Punjab and Haryana High Court : ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਸੌਦਾ ਸਾਧ ਪੈਰੋਲ ਮਾਮਲੇ 'ਚ ਸੁਣਾਇਆ ਫੈਸਲਾ

By : BALJINDERK

Published : Aug 9, 2024, 6:19 pm IST
Updated : Aug 9, 2024, 6:26 pm IST
SHARE ARTICLE
 Sauda Sadh
Sauda Sadh

Punjab and Haryana High Court : ਕਿਹਾ-ਹਰਿਆਣਾ ਸਰਕਾਰ ਦੀ ਕੰਪੀਟੈਂਟ ਅਥਰਾਟੀ ਸੁਣਾਵੇਗੀ ਫੈਸਲਾ

Punjab and Haryana High Court :  ਡੇਰਾ ਸੌਦਾ ਸਾਧ  ਦੀ ਫਰਲੋ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਹਾਈ ਕਰੋਟ ਨੇ ਇਸ ਮਾਮਲੇ 'ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਰਾਮ ਰਹੀਮ ਦੀ ਫਰਲੋ ਸਬੰਧੀ ਹਰਿਆਣਾ ਸਰਕਾਰ ਦੀ ਕੰਪੀਟੈਂਟ ਅਥਰਾਟੀ ਹੀ ਕਾਨੂੰਨ ਮੁਤਾਬਿਕ ਆਪਣਾ ਫੈਸਲਾ ਲਵੇਗੀ ਕਿ ਫਰਲੋ/ਪੈਰੋਲ ਦੇਣਾ ਹੈ ਜਾਂ ਫਿਰ ਨਹੀਂ। ਇਸ ਦੇ ਨਾਲ ਹੀ ਹਾਈ ਕੋਰਟ ਨੇ ਆਦੇਸ਼ ਦਿੰਦੇ ਹਨ, ਜਿਵੇਂ ਬਾਕੀ ਕੈਦੀਆਂ ਨੂੰ ਕਾਨੂੰਨ ਮੁਤਾਬਿਕ ਜਿੰਨੇ ਵੀ ਦਿਨਾਂ ਦੀ ਪੈਰੋਲ/ਫਰਲੋ ਬਣਦੀ ਹੈ ਉਸ ਦਿੱਤੀ ਜਾਵੇ।

ਇਹ ਵੀ ਪੜੋ:Paris Olympics 2024: ਭਾਰਤੀ ਪਹਿਲਵਾਨ ਅਮਨ ਸ਼ਹਿਰਾਵਤ ਸੈਮੀਫਾਈਨਲ 'ਚ ਪਹੁੰਚੇ 

ਬੀਤੇ ਦਿਨ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਨੂੰ ਲੈ ਕੇ ਸੁਣਵਾਈ ਹੋਈ ਸੀ। ਜਿਸ ਦੌਰਾਨ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਵਕੀਲ ਨੇ ਜਾਣਕਾਰੀ ਦਿੱਤੀ ਹੈ ਕਿ ਕੋਰਟ ਨੇ ਹਰਿਆਣਾ ਸਰਕਾਰ ਤੋਂ ਅਜਿਹੇ ਹੀ ਕੇਸ ਵਿੱਚ ਕੈਦੀਆਂ ਨੂੰ ਦਿੱਤੀ ਜਾਣ ਵਾਲੀ ਫਰਲੋ/ਪੈਰੋਲ ਦੀ ਡਿਟੇਲ ਮੰਗੀ ਸੀ। ਹਰਿਆਣਾ ਸਰਕਾਰ ਨੇ ਇਸ ਸਬੰਧੀ ਹਾਈ ਕੋਰਟ ਨੂੰ ਜਾਣਕਾਰੀ ਮੁਹੱਇਆ ਕਰਵਾਈ ਸੀ ਕਿ ਅਜਿਹੇ ਹੀ ਕੇਸਾਂ ਵਿੱਚ 89 ਲੋਕਾਂ ਨੂੰ ਫਰਲੋ/ਪੈਰੋਲ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ 2 ਲੋਕਾਂ ਦੀਆਂ ਪੈਰੋਲ ਅਤੇ ਫਰਲੋ ਰੱਦ ਕੀਤੀਆਂ ਗਈਆਂ ਸਨ। ਉਨ੍ਹਾਂ ਦੇ ਵਿਵਹਾਰ ਦੇ ਚੱਲਦੇ ਰੱਦ ਕੀਤੀਆਂ ਗਈਆਂ ਸਨ। 
ਦੱਸਣਯੋਗ ਹੈ ਕਿ ਡੇਰਾ ਮੁਖੀ ਨੇ ਹਾਈ ਕੋਰਟ ਵਿੱਟ ਪਟੀਸ਼ਨ ਪਾ ਕੇ 21 ਦਿਨਾਂ ਦੀ ਫਰਲੋ ਮੰਗੀ ਸੀ। ਪੰਜਾਬ ਹਰਿਆਣਾ ਹਾਈਕੋਰਟ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖਿਆ ਸੀ। ਇਸ ਮਾਮਲੇ ਵਿੱਚ ਅੱਜ ਹਾਈ ਕੋਰਟ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ।

ਇਹ ਵੀ ਪੜੋ:Punjab and Haryana High Court : ਹਾਈਕੋਰਟ ਨੇ ਰਾਮ ਰਹੀਮ ਦੀ ਫਰਲੋ ਬਾਰੇ ਫੈਸਲਾ ਸੁਰੱਖਿਅਤ ਰੱਖਿਆ, ਜਲਦ ਆਵੇਗਾ ਹੁਕਮ 

ਦੱਸ ਦਈਏ ਕਿ SGPC ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਰਾਮ ਰਹੀਮ ਨੂੰ ਵਾਰ-ਵਾਰ ਜੇਲ੍ਹ ‘ਚੋਂ ਬਾਹਰ ਲਿਆਉਣ ਉਤੇ ਆਪਣਾ ਵਿਰੋਧ ਪ੍ਰਗਟਾਇਆ ਸੀ। ਇਸ ਤੋਂ ਬਾਅਦ 29 ਫਰਵਰੀ ਨੂੰ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਡੇਰਾ ਮੁਖੀ ਦੀ ਪੈਰੋਲ ਅਰਜ਼ੀ ਉਤੇ ਵਿਚਾਰ ਨਾ ਕਰਨ ਦੇ ਹੁਕਮ ਦਿੱਤੇ ਸਨ। 

(For more news apart from Punjab and Haryana High Court pronounced the verdict in the Sauda Sadh Parole case News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement