
Chandigarh News : ਮੁਲਜ਼ਮਾਂ ਕੋਲੋਂ ਹੈਰੋਇਨ, 4 ਲੱਖ ਰੁਪਏ ਦੀ ਡਰੱਗ ਮਨੀ, 1 ਪਿਸਤੌਲ, 1 ਮੋਟਰਸਾਈਕਲ ਬਰਾਮਦ
Chandigarh News in Punjabi : ਚੰਡੀਗੜ੍ਹ ਆਪ੍ਰੇਸ਼ਨ ਸੈੱਲ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ’ਚੋਂ ਇੱਕ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹੈ। ਇੱਕ ਮੁਲਜ਼ਮ ਦੀਪਕ ਥਾਪਾ ਉਰਫ਼ ਕਾਂਚਾ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਪਹਿਲਾਂ ਕਤਲ, ਅਗਵਾ, ਕਤਲ ਦੀ ਕੋਸ਼ਿਸ਼, ਐਨਡੀਪੀਐਸ ਆਦਿ ਮਾਮਲਿਆਂ ਵਿੱਚ ਸ਼ਾਮਲ ਸੀ। ਦੂਜੇ ਦੋਸ਼ੀ ਦੀ ਪਛਾਣ ਨਰਿੰਦਰ ਕੁਮਾਰ ਵਜੋਂ ਹੋਈ ਹੈ ਅਤੇ ਉਹ ਤਰਖਾਣ ਦਾ ਕੰਮ ਕਰਦਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ, 4.4 ਲੱਖ ਰੁਪਏ ਦੀ ਡਰੱਗ ਮਨੀ, ਇੱਕ ਪਿਸਤੌਲ ਅਤੇ ਇੱਕ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਹੈ।
(For more news apart from Chandigarh Operation Cell Police arrests 2 drug smugglers News in Punjabi, stay tuned to Rozana Spokesman)