Scholarship Scheme : ਪੰਜਾਬ 'ਚ ਸਕਾਲਰਸ਼ਿਪ ਸਕੀਮ ਅਧੀਨ ਦਿਵਿਆਂਗ ਵਿਦਿਆਰਥੀ ਨੂੰ ਦਿੱਤੇ ਜਾ ਰਹੇ ਹਨ ਵਜ਼ੀਫ਼ੇ : ਡਾ. ਬਲਜੀਤ ਕੌਰ

By : BALJINDERK

Published : Jun 11, 2024, 6:43 pm IST
Updated : Jun 11, 2024, 6:53 pm IST
SHARE ARTICLE
 Dr. Baljit Kaur
Dr. Baljit Kaur

Scholarship Scheme : ਕਿਹਾ, ਸਕਾਲਰਸ਼ਿਪ ਸਕੀਮ ਅਧੀਨ  12607 ਦਿਵਿਆਂਗ ਲਾਭਪਾਤਰੀਆਂ ਨੂੰ 3.08 ਕਰੋੜ ਰੁਪਏ ਵੰਡੇ

Scholarship Scheme : ਚੰਡੀਗੜ੍ਹ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਮੰਤਵ ਨੂੰ ਪੂਰਾ ਕਰਨ ਲਈ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਦੀ ਰਹਿਨੁਮਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦਿਵਿਆਂਗ ਵਿਦਿਆਰਥੀਆਂ ਦੀ ਸਹਾਇਤਾ ਲਈ ਲਗਾਤਾਰ ਕੰਮ ਕਰ ਰਿਹਾ ਹੈ। ਪੰਜਾਬ ਰਾਜ ਵਿੱਚ ਸਕਾਲਰਸ਼ਿਪ ਸਕੀਮ ਫਾਰ ਕੈਂਡੀਡੇਟ ਹੈਂਡੀਕੈਪਡ ਬੁਆਇਜ ਐਂਡ ਗਰਲਜ਼ ਅਤੇ ਸਕਾਲਰਸ਼ਿਪ ਸਕੀਮ ਫਾਰ ਹੈਂਡੀਕੈਪ ਅਧੀਨ 12607 ਲਾਭਪਾਤਰੀਆਂ ਨੂੰ 3.08 ਕਰੋੜ ਰੁਪਏ ਅਤੇ ਰਾਸ਼ਟਰੀ ਸਕਾਲਰਸ਼ਿਪ ਟੂ ਹੈਂਡੀਕੈਪ ਸਕੀਮ ਤਹਿਤ 249 ਵਿਦਿਆਰਥੀਆਂ ਨੂੰ 39.71 ਲੱਖ ਰੁਪਏ ਦਾ ਲਾਭ ਦਿੱਤਾ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ ਪੰਜਾਬ ਰਾਜ ਵਿੱਚ ਸਕਾਲਰਸ਼ਿਪ ਸਕੀਮ ਫਾਰ ਕੈਂਡੀਡੇਟ ਹੈਂਡੀਕੈਪਡ ਬੁਆਇਜ ਐਂਡ ਗਰਲਜ਼ ਅਤੇ ਸਕਾਲਰਸ਼ਿਪ ਸਕੀਮ ਫਾਰ ਹੈਂਡੀਕੈਪ ਅਧੀਨ 12607 ਲਾਭਪਾਤਰੀਆਂ ਨੂੰ 3.08 ਕਰੋੜ ਰੁਪਏ ਦੇ ਵਜ਼ੀਫੇ ਦਿੱਤੇ ਗਏ ਹਨ।

ਮੰਤਰੀ ਨੇ ਅੱਗੇ ਦੱਸਿਆ ਕਿ ਦਿਵਿਆਂਗ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਫਾਰ ਹੈਂਡੀਕੈਪਡ ਲੜਕੇ ਅਤੇ ਲੜਕੀਆਂ ਸਕੀਮ ਤਹਿਤ ਪਹਿਲੀ ਤੋਂ ਅੱਠਵੀਂ ਜਮਾਤ ਤੱਕ 200 ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨੌਵੀਂ ਤੋਂ ਡਿਗਰੀ ਪੱਧਰ ਤੱਕ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੂੰ 300 ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਵਜੀਫਾ ਸਕੀਮ ਤਹਿਤ ਪਿੰਡਾਂ ’ਚ ਪੜ੍ਹਾਈ ਕਰ ਰਹੀਆਂ ਦਿਵਿਆਂਗਜਨ ਲੜਕੀਆਂ ਦੇ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੱਕਣ ਲਈ ਲਾਭ ਦਿੱਤਾ ਜਾਂਦਾ ਹੈ। ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਪਹਿਲੀ ਤੋਂ ਦਸਵੀਂ ਤੱਕ 100 ਰੁਪਏ ਪ੍ਰਤੀ ਮਹੀਨਾ ਅਤੇ ਦਸਵੀਂ ਤੋਂ ਡਿਗਰੀ ਪੱਧਰ ਦੇ ਪੜ੍ਹਾਈ ਤੱਕ 200 ਰੁਪਏ ਪ੍ਰਤੀ ਮਹੀਨਾ ਵਾਧੂ ਵਜੀਫਾ ਦਿੱਤਾ ਜਾਂਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ ਰਾਸ਼ਟਰੀ ਸਕਾਲਰਸ਼ਿਪ ਟੂ ਹੈਂਡੀਕੈਪ ਸਕੀਮ ਤਹਿਤ 249 ਵਿਦਿਆਰਥੀਆਂ ਨੂੰ 39.71 ਲੱਖ ਰੁਪਏ ਦਾ ਲਾਭ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਸਕੀਮ ਦਾ ਉਦੇਸ਼ ਦਿਵਿਆਂਗ ਵਿਦਿਆਰਥੀਆਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ, ਜਿਸ ਨਾਲ ਉਹਨਾਂ ਦੀ ਪੜ੍ਹਾਈ ਵਿੱਚ ਕੋਈ ਮੁਸ਼ਕਿਲ ਨਾ ਆਵੇ ਅਤੇ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।

(For more news apart from Scholarships are being given to disabled students under the scholarship scheme in Punjab : Dr. Baljit Kaur News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement