AAP Candidate ਰਜਿੰਦਰ ਗੁਪਤਾ ਨੇ ਰਾਜ ਸਭਾ ਉਮੀਦਵਾਰ ਵਜੋਂ ਭਰੇ ਨਾਮਜ਼ਦਗੀ ਪੱਤਰ
Published : Oct 10, 2025, 1:19 pm IST
Updated : Oct 10, 2025, 2:09 pm IST
SHARE ARTICLE
AAP Candidate Rajinder Gupta Files Nomination as Rajya Sabha Candidate Latest News in Punjabi 
AAP Candidate Rajinder Gupta Files Nomination as Rajya Sabha Candidate Latest News in Punjabi 

ਮੁੱਖ ਮੰਤਰੀ ਭਗਵੰਤ ਮਾਨ ਤੇ ਸੰਜੀਵ ਅਰੋੜਾ ਰਹੇ ਮੌਜੂਦ

AAP Candidate Rajinder Gupta Files Nomination as Rajya Sabha Candidate Latest News in Punjabi ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੇ ਅਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਜੀਵ ਅਰੋੜਾ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਜਿੰਦਰ ਗੁਪਤਾ ਦੇ ਕਾਰੋਬਾਰੀ ਅਤੇ ਸਮਾਜਕ ਕੰਮਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਗੁਪਤਾ ਰਾਜ ਸਭਾ ਵਿਚ ਪੰਜਾਬ ਦੀ ਆਵਾਜ਼ ਜ਼ਰੂਰ ਬੁਲੰਦ ਕਰਨਗੇ। ਪੰਜਾਬ ਵਿਧਾਨ ਸਭਾ ਵਿਚ ਬਹੁਮਤ ਨੂੰ ਦੇਖਦੇ ਹੋਏ, ਰਜਿੰਦਰ ਗੁਪਤਾ ਦੀ ਜਿੱਤ ਯਕੀਨੀ ਹੈ। ਉਹ ਅਸ਼ੋਕ ਮਿੱਤਲ, ਸੰਜੀਵ ਅਰੋੜਾ ਅਤੇ ਵਿਕਰਮਜੀਤ ਸਾਹਨੀ ਤੋਂ ਬਾਅਦ ਰਾਜ ਸਭਾ ਲਈ ਚੁਣੇ ਜਾਣ ਵਾਲੇ ਪੰਜਾਬ ਵਿਚ ‘ਆਪ’ ਦੇ ਚੌਥੇ ਕਾਰੋਬਾਰੀ ਹੋਣਗੇ।

ਪੰਜਾਬ ਤੋਂ ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖ਼ਰੀ ਮਿਤੀ 13 ਅਕਤੂਬਰ ਹੈ। ਜਾਂਚ 14 ਅਕਤੂਬਰ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ 16 ਅਕਤੂਬਰ ਤਕ ਵਾਪਸ ਲਈਆਂ ਜਾ ਸਕਦੀਆਂ ਹਨ। ਵੋਟਿੰਗ 24 ਅਕਤੂਬਰ ਨੂੰ ਹੋਵੇਗੀ ਅਤੇ ਗਿਣਤੀ ਉਸੇ ਸ਼ਾਮ ਨੂੰ ਹੋਵੇਗੀ। ਵਿਰੋਧੀ ਪਾਰਟੀਆਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਅਜੇ ਤਕ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਹੈ ਅਤੇ ਨਾ ਹੀ ਚੋਣਾਂ ਲੜਨ ਬਾਰੇ ਕੋਈ ਫ਼ੈਸਲਾ ਲਿਆ ਹੈ। 

 ਇਸ ਮੌਕੇ ਸੀਐਮ ਭਗਵੰਤ ਮਾਨ ਨੇ ਬੋਲਦਿਆਂ ਕਿਹਾ ਕਿ ਰਾਜ ਸਭਾ ਲਈ 'ਆਪ' ਉਮੀਦਵਾਰ ਰਜਿੰਦਰ ਗੁਪਤਾ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਰਜਿੰਦਰ ਗੁਪਤਾ ਪੰਜਾਬ ਦੀ ਤਰੱਕੀ ਲਈ ਕੇਂਦਰ ਕੋਲ ਆਪਣਾ ਪੱਖ ਰੱਖਣਗੇ। ਵਰਿੰਦਰ ਘੁੰਮਣ ਦੀ ਮੌਤ 'ਤੇ ਦੁੱਖ ਜਤਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਕੱਲ੍ਹ ਰਾਜਵੀਰ ਜਵੰਦਾ ਦੇ ਅੰਤਿਮ ਸਸਕਾਰ 'ਤੇ ਗਏ ਸੀ ਅਤੇ ਫਿਰ ਕੱਲ੍ਹ ਰਾਤ ਸਾਨੂੰ ਖ਼ਬਰ ਮਿਲੀ ਕਿ ਬਾਡੀ ਬਿਲਡਰ ਵਰਿੰਦਰ ਘੁੰਮਣ  ਦੀ ਮੌਤ ਹੋ ਗਈ ਹੈ ਪ੍ਰਮਾਤਮਾ ਦੋਵਾਂ ਪ੍ਰਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ। ਉਨ੍ਹਾਂ ਕਿਹਾ ਕਿ ਜੇ ਅਸੀਂ ਅੱਜ ਕੱਲ੍ਹ ਦੀ ਜੀਵਨ ਸ਼ੈਲੀ 'ਤੇ ਨਜ਼ਰ ਮਾਰੀਏ, ਤਾਂ ਸਾਨੂੰ ਨਹੀਂ ਪਤਾ ਕਿ ਅਸੀਂ ਕੀ ਖਾ ਰਹੇ ਹਾਂ। ਪਹਿਲਾਂ ਪਿੰਡਾਂ ਵਿੱਚ ਖਾਣ-ਪੀਣ ਦੀਆਂ  ਚੀਜ਼ਾਂ ਮਿਲਾਵਟੀ ਨਹੀਂ ਸਨ ਪਰ ਅੱਜ ਸਥਿਤੀ ਬਹੁਤ ਮਾੜੀ ਹੈ। ਦੁੱਧ ਤੋਂ ਲੈ ਕੇ ਦਵਾਈਆਂ ਤੱਕ ਸਭ ਜ਼ਹਿਰ ਬਣ ਗਈਆਂ ਹਨ। 

ਨਵਜੋਤ ਸਿੱਧੂ ਦੀ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ 'ਤੇ ਤੰਜ਼ ਕੱਸਦਿਆਂ CM ਭਗਵੰਤ ਮਾਨ ਨੇ ਕਿਹਾ ਕਿ ਸਿੱਧੂ ਕਿੰਨੀ ਵਾਰੀ ਰਾਜਨੀਤੀ ਵਿਚ ਆਉਣਗੇ?  ਸੀਐਮ ਮਾਨ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਸ਼ਰਾਰਤੀ ਲੋਕ ਫਾਇਦਾ ਨਾ ਉਠਾ ਸਕਣ। ਅਸੀਂ ਕਾਨੂੰਨ ਵਿਵਸਥਾ ਨੂੰ ਭੰਗ ਨਹੀਂ ਹੋਣ ਦੇਵਾਂਗੇ। ਦੀਵਾਲੀ ਸਾਵਧਾਨੀ ਨਾਲ ਮਨਾਓ ਅਤੇ ਅਜਿਹੇ ਪਖਾਕੇ ਨਾ ਚਲਾਓ ਜੋ ਸਰੀਰ ਅਤੇ ਵਾਤਾਵਰਣ ਨੂੰ ਨੁਕਸਾਨ ਪਹੁੰਚਾ ਸਕਦੇ ਹਨ।
 

(For more news apart from AAP Candidate Rajinder Gupta Files Nomination as Rajya Sabha Candidate Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement