Chandigarh News : ਮੁੱਖ ਮੰਤਰੀ ਵੱਲੋਂ ‘ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ’ ਮੁਹਿੰਮ ਦਾ ਆਗਾਜ਼

By : BALJINDERK

Published : Aug 9, 2024, 7:48 pm IST
Updated : Aug 9, 2024, 7:48 pm IST
SHARE ARTICLE
ਮੁੱਖ ਮੰਤਰੀ ਭਗਵੰਤ ਮਾਨ ‘ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ’ ਮੁਹਿੰਮ ਦਾ ਪੋਸਟਰ ਰਿਲੀਜ਼ ਕਰਦੇ ਹੋਏ
ਮੁੱਖ ਮੰਤਰੀ ਭਗਵੰਤ ਮਾਨ ‘ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ’ ਮੁਹਿੰਮ ਦਾ ਪੋਸਟਰ ਰਿਲੀਜ਼ ਕਰਦੇ ਹੋਏ

Chandigarh News : ਕਿਹਾ, ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ

Chandigarh News : ਸੂਬੇ ਵਿਚ ਡੇਂਗੂ ਦੇ ਫੈਲਾਅ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਡੇਂਗੂ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਹੋਰ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਵਚਨਬੱਧ ਹੈ ਜਿਸ ਤਹਿਤ ਇਹ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮਈ ਮਹੀਨੇ ਤੋਂ ਬ੍ਰੀਡਿੰਗ ਚੈਕਿੰਗ ਸਬੰਧੀ ਬਾਕਾਇਦਾ ਮੁਹਿੰਮ ਵਿੱਢੀ ਹੋਈ ਹੈ, ਜਿਸ ਤਹਿਤ ਮਈ ਅਤੇ ਜੂਨ ਮਹੀਨੇ ਵਿੱਚ 300 ਬ੍ਰੀਡਿੰਗ ਚੈਕਰ ਭਰਤੀ ਕੀਤੇ ਗਏ ਸਨ, ਜਿਨ੍ਹਾਂ ਦੀ ਗਿਣਤੀ ਜੁਲਾਈ ਮਹੀਨੇ ਵਿੱਚ ਵਧਾ ਕੇ 1200 ਕਰ ਦਿੱਤੀ ਗਏ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਇਹ ਜਨ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।

ਇਹ ਵੀ ਪੜੋ:Punjab and Haryana High Court : ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਸੌਦਾ ਸਾਧ ਪੈਰੋਲ ਮਾਮਲੇ 'ਚ ਸੁਣਾਇਆ ਫੈਸਲਾ

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਵਿੱਚ 47 ਸੈਂਟੀਨੇਲ ਸਰਵੇਲੈਂਸ ਹਸਪਤਾਲਾਂ ਦੀ ਪਛਾਣ ਕੀਤੀ ਗਈ ਹੈ ਅਤੇ ਸੂਬੇ ਵਿੱਚ ਡੇਂਗੂ ਦੀ ਜਾਂਚ ਲਈ ਐਨ.ਐਸ-1 ਕਿੱਟਾਂ ਅਤੇ ਆਈ.ਜੀ.ਐਮ. ਕਿੱਟਾਂ ਉਪਲਬਧ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਡੇਂਗੂ ਅਤੇ ਚਿਕਨਗੁਨੀਆ ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡੇਂਗੂ ਦੇ ਮੁਕੰਮਲ ਖ਼ਾਤਮੇ ਲਈ ਸੂਬੇ ਦੇ ਪ੍ਰਮੁੱਖ ਵਿਭਾਗਾਂ ਜਿਵੇਂ ਕਿ ਸਥਾਨਕ ਸਰਕਾਰਾਂ, ਪੇਂਡੂ ਵਿਭਾਗ, ਸਿੱਖਿਆ ਅਤੇ ਹੋਰਨਾਂ ਵਿਭਾਗਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ।

ਇਹ ਵੀ ਪੜੋ: Ludhiana News : ਕਾਂਗਰਸ ਦੇ ਸੰਸਦ ਮੈਂਬਰਾਂ ਨੇ MSME ਸੈਕਟਰ ਦੀ ਰੱਖਿਆ ਲਈ ਫਾਇਨੈਂਸ ਐਕਟ 2023 ਦੀ ਧਾਰਾ ਦੀ ਤੁਰੰਤ ਵਾਪਸੀ ਦੀ ਮੰਗ ਕੀਤੀ 

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਇਹ ਮੁਹਿੰਮ ਮੱਛਰਾਂ ਦੇ ਮੁਕੰਮਲ ਖ਼ਾਤਮੇ ‘ਤੇ ਕੇਂਦਰਤ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਡੇਂਗੂ ਵਿਰੁੱਧ ਡਟਣ ਦਾ ਸੱਦਾ ਦਿੰਦਿਆਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਵੱਲੋਂ ਡੇਂਗੂ ਦੇ ਫੈਲਾਅ ਨੂੰ ਰੋਕਣ ਸਬੰਧੀ ਇਸ ਮੁਹਿੰਮ ਦੀ ਸਫ਼ਲਤਾ ਲਈ ਜੰਗੀ ਪੱਧਰ 'ਤੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਫੌਗਿੰਗ ਗਤੀਵਿਧੀਆਂ ਨੂੰ ਤੇਜ਼ ਕਰਨ ਵਾਸਤੇ ਪੁਖ਼ਤਾ ਪ੍ਰਬੰਧ ਕਰਨ ਦੇ ਨਾਲ-ਨਾਲ ਮੱਛਰਾਂ ਦੇ ਲਾਰਵੇ ਦੀ ਜਾਂਚ ਲਈ ਵੱਧ ਤੋਂ ਵੱਧ ਕਰਮਚਾਰੀਆਂ ਨੂੰ ਕੰਮ ਵਿੱਚ ਲਗਾਉਣ ਲਈ ਕਿਹਾ।

ਇਹ ਵੀ ਪੜੋ:Chandigarh News : ਰਾਜਾ ਵੜਿੰਗ ਨੇ ਲੋਕ ਸਭਾ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਖਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ 

ਭਗਵੰਤ ਸਿੰਘ ਮਾਨ ਨੇ ਡੇਂਗੂ ਦੇ ਫੈਲਾਅ ਤੋਂ ਬਚਣ ਲਈ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਜਾਗਰੂਕਤਾ ਸਭ ਤੋਂ ਮਹੱਤਵਪੂਰਨ ਹੈ ਅਤੇ ਡੇਂਗੂ ਦੇ ਖ਼ਾਤਮੇ ਲਈ ਸਾਰੇ ਭਾਈਵਾਲਾਂ ਨੂੰ ਆਪਣੇ ਯਤਨ ਜਾਰੀ ਰੱਖਣੇ ਚਾਹੀਦੇ ਹਨ।
 

(For more news apart from  CM Bhagwant Mann launched the 'Every Friday, Dengue Te War' campaign News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement