਬਰ ਤੱਕ ਸਾਰੇ ਪਸ਼ੂਆਂ ਨੂੰ ਐਫ.ਐਮ.ਡੀ. ਵੈਕਸੀਨ ਲਗਾਉਣ ਦੇ ਨਿਰਦੇਸ਼ ਵੀ ਦਿੱਤੇ।

ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਸੂਬਾ ਪੱਧਰ 'ਤੇ ਕੰਟਰੋਲ ਰੂਮ ਸਥਾਪਤ ਕਰਨ ਦੇ ਨਾਲ-ਨਾਲ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਦੇ ਦਫ਼ਤਰਾਂ ਵਿਖੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਬਣਾਏ ਗਏ ਹਨ। ਵਿਭਾਗ ਵੱਲੋਂ ਪਸ਼ੂ ਪਾਲਕਾਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ 0172-5086064 ਵੀ ਜਾਰੀ ਕੀਤਾ ਗਿਆ ਹੈ।

ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਦੱਸਿਆ ਕਿ ਵਿਭਾਗ ਨੇ ਇਸ ਟੀਕਾਕਰਨ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 1.08 ਕਰੋੜ ਰੁਪਏ ਦੀ ਲਾਗਤ ਨਾਲ ਸੂਈਆਂ ਸਮੇਤ 55.86 ਲੱਖ ਡਿਸਪੋਜ਼ਲ ਸਰਿੰਜਾਂ ਅਤੇ ਹੋਰ ਲੌਜਿਸਟਿਕਸ ਦੀ ਖਰੀਦ ਕੀਤੀ ਹੈ। ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਸੂਬੇ ਦੇ ਸਮੁੱਚੇ ਪਸ਼ੂਧਨ ਦਾ ਟੀਕਾਕਰਨ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕੋਲਡ ਚੇਨ ਨੂੰ ਮੇਨਟੇਨ ਕਰਨ ਅਤੇ ਪਸ਼ੂ ਪਾਲਕਾਂ ਨੂੰ ਟੀਕਾਕਰਨ ਮੁਹਿੰਮ ਦੇ ਲਾਭ ਬਾਰੇ ਜਾਗਰੂਕ ਕਰਨ ਲਈ ਕਿਹਾ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement