ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਸਬੰਧਤ ਸੈਮੀਨਾਰ ’ਚ ਆਰ.ਐਸ.ਐਸ. ਆਗੂ ਨੂੰ ਸੱਦਾ ਦੇਣ ਕਰਕੇ ਹੋਇਆ ਵਿਰੋਧ
ਚੰਡੀਗੜ੍ਹ : ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ’ਚ ਅੱਜ ਭਾਰੀ ਹੰਗਾਮਾ ਹੋਇਆ। ਇਹ ਵਿਰੋਧ ਪ੍ਰਦਰਸ਼ਨ ਪੰਜਾਬ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਸਬੰਧਤ ਹੋਣ ਵਾਲੇ ਸੈਮੀਨਾਰ ’ਚ ਇਕ ਆਰ.ਐਸ.ਐਸ. ਆਗੂ ਨੂੰ ਸੱਦਾ ਦੇਣ ਦੇ ਵਿਰੋਧ ’ਚ ਕੀਤਾ ਗਿਆ। ਵਿਦਿਆਰਥੀ ਜਥੇਬੰਦੀਆਂ ਵੱਲੋਂ ਜਥੇਬੰਦੀਆਂ ਨੇ ਸੈਮੀਨਾਰ ਦਾ ਵਿਰੋਧ ਕੀਤਾ ਗਿਆ। ਚੰਡੀਗੜ੍ਹ ਪੁਲਿਸ ਨੇ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਕੁੱਝ ਵਿਦਿਆਰਥੀਆਂ ਨੂੰ ਹਿਰਾਸਤ ਵਿਚ ਵੀ ਲਿਆ।
