Chandigarh News : ਚੋਣ ਕਮਿਸ਼ਨ ਵੱਲੋਂ ਚੋਣ ਪ੍ਰਕਿਰਿਆਵਾਂ ਨੂੰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨਾਂ ਤੇ ਸੀਨੀਅਰ ਆਗੂਆਂ ਨੂੰ ਗੱਲਬਾਤ ਦਾ ਸੱਦਾ

By : BALJINDERK

Published : Mar 11, 2025, 8:31 pm IST
Updated : Mar 11, 2025, 8:33 pm IST
SHARE ARTICLE
ਚੋਣ ਕਮਿਸ਼ਨ
ਚੋਣ ਕਮਿਸ਼ਨ

Chandigarh News : ਆਪਸੀ ਸਹਿਮਤੀ ਨਾਲ ਕੋਈ ਦਿਨ ਅਤੇ ਸਮਾਂ ਮਿੱਥਣ ਲਈ ਕਿਹਾ ਹੈ

Chandigarh News : ਭਾਰਤ ਦੇ ਚੋਣ ਕਮਿਸ਼ਨ ਨੇ 30 ਅਪ੍ਰੈਲ, 2025 ਤੱਕ ਸਾਰੀਆਂ ਕੌਮੀ ਅਤੇ ਸੂਬਾ ਪੱਧਰੀ ਰਾਜਨੀਤਿਕ ਪਾਰਟੀਆਂ ਤੋਂ ਈ.ਆਰ.ਓ., ਡੀ.ਈ.ਓ. ਜਾਂ ਸੀ.ਈ.ਓ. ਪੱਧਰ 'ਤੇ ਹੱਲ ਨਾ ਹੋਏ ਮੁੱਦਿਆਂ ਲਈ ਸੁਝਾਅ ਮੰਗੇ ਹਨ। ਅੱਜ ਰਾਜਨੀਤਿਕ ਪਾਰਟੀਆਂ ਨੂੰ ਜਾਰੀ ਕੀਤੇ ਗਏ ਇੱਕ ਪੱਤਰ ਵਿੱਚ, ਕਮਿਸ਼ਨ ਨੇ ਸਥਾਪਤ ਕਾਨੂੰਨ ਅਨੁਸਾਰ ਚੋਣ ਪ੍ਰਕਿਰਿਆਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨਾਂ ਅਤੇ ਪਾਰਟੀ ਦੇ ਸੀਨੀਅਰ ਮੈਂਬਰਾਂ ਨਾਲ ਗੱਲਬਾਤ ਦਾ ਸੱਦਾ ਦਿੰਦਿਆਂ ਆਪਸੀ ਸਹਿਮਤੀ ਨਾਲ ਕੋਈ ਦਿਨ ਅਤੇ ਸਮਾਂ ਮਿੱਥਣ ਲਈ ਕਿਹਾ ਹੈ।

ਪਿਛਲੇ ਹਫ਼ਤੇ ਭਾਰਤੀ ਚੋਣ ਕਮਿਸ਼ਨ ਦੀ ਕਾਨਫਰੰਸ ਦੌਰਾਨ  ਮੁੱਖ ਚੋਣ ਕਮਿਸ਼ਨਰ ਸ਼੍ਰੀ ਗਿਆਨੇਸ਼ ਕੁਮਾਰ ਨੇ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੀ.ਈ.ਓਜ਼, ਡੀ.ਈ.ਓਜ਼  ਅਤੇ ਈ.ਆਰ.ਓ.ਐਸ. ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਰਾਜਨੀਤਿਕ ਪਾਰਟੀਆਂ ਨਾਲ ਬਾਕਾਇਦਾ ਗੱਲਬਾਤ ਕਰਨ ਅਤੇ ਮੀਟਿੰਗਾਂ ਵਿੱਚ ਪ੍ਰਾਪਤ ਕਿਸੇ ਵੀ ਸੁਝਾਅ ਨੂੰ ਸਥਾਪਤ ਕਾਨੂੰਨੀ ਢਾਂਚੇ ਮੁਤਾਬਕ ਸਖ਼ਤੀ ਨਾਲ ਲਾਗੂ ਕਰਨ ਅਤੇ ਕਮਿਸ਼ਨ ਨੂੰ 31 ਮਾਰਚ, 2025 ਤੱਕ ਇਸ ਸਬੰਧੀ ਕਾਰਵਾਈ ਰਿਪੋਰਟ ਜਮ੍ਹਾਂ ਕਰਾਉਣ। ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਨੂੰ ਸਰਗਰਮੀ ਨਾਲ ਇਨ੍ਹਾਂ ਨਿਰਦੇਸ਼ਾਂ ‘ਤੇ ਅਮਲ ਕਰਨ ਲਈ ਕਿਹਾ ਹੈ।

1

ਚੋਣ ਪ੍ਰਕਿਰਿਆਵਾਂ ਦੇ ਸਾਰੇ ਪਹਿਲੂਆਂ ਨੂੰ ਕਵਰ ਕਰਦੇ ਸੰਵਿਧਾਨ ਅਤੇ ਕਾਨੂੰਨੀ ਢਾਂਚੇ ਅਨੁਸਾਰ ਕਮਿਸ਼ਨ ਦੁਆਰਾ ਪਛਾਣੇ ਗਏ 28 ਹਿੱਸੇਦਾਰਾਂ ਵਿੱਚੋਂ ਰਾਜਨੀਤਿਕ ਪਾਰਟੀਆਂ ਇੱਕ ਮੁੱਖ ਹਿੱਸੇਦਾਰ ਹਨ। ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਨੂੰ ਲਿਖੇ ਆਪਣੇ ਪੱਤਰ ਵਿੱਚ ਇਹ ਵੀ ਜ਼ਿਕਰ ਕੀਤਾ ਹੈ ਕਿ ਕਮਿਸ਼ਨ ਵੱਲੋਂ ਲੋਕ ਪ੍ਰਤੀਨਿਧਤਾ ਐਕਟ 1950 ਅਤੇ 1951; ਵੋਟਰ ਰਜਿਸਟ੍ਰੇਸ਼ਨ ਨਿਯਮ, 1960; ਚੋਣਾਂ ਦੇ ਅਮਲ ਸਬੰਧੀ ਨਿਯਮ, 1961; ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਅਤੇ ਭਾਰਤੀ ਚੋਣ ਕਮਿਸ਼ਨ ਦੁਆਰਾ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ, ਮੈਨੂਅਲ ਅਤੇ ਹੈਂਡਬੁੱਕ (ਈ.ਸੀ.ਆਈ. ਦੀ ਵੈੱਬਸਾਈਟ 'ਤੇ ਉਪਲਬਧ) ਅਨੁਸਾਰ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਮਜ਼ਬੂਤ ਅਤੇ ਪਾਰਦਰਸ਼ੀ ਕਾਨੂੰਨੀ ਢਾਂਚਾ ਸਥਾਪਤ ਕੀਤਾ ਹੈ।

(For more news apart from Election Commission invites party presidents and senior leaders talks strengthen election processes as per legal work News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement