ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮਿਸ਼ਨ, ਨੌਜਵਾਨ ਮਨਾ ਰਹੇ ਸਰਕਾਰੀ ਨੌਕਰੀਆਂ ਦੇ ਜਸ਼ਨ
Published : Jan 10, 2025, 4:19 pm IST
Updated : Jan 10, 2025, 4:25 pm IST
SHARE ARTICLE
Mann government has given government jobs to more than 50 thousand youth
Mann government has given government jobs to more than 50 thousand youth

ਸਰਕਾਰ ਬਣਨ ਦੇ 32 ਮਹੀਨਿਆਂ ’ਚ ਹੀ ਹੁਣ ਤਕ 50 ਹਜ਼ਾਰ ਤੋਂ ਵੱਧ ਨੌਜਵਾਨ ਪ੍ਰਾਪਤ ਕਰ ਚੁਕੇ ਨੇ ਸਰਕਾਰੀ ਨੌਕਰੀਆਂ

ਚੰਡੀਗੜ੍ਹ : ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮਿਸ਼ਨ ਰੁਜ਼ਗਾਰ ਲਗਾਤਾਰ ਨਵੇਂ ਮੀਲ ਦੇ ਪੱਥਰ ਸਥਾਪਤ ਕਰ ਰਿਹਾ ਹੈ। ਸਰਕਾਰ ਬਣਨ ਦੇ 32 ਮਹੀਨਿਆਂ ’ਚ ਹੀ ਹੁਣ ਤਕ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿਤੀਆਂ ਜਾ ਚੁਕੀਆਂ ਹਨ। ਇਹੀ ਨਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਨੌਜਵਾਨਾਂ ਨੂੰ ਨਵੀਆਂ ਨੌਕਰੀਆਂ ਪ੍ਰਦਾਨ ਕਰਨ ਦੇ ਨਾਲ-ਨਾਲ ਨੌਕਰੀਆਂ ਪ੍ਰਾਪਤ ਕਰਨ ਲਈ ਸੰਘਰਸ਼ ਕਰਦੇ ਹੋਏ ਓਵਰਏਜ ਹੋ ਚੁੱਕੇ ਨੌਜਵਾਨਾਂ ਨੂੰ ਅਡਜਸਟ ਕਰਨ ਦੀ ਸੰਭਾਵਨਾ ਵੀ ਤਲਾਸ਼ੀ ਜਾ ਰਹੀ ਹੈ।

ਪੰਜਾਬ ਸਰਕਾਰ ਵਿਭਾਗਾਂ ਵਿੱਚ ਖਾਲੀ ਹੁੰਦੀਆਂ ਸਾਰੀਆਂ ਅਸਾਮੀਆਂ ਨੂੰ ਨਾਲ ਦੀ ਨਾਲ ਭਰ ਦਿੰਦੀ ਹੈ। ਪੂਰੀ ਭਰਤੀ ਪ੍ਰਕਿਰਿਆ ਲਈ ਨਿਰਪੱਖ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਇਨ੍ਹਾਂ 50,000 ਦੇ ਕਰੀਬ ਨੌਕਰੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। 

ਇਹੀ ਨਹੀਂ ਪੰਜਾਬ ਦੇ ਆਈ.ਟੀ. ਪੇਸ਼ੇਵਰਾਂ ਲਈ ਵੀ ਖੁਸ਼ਖਬਰੀ ਹੈ। ਪੰਜਾਬ ਸਰਕਾਰ ਜਲਦ ਹੀ ਨਵੀਂ ਆਈ.ਟੀ. (ਸੂਚਨਾ ਤਕਨਾਲੋਜੀ) ਪਾਲਿਸੀ ਲਾਗੂ ਕੀਤੀ ਜਾ ਰਹੀ ਹੈ। ਇਸ ਨਾਲ ਸੂਬੇ ਅੰਦਰ ਸੂਚਨਾ ਤਕਨਾਲੋਜੀ ਕ੍ਰਾਂਤੀ ਆਏਗੀ ਅਤੇ 55 ਹਜ਼ਾਰ ਆਈ.ਟੀ. ਪੇਸ਼ੇਵਰਾਂ ਨੂੰ ਨੌਕਰੀ ਮਿਲੇਗੀ। ਹਾਲ ਹੀ ਵਿੱਚ ਕਈ ਆਈ.ਟੀ. ਕੰਪਨੀਆਂ ਦੇ ਨੁਮਾਇੰਦਿਆਂ ਤੇ ਟੀਮਾਂ ਨੇ ਪੰਜਾਬ, ਖਾਸ ਕਰ ਕੇ ਮੁਹਾਲੀ, ਵਿੱਚ ਕੰਪਨੀਆਂ ਸਥਾਪਤ ਕਰਨ ਵਿੱਚ ਦਿਲਚਸਪੀ ਦਿਖਾਈ ਹੈ। 

ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਅਗਨੀਵੀਰਾਂ ਨੂੰ ਫੌਜ ਤੋਂ ਰਿਟਾਇਰ ਹੋਣ ਤੋਂ ਬਾਅਦ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵੀ ਵਚਨਬੱਧਤਾ ਪ੍ਰਗਟਾਈ ਹੈ। 800 ਅਗਨੀਵੀਰਾਂ ਦਾ ਪਹਿਲਾ ਸਮੂਹ 2027 ਵਿੱਚ ਰਿਟਾਇਰ ਹੋਣ ਦੀ ਉਮੀਦ ਹੈ। ਹਾਲਾਂਕਿ, ਕਿਉਂਕਿ ਉਹ ਸਾਬਕਾ ਫ਼ੌਜੀਆਂ ਦੇ ਲਾਭਾਂ ਲਈ ਯੋਗ ਨਹੀਂ ਹੋਣਗੇ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਹੁਕਮ ਦੇ ਦਿੱਤੇ ਹਨ ਕਿ ਉਨ੍ਹਾਂ ਲਈ ਨੌਕਰੀਆਂ ਯਕੀਨੀ ਬਣਾਉਣ ਲਈ ਇੱਕ ਪ੍ਰਸਤਾਵ ਤਿਆਰ ਕੀਤਾ ਜਾਵੇ। ਅਗਨੀਵੀਰਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਸਰਕਾਰ ਸਰਗਰਮੀ ਨਾਲ ਕਦਮ ਚੁੱਕ ਰਹੀ ਹੈ।

 ਇਹੀ ਨਹੀਂ ਪੰਜਾਬ ਸਰਕਾਰ ਲੜਕੀਆਂ ਲਈ ਬਰਾਬਰੀ ਦੇ ਮੌਕੇ ਪੈਦਾ ਕਰਨ ਲਈ ਅਨੇਕਾਂ ਉਪਰਾਲੇ ਕਰ ਰਹੀ ਹੈ। ਇਨ੍ਹਾਂ ਉਪਰਾਲਿਆਂ ਤਹਿਤ ਹੀ ‘ਬੇਟੀ ਬਚਾਓ ਬੇਟੀ ਪੜ੍ਹਾਓ’ ਅਧੀਨ ਸਰਕਾਰੀ ਨੌਕਰੀਆਂ ਲਈ ਮੁਕਾਬਲੇ ਦੇ ਇਮਤਿਹਾਨਾਂ ਲਈ ਕੁੜੀਆਂ ਨੂੰ ਮੁਫ਼ਤ ਕੋਚਿੰਗ ਮੁਹੱਈਆ ਕਰਵਾਈ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement