Kangana Ranaut Case: ਚੰਡੀਗੜ੍ਹ SIT ਕਰੇਗੀ ਕੰਗਨਾ ਥੱਪੜ ਮਾਮਲੇ ਦੀ ਜਾਂਚ, SP ਹਰਵੀਰ ਸਿੰਘ ਅਟਵਾਲ ਬਣੇ ਇੰਚਾਰਜ
Published : Jun 10, 2024, 12:15 pm IST
Updated : Jun 10, 2024, 12:16 pm IST
SHARE ARTICLE
Kangana Ranaut Case News in punjabi
Kangana Ranaut Case News in punjabi

Kangana Ranaut Case: ਰਿਪੋਰਟ ਤਿਆਰ ਕਰਕੇ ਉੱਚ ਅਧਿਕਾਰੀਆਂ ਨੂੰ ਸੌਂਪਣਗੇ

Kangana Ranaut Case News in punjabi: ਫਿਲਮ ਅਭਿਨੇਤਰੀ ਅਤੇ ਹਿਮਾਚਲ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ 'ਤੇ ਥੱਪੜ ਮਾਰਨ ਦੇ ਮਾਮਲੇ 'ਚ ਪੁਲਿਸ ਨੇ SIT ਦਾ ਗਠਨ ਕੀਤਾ ਹੈ। ਹਰਵੀਰ ਸਿੰਘ ਅਟਵਾਲ ਐਸਪੀ ਸਿਟੀ ਮੁਹਾਲੀ ਨੂੰ ਇਸ ਐਸਆਈਟੀ ਦਾ ਇੰਚਾਰਜ ਬਣਾਇਆ ਗਿਆ ਹੈ। ਹਵਾਈ ਅੱਡੇ ਦੇ ਡੀਐਸਪੀ ਕੁਲਜਿੰਦਰ ਸਿੰਘ ਅਤੇ ਸਟੇਸ਼ਨ ਇੰਚਾਰਜ ਪੈਰੀ ਵਿੰਕਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਹੁਣ ਤਿੰਨ ਮੈਂਬਰੀ ਕਮੇਟੀ ਇਸ ਪੂਰੇ ਮਾਮਲੇ ਦੀ ਜਾਂਚ ਕਰੇਗੀ।

ਇਹ ਵੀ ਪੜ੍ਹੋ: Punjab Weather Update: ਅੱਗ ਵਰ੍ਹਾਉਂਦੀ ਗਰਮੀ ਨੇ AC ਵੀ ਕੀਤੇ ਫੇਲ੍ਹ, ਲੂ ਪੈਣ ਦਾ ਅਲਰਟ ਜਾਰੀ

ਐਸਪੀ ਸਿਟੀ ਹਰਵੀਰ ਸਿੰਘ ਅਟਵਾਲ ਨੇ ਦੱਸਿਆ ਕਿ ਇਸ ਪੂਰੇ ਮਾਮਲੇ ਨੂੰ ਏਅਰਪੋਰਟ 'ਤੇ ਲੱਗੇ ਸੀਸੀਟੀਵੀ ਕੈਮਰੇ ਦੇਖੇ ਜਾਣਗੇ। ਉਨ੍ਹਾਂ ਕੈਮਰਿਆਂ 'ਚ ਮੌਕੇ 'ਤੇ ਮੌਜੂਦ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਦੋਵਾਂ ਧਿਰਾਂ ਨੂੰ ਬੁਲਾ ਕੇ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਇਸ ਤੋਂ ਬਾਅਦ ਜੋ ਵੀ ਸਬੂਤ ਹੋਣਗੇ, ਉਨ੍ਹਾਂ ਦੇ ਆਧਾਰ 'ਤੇ ਰਿਪੋਰਟ ਤਿਆਰ ਕਰਕੇ ਉੱਚ ਅਧਿਕਾਰੀਆਂ ਨੂੰ ਦਿੱਤੀ ਜਾਵੇਗੀ। ਇਸ ਦੇ ਲਈ ਅਜੇ ਕੋਈ ਸਮਾਂ ਸੀਮਾ ਤੈਅ ਨਹੀਂ ਕੀਤੀ ਗਈ ਹੈ। ਕਿਉਂਕਿ ਇਸ ਵਿੱਚ ਬਹੁਤ ਸਾਰੇ ਲੋਕ ਸ਼ਾਮਲ ਹੋਣਗੇ। ਇਸ ਕਾਰਨ ਜਾਂਚ ਵਿੱਚ ਸਮਾਂ ਲੱਗ ਸਕਦਾ ਹੈ।

ਇਹ ਵੀ ਪੜ੍ਹੋ: Fighter Pooja Tomar : ਫਾਈਟਰ ਪੂਜਾ ਤੋਮਰ ਨੇ ਰਚਿਆ ਇਤਿਹਾਸ, UFC ਵਿੱਚ ਜਿੱਤਣ ਵਾਲੀ ਬਣੀ ਪਹਿਲੀ ਭਾਰਤੀ  

ਇਸ ਮਾਮਲੇ ਨੂੰ ਲੈ ਕੇ ਕੱਲ੍ਹ ਕਿਸਾਨ ਸੀਆਈਐਸਐਫ ਜਵਾਨ ਕੁਲਵਿੰਦਰ ਕੌਰ ਦੇ ਹੱਕ ਵਿੱਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਪੈਦਲ ਮਾਰਚ ਕੱਢਿਆ। ਰੋਸ ਮਾਰਚ ਕੱਢਦੇ ਹੋਏ ਉਹ ਮੁਹਾਲੀ ਦੇ ਐਸਐਸਪੀ ਦਫ਼ਤਰ ਪੁੱਜੇ। ਜਿੱਥੇ ਉਨ੍ਹਾਂ ਆਪਣਾ ਮੰਗ ਪੱਤਰ ਐਸਐਸਪੀ ਮੁਹਾਲੀ ਨੂੰ ਸੌਂਪਿਆ। ਇਸ ਵਿੱਚ ਉਨ੍ਹਾਂ ਨੇ ਸੀਆਈਐਸਐਫ ਜਵਾਨ ਕੁਲਵਿੰਦਰ ਕੌਰ ਖ਼ਿਲਾਫ਼ ਦਰਜ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਇਹ SIT ਬਣਾਉਣ ਦਾ ਫੈਸਲਾ ਕੀਤਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Kangana Ranaut Case News in punjabi, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement