Punjab and Haryana HC : ਪ੍ਰਾਈਵੇਟ ਹਸਪਤਾਲਾਂ 'ਚ ਨਿਯਮਾਂ ਦੀ ਉਲੰਘਣਾ, ਨਗਰ ਨਿਗਮ ਦੱਸੇ ਪੰਜ ਸਾਲਾਂ 'ਚ ਕੀ ਕਾਰਵਾਈ ਹੋਵੇਗੀ : ਹਾਈਕੋਰਟ

By : BALJINDERK

Published : Nov 8, 2024, 9:23 pm IST
Updated : Nov 8, 2024, 9:23 pm IST
SHARE ARTICLE
file photo
file photo

Punjab and Haryana HC :ਬਾਇਓਮੈਡੀਕਲ ਵੇਸਟ ਦੇ ਨਿਪਟਾਰੇ ’ਚ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼

Punjab and Haryana High Court : ਪ੍ਰਾਈਵੇਟ ਹਸਪਤਾਲਾਂ ਤੋਂ ਪੈਦਾ ਹੋਣ ਵਾਲੇ ਬਾਇਓਮੈਡੀਕਲ ਰਹਿੰਦ-ਖੂੰਹਦ ਦਾ ਸਹੀ ਢੰਗ ਨਾਲ ਨਿਪਟਾਰਾ ਨਾ ਕਰਨ ਅਤੇ ਬਿਮਾਰੀਆਂ ਫੈਲਾਉਣ ਦਾ ਦੋਸ਼ ਲਾਉਂਦਿਆਂ ਦਾਇਰ ਪਟੀਸ਼ਨ 'ਤੇ ਪੰਜਾਬ-ਹਰਿਆਣਾ ਹਾਈਕੋਰਟ ਨੇ ਮੋਗਾ ਨਗਰ ਨਿਗਮ ਨੂੰ ਇਨ੍ਹਾਂ ਹਸਪਤਾਲਾਂ ’ਤੇ ਬੀਤੇ 5 ਸਾਲ ਵਿਚ ਕੀਤੀ ਗਈ ਕਾਰਵਾਈ ਦਾ ਵੇਰਵਾ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਮੋਗਾ ਨਿਵਾਸੀ ਸੁਰੇਸ਼ ਸੂਦ ਨੇ ਜਨਹਿਤ ਪਟੀਸ਼ਨ ਦਾਇਰ ਕਰਦੇ ਹੋਏ ਬਾਇਓ-ਮੈਡੀਕਲ ਵੇਸਟ ਅਤੇ ਨਿਯਮਾਂ ਦੇ ਉਲਟ ਚੱਲ ਰਹੇ ਪ੍ਰਾਈਵੇਟ ਹਸਪਤਾਲਾਂ ਦੀ ਗਿਣਤੀ ਵਧਣ ਦਾ ਮਾਮਲਾ ਹਾਈ ਕੋਰਟ ਅੱਗੇ ਰੱਖਿਆ ਹੈ। ਪਟੀਸ਼ਨਰ ਨੇ ਕਿਹਾ ਕਿ ਬਾਇਓਮੈਡੀਕਲ ਵੇਸਟ ਬੇਹੱਦ ਖ਼ਤਰਨਾਕ ਹੈ ਅਤੇ ਬਿਮਾਰੀਆਂ ਫੈਲਣ ਦਾ ਵੱਡਾ ਕਾਰਨ ਬਣ ਸਕਦਾ ਹੈ। ਇਸ ਦੇ ਨਿਪਟਾਰੇ ਲਈ ਰਾਸ਼ਟਰੀ ਪੱਧਰ 'ਤੇ ਨਿਯਮ ਤਿਆਰ ਕੀਤੇ ਗਏ ਹਨ ਅਤੇ ਇਸ ਤਹਿਤ ਕੂੜੇ ਦਾ ਨਿਪਟਾਰਾ ਕਰਨਾ ਲਾਜ਼ਮੀ ਹੈ।

ਮੋਗਾ ਦੇ ਪ੍ਰਾਈਵੇਟ ਹਸਪਤਾਲਾਂ ’ਚ ਨਿਯਮਾਂ ਦੀ ਕੀਤੀ ਜਾ ਰਹੀ ਅਣਦੇਖੀ। ਬਾਇਓ-ਮੈਡੀਕਲ ਵੇਸਟ ਉੱਥੇ ਹੀ ਛੱਡ ਦਿੱਤਾ ਜਾਂਦਾ ਹੈ, ਜੋ ਕਿ ਬੇਹੱਦ ਖਤਰਨਾਕ ਹੈ। ਕੇਂਦਰੀ ਪੱਧਰ 'ਤੇ ਤੈਅ ਕੀਤੇ ਨਿਯਮ ਹੀ ਨਹੀਂ, ਸਗੋਂ ਨਗਰ ਨਿਗਮ ਅਤੇ ਸਥਾਨਕ ਨਿਯਮਾਂ ਦੀ ਵੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ। ਕੁਝ ਹਸਪਤਾਲ ਅਜਿਹੇ ਵੀ ਹਨ ਜਿਨ੍ਹਾਂ ਕੋਲ ਐਨ.ਓ.ਸੀ ਵੀ ਨਹੀਂ ਹੈ।

ਮੋਗਾ ਨਗਰ ਨਿਗਮ ਨੇ ਦੱਸਿਆ ਕਿ ਇਨ੍ਹਾਂ ਹਸਪਤਾਲਾਂ ਕੋਲ ਨਾ ਪਾਰਕਿੰਗ ਦੀ ਥਾਂ ਹੈ, ਨਾ ਫਾਇਰ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਮਨਜ਼ੂਰੀ ਅਤੇ ਨਾ ਹੀ ਬਿਲਡਿੰਗ ਪਲਾਨ ਦੀ ਮਨਜ਼ੂਰੀ। ਹਾਈ ਕੋਰਟ ਨੇ ਹੁਣ ਨਗਰ ਨਿਗਮ ਤੋਂ ਪੁੱਛਿਆ ਹੈ ਕਿ ਪਿਛਲੇ ਪੰਜ ਸਾਲਾਂ ਵਿੱਚ ਇਨ੍ਹਾਂ ਹਸਪਤਾਲਾਂ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ ਹੈ।

(For more news apart from Violation of rules in private hospitals, municipal corporation told what action will be taken in five years: High Court  News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement