ਅਗਲੇ ਸਾਲ ਸਤੰਬਰ ਤੋਂ ਅਕਤੂਬਰ ਦਰਮਿਆਨ ਕਰਵਾਈਆਂ ਜਾ ਸਕਦੀਆਂ ਹਨ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ : ਸੂਤਰ

By : JAGDISH

Published : Nov 9, 2025, 1:08 pm IST
Updated : Nov 9, 2025, 1:08 pm IST
SHARE ARTICLE
Panjab University Senate elections may be held between September and October next year: Source
Panjab University Senate elections may be held between September and October next year: Source

ਵਾਈਸ ਚਾਂਸਲਰ ਵੱਲੋਂ ਚੋਣਾਂ ਸਬੰਧੀ ਉਪ ਰਾਸ਼ਟਰਪਤੀ ਨੂੰ ਲਿਖਿਆ ਗਿਆ ਪੱਤਰ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਸਬੰਧੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ ਅਗਲੇ  ਸਾਲ 15 ਸਤੰਬਰ ਤੋਂ 15 ਅਕਤੂਬਰ 2026 ਤੱਕ ਕਰਵਾਈਆਂ ਜਾ ਸਕਦੀਆਂ ਹਨ। ਸੈਨੇਟ ਚੋਣਾਂ ਸਬੰਧੀ ਵਾਈਸ ਚਾਂਸਲਰ ਰੇਨੂ ਵਿਗ ਵੱਲੋਂ ਉਪ ਰਾਸ਼ਟਰਪਤੀ ਨੂੰ ਇਕ ਪੱਤਰ ਲਿਖਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਸੈਨੇਟ ਚੋਣਾਂ ਕਰਵਾਉਣ ਲਈ ਸਾਡੇ ਕੋਲ ਪੀ.ਯੂ. ਕੈਲੰਡਰ ਵਿਚ ਸਪੱਸ਼ਟ ਨਿਯਮ ਦਰਜ ਹਨ। ਸਭ ਤੋਂ ਪਹਿਲਾਂ ਯੂਨੀਵਰਸਿਟੀ ਮਾਣਯੋਗ ਚਾਂਸਲਰ ਅਤੇ ਉਪ ਰਾਸ਼ਟਰਪਤੀ ਨੂੰ ਚੋਣਾਂ ਲਈ ਮਨਜ਼ੂਰੀ ਲੈਣ ਲਈ ਲਿਖਦੀ ਹੈ। ਉਸ ਤੋਂ ਬਾਅਦ ਵੋਟਰਾਂ ਦੀ ਸੂਚੀ ਤਿਆਰ ਕੀਤੀ ਜਾਵੇਗੀ ਤੇ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਹੋਣ ਤੋਂ ਬਾਅਦ ਚੋਣਾਂ ਦੀ ਮਿਤੀ ਸਬੰਧੀ ਐਲਾਨ ਕੀਤਾ ਜਾਵੇਗਾ। ਵਾਈਸ ਚਾਂਸਲਰ ਨੇ ਕਿਹਾ ਕਿ ਸੈਨੇਟ ਚੋਣਾਂ ਜਲਦ ਹੀ ਕਰਵਾਈਆਂ ਜਾਣਗੀਆਂ ਅਤੇ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਚੋਣ ਸ਼ਡਿਊਲ ਜਾਰੀ ਕੀਤਾ ਜਾਵੇਗਾ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement