
ਪੰਜ ਵਿਚੋਂ ਚਾਰ ਮੁਲਾਜ਼ਮਾਂ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ
ਚੰਡੀਗੜ੍ਹ : ਸੋਮਵਾਰ ਨੂੰ ਚੰਡੀਗੜ੍ਹ ਪੁਲਿਸ ਵਿਭਾਗ ਇੱਕ ਕਾਂਸਟੇਬਲ ਅਤੇ ਇੱਕ ਹੈੱਡ ਕਾਂਸਟੇਬਲ ਸਮੇਤ ਪੰਜ ਪੁਲਿਸ ਕਰਮਚਾਰੀਆਂ ਨੂੰ ਲਾਜ਼ਮੀ ਤੌਰ 'ਤੇ ਸੇਵਾਮੁਕਤ ਕਰ ਰਿਹਾ ਹੈ, ਜਿਨ੍ਹਾਂ ਨੇ ਭ੍ਰਿਸ਼ਟਾਚਾਰ ਅਤੇ ਹੋਰ ਅਪਰਾਧਿਕ ਮਾਮਲਿਆਂ ਵਿਚ ਸ਼ਾਮਲ ਹੋਣ ਕਾਰਨ ਚੰਡੀਗੜ੍ਹ ਪੁਲਿਸ ਦਾ ਅਕਸ ਖ਼ਰਾਬ ਕੀਤਾ ਹੈ। ਸਾਰੇ ਮੁਲਾਜ਼ਮਾਂ ਨੂੰ ਦੋ ਦਿਨ ਪਹਿਲਾਂ ਪੁਲਿਸ ਵਿਭਾਗ ਵਲੋਂ ਨੋਟਿਸ ਮਿਲਿਆ ਸੀ।
ਅਫ਼ਸਰਾਂ ਦੇ ਇਸ ਹੁਕਮ ਖਿਲਾਫ਼ ਕਈ ਮੁਲਾਜ਼ਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰਨ ਜਾ ਰਹੇ ਹਨ। ਜਿਨ੍ਹਾਂ ਪੰਜ ਮੁਲਾਜ਼ਮਾਂ ਦੀ ਲਾਜ਼ਮੀ ਸੇਵਾਮੁਕਤੀ ਹੋਣੀ ਹੈ, ਉਹਨਾਂ ਨੂੰ ਆਈ.ਜੀ. ਦਫ਼ਤਰ ਵੱਲੋਂ ਸੋਮਵਾਰ ਸਵੇਰੇ ਪੁਲਿਸ ਹੈੱਡ ਕੁਆਟਰ ਵਿਖੇ ਹਾਜ਼ਰ ਹੋਣ ਲਈ ਬੁਲਾਇਆ ਗਿਆ ਹੈ। ਅਧਿਕਾਰੀਆਂ ਸਾਹਮਣੇ ਪੇਸ਼ ਹੋਣ ਤੋਂ ਬਾਅਦ ਪੰਜੇ ਕਰਮਚਾਰੀ ਦੁਪਹਿਰ 12 ਵਜੇ ਤੋਂ ਪਹਿਲਾਂ ਸੇਵਾਮੁਕਤ ਹੋ ਜਾਣਗੇ।
ਪੰਜ ਵਿਚੋਂ ਚਾਰ ਮੁਲਾਜ਼ਮਾਂ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ। ਵਿਭਾਗੀ ਜਾਂਚ ਵਿਚ ਉਕਤ ਪੁਲਿਸ ਮੁਲਾਜ਼ਮ ਦੋਸ਼ੀ ਪਾਏ ਗਏ ਹਨ। ਚੰਡੀਗੜ੍ਹ ਪੁਲਿਸ ਵਿਭਾਗ ਵਿਚ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕਰਨ ਵਾਲੇ ਹੈੱਡ ਕਾਂਸਟੇਬਲ ਜਗਜੀਤ ਨੂੰ ਵੀ ਜਬਰਨ ਸੇਵਾਮੁਕਤ ਕੀਤਾ ਜਾ ਰਿਹਾ ਹੈ। ਉਨ੍ਹਾਂ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਘਰਾਂ ਵਿਚ ਬਣੇ ਕੈਂਪ ਦਫ਼ਤਰਾਂ ਵਿਚ ਸਾਮਨਾ ਘੁਟਾਲਾ, ਸਟੇਸ਼ਨਰੀ ਘੁਟਾਲਾ, ਮੈਡੀਕਲ ਬਿੱਲ ਘੁਟਾਲਾ, ਕੁਆਰਟਰ ਘਪਲੇ ਦਾ ਪਰਦਾਫਾਸ਼ ਕੀਤਾ ਹੈ। ਪਿਛਲੇ ਤਿੰਨ ਸਾਲਾਂ ਦੌਰਾਨ ਪੁਲਿਸ ਵਿਭਾਗ ਨੂੰ ਡਰਾਉਣ ਵਾਲੇ 10 ਕਰੋੜ ਰੁਪਏ ਦੇ ਸਾਮਾਨ ਦੀ ਖਰੀਦ ਦੇ ਘੁਟਾਲੇ ਸਬੰਧੀ ਹੈੱਡ ਕਾਂਸਟੇਬਲ ਜਗਜੀਤ ਸਿੰਘ ਨੇ ਹਾਲ ਹੀ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਕੇਸ ਦਾਇਰ ਕੀਤਾ ਹੈ। ਜਿਸ ਦੀ ਸਟੇਟਸ ਰਿਪੋਰਟ ਹਾਈਕੋਰਟ ਵਿਚ ਦਾਇਰ ਕੀਤੀ ਜਾਣੀ ਹੈ।