CBI News: ਚੰਡੀਗੜ੍ਹ ’ਚ CBI ਨੇ ਰਿਸ਼ਵਤਖੋਰੀ ਦੇ ਮਾਮਲੇ ’ਚ ਸਬ-ਇੰਸਪੈਕਟਰ ਅਤੇ ASI ਨੂੰ ਕੀਤਾ ਗ੍ਰਿਫ਼ਤਾਰ 

By : BALJINDERK

Published : Apr 10, 2024, 7:03 pm IST
Updated : Apr 10, 2024, 7:03 pm IST
SHARE ARTICLE
CBI
CBI

ASI ਨੇ ਕੇਸ ਨੂੰ ਦਬਾਉਣ ਲਈ ਪੀੜਤ ਤੋਂ ਸਬ ਇੰਸਪੈਕਟਰ ਦਾ ਨਾਂ ਲੈ ਕੇ 1 ਲੱਖ ਰੁਪਏ ਮੰਗੀ ਰਿਸ਼ਵਤ, ਏਜੰਸੀ ਜਾਂਚ ’ਚ ਜੁਟੀ

CBI News:ਚੰਡੀਗੜ੍ਹ ਵਿੱਚ CBI ਵੱਲੋਂ ਦੋ ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਰਿਸ਼ਵਤਖੋਰੀ ਦੇ ਮਾਮਲੇ ’ਚ ਇੱਕ ਸਬ-ਇੰਸਪੈਕਟਰ ਅਤੇ ਇੱਕ ASI ਸ਼ਾਮਿਲ ਸੀ।

ਇਹ ਵੀ ਪੜੋ:Ahmednagar News : ਖੂਹ ’ਚ ਡਿੱਗੀ ਬਿੱਲੀ ਨੂੰ ਬਚਾਉਂਦੇ ਹੋਏ 5 ਲੋਕਾਂ ਦੀ ਡੁੱਬਣ ਨਾਲ ਹੋਈ ਮੌਤ, ਇੱਕ ਨੂੰ ਜ਼ਿੰਦਾ ਕੱਢਿਆ ਬਾਹਰ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ 17 ਥਾਣੇ ਵਿੱਚ ਤਾਇਨਾਤ ਸਬ ਇੰਸਪੈਕਟਰ ਬਲਵਿੰਦਰ ਸਿੰਘ ਅਤੇ OP ਸੈੱਲ ਵਿੱਚ ਤਾਇਨਾਤ ASI ਹਰਮੀਤ ਸਿੰਘ ’ਤੇ ਰਿਸ਼ਵਤ ਲੈਣ ਦੇ ਦੋਸ਼ ਹਨ। ਏਜੰਸੀ ਅਜੇ ਵੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜੋ:Patiala news : ਪਟਿਆਲਾ ’ਚ ਗ੍ਰੰਥੀ ਨੇ ਕਾਰ ਨਾਲ 5 ਵਿਅਕਤੀਆਂ ਨੂੰ ਮਾਰੀ ਟੱਕਰ  

CBI ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ASI ਹਰਮੀਤ ਸਿੰਘ ਨੇ ਇੱਕ ਕੇਸ ਨੂੰ ਦਬਾਉਣ ਲਈ ਪੀੜਤ ਤੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ’ਤੇ CBI ਨੇ ਹਰਮੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਹੋਰ ਪੜਤਾਲ ਕਰਨ ’ਤੇ ਸਾਹਮਣੇ ਆਇਆ ਕਿ ਹਰਮੀਤ ਸਿੰਘ ਨੇ ਸਬ-ਇੰਸਪੈਕਟਰ ਬਲਵਿੰਦਰ ਸਿੰਘ ਦੇ ਨਾਂ ’ਤੇ ਰਿਸ਼ਵਤ ਮੰਗੀ ਸੀ ਪਰ ਬਾਅਦ ’ਚ 40,000 ਰੁਪਏ ’ਚ ਸਮਝੌਤਾ ਹੋ ਗਿਆ। ਇਸ ਦੌਰਾਨ CBI ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜੋ:Bihar News : ਆਰਜੇਡੀ ਨੇਤਾ ਤੇਜਸਵੀ ਯਾਦਵ ਨੇ ਨਵਰਾਤਰੀ ਦੇ ਪਹਿਲੇ ਦਿਨ ਖਾਧੀ ਮੱਛੀ

ਮੁਲਜ਼ਮ ASI ਨੇ ਸਬ ਇੰਸਪੈਕਟਰ ਦੇ ਨਾਂ ’ਤੇ ਪੈਸੇ ਮੰਗੇ ਸਨ। ਪੀੜਤ ਪਹਿਲੀ ਕਿਸ਼ਤ ਦੇਣ ਲਈ 10,000 ਰੁਪਏ ਲੈ ਕੇ ਪਹੁੰਚਿਆ ਸੀ। ਪਰ ਇਸ ਤੋਂ ਪਹਿਲਾਂ ਵੀ ਉਸ ਨੇ CBI ਨੂੰ ਸ਼ਿਕਾਇਤ ਦਿੱਤੀ ਸੀ। ਸੀਬੀਆਈ ਨੇ ਪਹਿਲਾਂ ਹੀ ਆਪਣੀ ਟੀਮ ਬਣਾ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ ਕਰ ਲਈ ਸੀ। ਜਦੋਂ ASI ਨੂੰ ਕਾਬੂ ਕੀਤਾ ਗਿਆ ਤਾਂ ਉਸਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਪੁੱਛਗਿੱਛ ਕੀਤੀ ਗਈ ਤਾਂ ਉਸਨੇ ਸਬ ਇੰਸਪੈਕਟਰ ਬਲਵਿੰਦਰ ਸਿੰਘ ਦਾ ਨਾਮ ਲਿਆ ਸੀ। ਇਸ ਤੋਂ ਬਾਅਦ ਬਲਵਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹੁਣ ਦੋਵਾਂ ਦੇ ਘਰਾਂ ਦੀ ਜਾਂਚ ਚੱਲ ਰਹੀ ਹੈ।

ਇਹ ਵੀ ਪੜੋ:High Court News: ਚੋਣਾਂ ਦੌਰਾਨ ਹਥਿਆਰ ਜਮ੍ਹਾ ਕਰਵਾਉਣ ਦੇ ਮਾਮਲੇ ਦਾ ਦਾਇਰਾ ਹਰਿਆਣਾ ਤੇ ਚੰਡੀਗੜ੍ਹ ਤੱਕ ਵਧਾਇਆ

 (For more news apart from Chandigarh, CBI arrested a sub-inspector and ASI in a bribery case News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/07/2025

16 Jul 2025 4:25 PM

ਮਹਿਲਾ ਅਧਿਆਪਕਾ ਨੇ ਜੜ 'ਤਾ ਪ੍ਰਿੰਸੀਪਲ ਦੇ ਥੱ.ਪੜ, ਮੌਕੇ ਤੇ ਪੈ ਗਿਆ ਭੜਥੂ ! CCTV ਆਈ ਬਾਹਰ

16 Jul 2025 4:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM
Advertisement