Chnadigarh News : ਰਾਜਪਾਲ ਗੁਲਾਬ ਚੰਦ ਕਟਾਰੀਆ ਨੇ N.E.P. 2020 'ਤੇ ਦੋ ਰੋਜ਼ਾ ਵਾਈਸ ਚਾਂਸਲਰ ਕਾਨਫਰੰਸ ਦਾ ਕੀਤਾ ਉਦਘਾਟਨ

By : BALJINDERK

Published : Oct 10, 2024, 6:15 pm IST
Updated : Oct 10, 2024, 6:15 pm IST
SHARE ARTICLE
 ਰਾਜਪਾਲ ਗੁਲਾਬ ਚੰਦ ਕਟਾਰੀਆ ਸੰਬੋਧਨ ਕਰਦੇ ਹੋਏ
 ਰਾਜਪਾਲ ਗੁਲਾਬ ਚੰਦ ਕਟਾਰੀਆ ਸੰਬੋਧਨ ਕਰਦੇ ਹੋਏ

Chnadigarh News : ਉਚੇਰੀ ਸਿੱਖਿਆ ਸੰਸਥਾਵਾਂ ਲਈ ਮਿਆਰੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਵਾਸਤੇ ਯੂ.ਜੀ.ਸੀ. ਦੇ  ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਜ਼ਰੂਰੀ – ਰਾਜਪਾਲ ਪੰਜਾਬ

Chnadigarh News : ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਕੌਮੀ ਸਿੱਖਿਆ ਨੀਤੀ (ਐਨ.ਈ.ਪੀ.) 2020 'ਤੇ ਦੋ ਰੋਜ਼ਾ ਵਾਈਸ ਚਾਂਸਲਰ ਕਾਨਫਰੰਸ ਦਾ ਉਦਘਾਟਨ ਕੀਤਾ। ਆਪਣੇ ਉਦਘਾਟਨੀ ਸੰਬੋਧਨ ਵਿੱਚ, ਪੰਜਾਬ ਦੇ ਰਾਜਪਾਲ ਨੇ ਸੁਚੱਜੇ ਵਿਦਿਅਕ ਢਾਂਚੇ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਜੋ ਵਿਦਿਆਰਥੀਆਂ ਨੂੰ ਸਮਕਾਲੀ ਹੁਨਰਾਂ ਨਾਲ ਨਿਪੁੰਨ ਕਰਦੇ ਹੋਏ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਸਨਮਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਨੂੰ ਸਾਡੀਆਂ ਪੁਰਾਤਨ ਪਰੰਪਰਾਵਾਂ ਅਤੇ ਅਧੁਨਿਕ ਤਕਨੀਕੀ ਦਰਮਿਆਨ ਇਕਸਾਰਤਾ ਪੈਦਾ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਦਰਸਾਇਆ ਕਿ ਕਿਵੇਂ ਇਹ ਪਹੁੰਚ ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਆਧੁਨਿਕ ਯੋਗਤਾਵਾਂ ਵਿੱਚ ਨਿਪੁੰਨ ਵਿਅਕਤੀਆਂ ਨੂੰ ਉਤਸ਼ਾਹਿਤ ਕਰਦੀ ਹੈ। ਪੰਜਾਬ ਦੇ ਰਾਜਪਾਲ ਨੇ ਕੁਝ ਹੋਰ ਸੂਬਿਆਂ ਦੇ ਮੁਕਾਬਲੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੇ ਉੱਚ ਮਿਆਰਾਂ ਅਤੇ ਤਰੱਕੀ ਦੀ ਸ਼ਲਾਘਾ ਕੀਤੀ।

1

ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਐਨ.ਈ.ਪੀ. 2020 ਸਾਰਥਕ ਵਿਦਿਅਕ ਨਤੀਜਿਆਂ ਵਿੱਚ ਵਾਧਾ ਕਰਨ, ਸੰਸਥਾਵਾਂ ਨੂੰ ਹੁਨਰਾਂ ਦੀ ਪਛਾਣ ਕਰਨ, ਭਾਸ਼ਾ ਦੀ ਸ਼ਮੂਲੀਅਤ, ਅਤੇ ਬਿਹਤਰ ਅਧਿਆਪਕਾਂ ਦੀ ਚੋਣ ਸਬੰਧੀ ਇੱਕ ਬਿਹਤਰ ਢਾਂਚਾ ਪੇਸ਼ ਕਰਦੀ ਹੈ। ਰਾਜਪਾਲ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਪ੍ਰਣਾਲੀ ਦਾ ਸਮਰਥਨ ਕਰਕੇ ਆਪਣੀ ਸਿੱਖਿਆ ਦੇ ਖੇਤਰ ਵਿੱਚ ਆਪਣੀ ਮੋਹਰੀ ਭੂਮਿਕਾ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ ਜੋ ਵਿਅਕਤੀਗਤ ਹੁਨਰਾਂ ਦਾ ਸਨਮਾਨ ਕਰਦੀ ਹੈ, ਭਾਸ਼ਾ ਦੇ ਪਾੜੇ ਨੂੰ ਪੂਰਦੀ ਹੈ ਅਤੇ ਸੰਸਥਾਗਤ ਵਿਕਾਸ ਨੂੰ ਯਕੀਨੀ ਬਣਾਉਂਦੀ ਹੈ।

1

ਉਨ੍ਹਾਂ ਕਿਹਾ ਕਿ ਹਰੇਕ ਵਿਦਿਆਰਥੀ ਦੀਆਂ ਵਿਲੱਖਣ ਸਮਰੱਥਾਵਾਂ ਦਾ ਸਮਰਥਨ ਕਰਨ ਲਈ ਐਨ.ਈ.ਪੀ. ਦੀ ਸਿੱਖਣ ਸਬੰਧੀ ਹੁਨਰ-ਅਧਾਰਿਤ ਪਹੁੰਚ ਨੂੰ ਲਾਗੂ ਕਰਨ 'ਤੇ ਧਿਆਨ ਕੇਂਦਰਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਨੂੰ ਵਿਦਿਆਰਥੀਆਂ ਦੇ ਵਿਅਕਤੀਗਤ ਹੁਨਰਾਂ ਨੂੰ ਨਿਖਾਰਨਾ ਚਾਹੀਦਾ ਹੈ, ਜਿਸ ਨਾਲ ਉਹ ਆਪਣੇ ਖੇਤਰਾਂ ਵਿੱਚ ਉੱਤਮਤਾ ਹਾਸਲ ਕਰਦੇ ਹਨ। ਰਾਜਪਾਲ ਨੇ ਵਿਦਿਅਕ ਸੰਸਥਾਵਾਂ ਨੂੰ ਵਿਅਕਤੀਗਤ ਪੱਧਰ ‘ਤੇ ਸਿੱਖਿਆ ਪ੍ਰਦਾਨ ਕਰਨ ਦੇ ਰਾਹ ਖੋਜਣ ਦੀ ਅਪੀਲ ਕੀਤੀ।

ਰਾਜਪਾਲ ਨੇ ਯੂਨੀਵਰਸਿਟੀ ਦੇ ਪਾਠਕ੍ਰਮ ਵਿੱਚ ਖੇਤਰੀ ਭਾਸ਼ਾ ਨੂੰ ਸ਼ਾਮਲ ਕਰਨ ਦੇ ਮਹੱਤਵ ਨੂੰ ਵੀ ਉਜਾਗਰ ਕੀਤਾ ਜੋ ਖੇਤਰੀ-ਭਾਸ਼ਾ ਵਾਲੇ ਸਕੂਲਾਂ ਤੋਂ ਉੱਚ ਸਿੱਖਿਆ ਵੱਲ ਜਾਣ ਵਾਲੇ ਵਿਦਿਆਰਥੀਆਂ ਲਈ ਭਾਸ਼ਾ ਦੀ ਤਬਦੀਲੀ ਨੂੰ ਆਸਾਨ ਬਣਾਉਂਦੀ ਹੈ। ਇੱਕ ਸੰਮਲਿਤ ਅਕਾਦਮਿਕ ਮਾਹੌਲ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਪਾਠਕ੍ਰਮ ਵਿੱਚ ਖੇਤਰੀ ਭਾਸ਼ਾ ਨੂੰ ਸ਼ਾਮਲ ਕਰਨ ਨਾਲ ਵਿਦਿਆਰਥੀਆਂ ਨੂੰ ਭਾਸ਼ਾ ਸਬੰਧੀ ਰੁਕਾਵਟਾਂ ਦਾ ਸਾਹਮਣਾ ਕੀਤੇ ਬਿਨਾਂ ਉਚੇਰੀ ਸਿੱਖਿਆ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ।

ਅਧਿਆਪਨ ਦੀ ਗੁਣਵੱਤਾ ਬਾਰੇ ਗੱਲ ਕਰਦਿਆਂ ਰਾਜਪਾਲ ਨੇ ਯੂ.ਜੀ.ਸੀ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਪੁੰਨ ਅਧਿਆਪਕਾਂ ਦੀ ਚੋਣ ਕਰਨ 'ਤੇ ਜ਼ੋਰ ਦਿੱਤਾ ਅਤੇ ਦੇਸ਼ ਵਿੱਚ ਸਿੱਖਿਆ ਪ੍ਰਣਾਲੀ ਦੀ ਅਖੰਡਤਾ ਨੂੰ ਸੁਰੱਖਿਅਤ ਰੱਖਣ ਲਈ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਦੇ ਨਿਰਮਾਣ ਲਈ ਵਾਤਾਵਰਨ ਅਤੇ ਖੇਡਾਂ ਪ੍ਰਤੀ ਸਹਿਯੋਗ ਵਧਾਉਣ ਦੀ ਵੀ ਵਕਾਲਤ ਕੀਤੀ।

ਰਾਜਪਾਲ ਨੇ ਅੱਗੇ ਕਿਹਾ ਕਿ 2035 ਤੱਕ ਕੌਮੀ ਸਿੱਖਿਆ ਨੀਤੀ (ਐਨ.ਈ.ਪੀ.) 2020 ਦੇ ਅਭਿਲਾਸ਼ੀ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਰਕਾਰੀ ਸੰਸਥਾਵਾਂ, ਵਿਦਿਅਕ ਸੰਸਥਾਵਾਂ, ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ ਅਤੇ ਨਿੱਜੀ ਖੇਤਰ ਸਮੇਤ ਸਾਰੇ ਭਾਈਵਾਲਾਂ ਦੇ ਇੱਕਜੁੱਟ ਅਤੇ ਸਹਿਯੋਗੀ ਯਤਨਾਂ ਦੀ ਲੋੜ ਹੈ।
ਸਿੱਖਿਆ ਮੰਤਰੀ, ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਨੇ ਐਨ.ਈ.ਪੀ. ਦੇ ਉਦੇਸ਼ਾਂ ਨਾਲ ਮੇਲ ਖਾਂਦੇ ਵਿਦਿਅਕ ਸੁਧਾਰਾਂ ਵਿੱਚ ਪੰਜਾਬ ਦੀ ਪ੍ਰਗਤੀ, ਬੁਨਿਆਦੀ ਢਾਂਚੇ ਵਿੱਚ ਸੁਧਾਰ, ਅਧਿਆਪਕਾਂ ਦੀ ਸਿਖਲਾਈ ਵਿੱਚ ਵਾਧਾ ਅਤੇ ਵਿਦਿਆਰਥੀਆਂ ਦੀਆਂ ਵੱਧ ਰਹੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ 100 ਫੀਸਦੀ ਪਲੇਸਮੈਂਟ ਟੀਚਿਆਂ ਦੇ ਨਾਲ ਖੋਜ ਅਤੇ ਰੋਜ਼ਗਾਰ ਆਧਾਰਿਤ ਸਿੱਖਿਆ 'ਤੇ ਧਿਆਨ ਕੇਂਦਰਿਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।

ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.) ਦੇ ਸਾਬਕਾ ਚੇਅਰਮੈਨ ਪ੍ਰੋ. ਵੇਦ ਪ੍ਰਕਾਸ਼ ਨੇ ਭਾਰਤੀ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਗਲੋਬਲ ਭਾਈਵਾਲੀ ਅਤੇ ਖੋਜ ਦੀ ਲੋੜ 'ਤੇ ਜ਼ੋਰ ਦਿੰਦਿਆਂ ਉੱਚ ਸਿੱਖਿਆ ਦੇ ਅੰਤਰਰਾਸ਼ਟਰੀਕਰਨ ਬਾਰੇ ਗੱਲ ਕੀਤੀ। ਨੈਸ਼ਨਲ ਅਸੈਸਮੈਂਟ ਅਤੇ ਐਕਰੀਡੇਸ਼ਨ ਕੌਂਸਲ (ਐਨਏਏਸੀ) ਦੇ ਡਾਇਰੈਕਟਰ, ਪ੍ਰੋ. ਗਣੇਸ਼ਨ ਕੰਨਬੀਰਨ, ਨੇ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਡਿਜੀਟਲ ਨਵੀਨਤਾ ਨੂੰ ਰੇਖਾਂਕਿਤ ਕਰਦੇ ਹੋਏ, ਐਨ.ਏ.ਏ.ਸੀ. ਮਾਨਤਾ ਵਿੱਚ ਹਾਲ ਹੀ ਵਿੱਚ ਹੋਈਆਂ ਤਰੱਕੀਆਂ ਬਾਰੇ ਇੱਕ ਸੈਸ਼ਨ ਦਿੱਤਾ।

ਇਸ ਤੋਂ ਇਲਾਵਾ, ਯੂਜੀਸੀ ਦੇ ਸੰਯੁਕਤ ਸਕੱਤਰ ਡਾ. ਅਵਿਚਲ ਕਪੂਰ ਨੇ ਐਨਈਪੀ 2020 ਦੀ ਵਿਦਿਆਰਥੀ-ਕੇਂਦ੍ਰਿਤ ਪਹੁੰਚ ਦੀ ਰੂਪਰੇਖਾ ਪੇਸ਼ ਕੀਤੀ, ਜੋ ਕਿ ਹੁਨਰ ਵਿਕਾਸ ’ਤੇ ਕੇਂਦ੍ਰਿਤ ਹੈ। ਕਾਨਫਰੰਸ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਉੱਚਾ ਚੁੱਕਣ ਲਈ  ਐਨ.ਈ.ਪੀ. 2020 ਦੀ ਸੰਭਾਵਨਾ ’ਤੇ ਸਹਿਯੋਗ ਨੂੰ ਉਤਸ਼ਾਹਤ ਕੀਤਾ, ਜਿਸ ਨਾਲ ਰਾਜ ਨੂੰ ਭਾਰਤ ਦੇ ਵਿਦਿਅਕ ਪਰਿਵਰਤਨ ਵਿੱਚ ਮੋਹਰੀ  ਬਣਨ ਦਾ ਫਖ਼ਰ ਹਾਸਲ ਹੋਇਆ ਹੈ। ਮਾਣਯੋਗ ਰਾਜਪਾਲ ਨੇ ਆਸ ਪ੍ਰਗਟਾਈ ਕਿ ਇਹ ਸਮੂਹਕ ਯਤਨ ਪੰਜਾਬ ਨੂੰ ਵਿੱਦਿਅਕ ਉੱਤਮਤਾ ਅਤੇ ਸਮਾਵੇਸ਼ੀ ਵਿਕਾਸ ਵਿੱਚ ਮਾਪਦੰਡ ਸਥਾਪਤ ਕਰਨ ਲਈ ਸਮਰੱਥ ਬਣਾਉਣਗੇ।

ਉਦਘਾਟਨੀ ਸੈਸ਼ਨ ਤੋਂ ਬਾਅਦ, ਪੰਜਾਬ ਭਰ ਦੀਆਂ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦੇ ਮਾਹਿਰਾਂ ਅਤੇ ਵਾਈਸ ਚਾਂਸਲਰ ਅਤੇ ਡਾਇਰੈਕਟਰਾਂ ਨਾਲ ਇੱਕ ਗੋਲ-ਮੇਜ਼ ਚਰਚਾ ਵੀ ਕੀਤੀ ਗਈ। ਹਰੇਕ ਵਾਈਸ ਚਾਂਸਲਰ ਅਤੇ ਡਾਇਰੈਕਟਰ ਨੇ ਰਾਸ਼ਟਰੀ ਸਿੱਖਿਆ ਨੀਤੀ (ਐਨ.ਈ.ਪੀ.) ਨੂੰ ਲਾਗੂ ਕਰਨ ਬਾਰੇ ਜਾਣਕਾਰੀ ਦਿੱਤੀ ਅਤੇ ਆਪਣੀਆਂ-ਆਪਣੀਆਂ ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦੀਆਂ ਮੁੱਖ ਪ੍ਰਾਪਤੀਆਂ ਨੂੰ ਉਜਾਗਰ ਕੀਤਾ।

(For more news apart from Governor Gulab Chand Kataria N.E.P. 2020 two-day vice chancellor conference inaugurated News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement