Chandigarh News : ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ: ਮੀਤ ਹੇਅਰ

By : BALJINDERK

Published : Nov 8, 2024, 2:48 pm IST
Updated : Nov 8, 2024, 2:48 pm IST
SHARE ARTICLE
 Meet Hayer
Meet Hayer

Chandigarh News : ਲੋਕ ਸਭਾ ਮੈਂਬਰ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਉਪ ਰਾਸ਼ਟਰਪਤੀ ਨੂੰ ਪੱਤਰ ਲਿਖਿਆ

Chandigarh News : ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਨੂੰ ਖਤਮ ਕਰਨ ਲਈ ਨਿਰੰਤਰ ਕੋਝੇ ਯਤਨ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਈ ਲੜੀ ਜਾਵੇਗੀ।

ਸੰਗਰੂਰ ਤੋਂ ਲੋਕ ਸਭਾ ਮੈਂਬਰ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਜੋ ਕਿ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨੂੰ ਪੱਤਰ ਲਿਖਿਆ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਸਮੇਂ ਵਿੱਚ ਵੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਲਈ ਯੂਨੀਵਰਸਿਟੀ ਦੇ ਕੇਂਦਰੀਕਰਨ ਦੀ ਚਾਲ ਚੱਲੀ ਸੀ ਜਿਸ ਖਿਲਾਫ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿੱਢੇ ਸੰਘਰਸ਼ ਕਰਨ ਕੇਂਦਰ ਨੂੰ ਪਿੱਛੇ ਹਟਣਾ ਪਿਆ ਸੀ।ਉਸ ਸਮੇਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਖਿਲਾਫ ਮਤਾ ਵੀ ਪਾਸ ਕੀਤਾ ਗਿਆ ਸੀ।

1

ਮੀਤ ਹੇਅਰ ਨੇ ਕਿਹਾ ਕਿ ਹੁਣ ਫੇਰ ਯੂਨੀਵਰਸਿਟੀ ਨੂੰ ਚਲਾਉਣ ਵਾਲੀ ਸੈਨੇਟ ਦੀਆਂ ਚੋਣਾਂ ਨਾ ਕਰਵਾ ਕੇ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ। ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਮੁੱਦਿਆਂ ਉਤੇ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਦਿਆਂ ਮੀਤ ਹੇਅਰ ਨੇ ਉਪ ਰਾਸ਼ਟਰਪਤੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।

ਮੀਤ ਹੇਅਰ ਨੇ ਉਪ ਰਾਸ਼ਟਰਪਤੀ ਨੂੰ ਲਿਖੇ ਪੱਤਰ ਵਿੱਚ ਕਿਹਾ, ‘‘ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਅਤੇ ਇਸ ਉਪਰ ਕੀਤਾ ਜਾਣ ਵਾਲਾ ਕੋਈ ਵੀ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਪੰਜਾਬ ਯੂਨੀਵਰਸਿਟੀ ਦਾ ਇਤਿਹਾਸ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਦਾ ਹੈ, ਇਹ ਪੰਜਾਬ ਦਾ ਤਾਜ ਹੈ। ਇਸ ਲਈ ਮੈਂ ਬੇਨਤੀ ਕਰਦਾਂ ਹਾਂ ਕਿ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਤੁਰੰਤ ਕਰਵਾਈਆਂ ਜਾਵੇ।’’

(For more news apart from We will fight on every front to maintain the status of Punjab University: Meet Hare News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement