ਮਾਨ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਟਰਾਂਸਪੋਰਟ ਵਿਭਾਗ ਨੇ ਸਾਲ 2022-2025 ਦੌਰਾਨ 5375.65 ਕਰੋੜ ਦਾ ਰਿਕਾਰਡ ਵਾਧੂ ਮਾਲੀਆ ਇਕੱਠਾ ਕੀਤਾ

By : BALJINDERK

Published : Jun 11, 2025, 8:39 pm IST
Updated : Jun 11, 2025, 8:39 pm IST
SHARE ARTICLE
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ

ਸਾਲ 2019-2022 ਦੇ ਮੁਕਾਬਲੇ ਸਾਲ 2022-2025 ਦੌਰਾਨ ਪ੍ਰਾਪਤ ਵਾਧੂ ਮਾਲੀਆ ਮੌਜੂਦਾ ਪੰਜਾਬ ਸਰਕਾਰ ਦੇ ਬਿਹਤਰ ਪ੍ਰਸ਼ਾਸਨ ਅਤੇ ਵਚਨਬੱਧਤਾ ਦਾ ਪ੍ਰਮਾਣ: ਲਾਲਜੀਤ ਭੁੱਲਰ

Punjabi News in Punjabi :  ਪੰਜਾਬ ਦੀ ਮਾਨ ਸਰਕਾਰ ਦੀ ਬਿਹਤਰ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਕਾਰਨ ਸੂਬੇ ਦੇ ਟਰਾਂਸਪੋਰਟ ਵਿਭਾਗ ਨੇ ਸਾਲ 2019-2022 ਦੇ ਮੁਕਾਬਲੇ ਸਾਲ 2022-2025 ਦੌਰਾਨ 5375.65 ਕਰੋੜ ਦਾ ਵਾਧੂ ਮਾਲੀਆ ਇਕੱਠਾ ਕੀਤਾ ਹੈ ਜੋ ਕਿ ਸੂਬਾ ਸਰਕਾਰ ਦੇ ਬਿਹਤਰ ਪ੍ਰਸ਼ਾਸਨ ਦਾ ਪ੍ਰਮਾਣ ਹੈ।

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਟਰਾਂਸਪੋਰਟ ਵਿਭਾਗ ਦੇ ਗੈਰ-ਵਪਾਰਕ ਵਿੰਗ, ਪਨਬੱਸ ਤੇ ਰੋਡਵੇਜ਼ ਅਤੇ ਪੈਪਸੂ ਨੇ ਮਾਲੀਆ ਸੰਗ੍ਰਹਿ ਵਿੱਚ ਕਾਫ਼ੀ ਵਾਧਾ ਦਰਜ ਕੀਤਾ ਹੈ, ਜੋ ਕਿ ਵਿਭਾਗ ਦੇ ਵਿੱਤੀ ਪ੍ਰਦਰਸ਼ਨ ਨੂੰ ਵਧਾਉਣ ਦੇ ਯਤਨਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਟਰਾਂਸਪੋਰਟ ਵਿਭਾਗ ਮਾਲੀਆ ਇਕੱਠਾ ਕਰਨ ਨੂੰ ਵਧਾਉਣ ਅਤੇ ਜਨਤਾ ਲਈ ਆਪਣੀਆਂ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਆਪਣੇ ਯਤਨ ਜਾਰੀ ਰੱਖਣ ਲਈ ਵਚਨਬੱਧ ਹੈ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਵਿੱਚ, ਟਰਾਂਸਪੋਰਟ ਵਿਭਾਗ ਦੇ ਗੈਰ ਵਪਾਰਕ ਵਿੰਗ (ਐਸ.ਟੀ.ਸੀ.) ਨੇ 9037.49 ਕਰੋੜ ਦਾ ਕੁੱਲ ਮਾਲੀਆ ਪੈਦਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਉਲਟ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸਾਲ 2019-2020, 2022-2021 ਅਤੇ 2021-2022 ਦੌਰਾਨ ਪੈਦਾ ਹੋਇਆ ਮਾਲੀਆ 5825.38 ਕਰੋੜ ਸੀ। ਉਨ੍ਹਾਂ ਸੂਬਾ ਸਰਕਾਰ ਦੀ ਬਿਹਤਰ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸਾਲ 2022-2023, 2023-2024 ਅਤੇ 2024-2025 ਦੌਰਾਨ 3212.11 ਕਰੋੜ ਦਾ ਵਾਧੂ ਮਾਲੀਆ ਇਕੱਠਾ ਕੀਤਾ ਗਿਆ ਹੈ, ਜੋ ਕਿ ਇੱਕ ਰਿਕਾਰਡ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਨਬੱਸ ਅਤੇ ਪੰਜਾਬ ਰੋਡਵੇਜ਼ ਨੇ ਸਾਲ 2019-2022 ਦੇ 1332.03 ਕਰੋੜ ਰੁਪਏ ਦੇ ਮੁਕਾਬਲੇ ਸਾਲ 2022-2025 ਦੇ ਤਿੰਨ ਸਾਲਾਂ ਦੌਰਾਨ 2323.21 ਕਰੋੜ ਰੁਪਏ ਦਾ ਵਾਧੂ ਮਾਲੀਆ ਇੱਕਤਰ ਕੀਤਾ ਹੈ ਜੋ ਕਿ 990.91 ਕਰੋੜ ਰੁਪਏ ਜ਼ਿਆਦਾ ਹੈ।

ਸ. ਭੁੱਲਰ ਨੇ ਦੱਸਿਆ ਕਿ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਨੇ ਸਾਲ 2019-2022 ਤੱਕ ਦੇ 1721.52 ਕਰੋੜ ਰੁਪਏ ਦੇ ਮਾਲੀਏ ਦੇ ਮੁਕਾਬਲੇ ਸਾਲ 2022-2025 ਦੌਰਾਨ 2894.15 ਕਰੋੜ ਦਾ ਮਾਲੀਆ ਇਕੱਤਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੇ ਮੁਕਾਬਲੇ ਸਾਲ 2022-2025 ਦਾ ਮਾਲੀਆ 1172.63 ਕਰੋੜ ਵੱਧ ਹੈ।

ਸ. ਭੁੱਲਰ ਨੇ ਅੱਗੇ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਇਹ ਪ੍ਰਭਾਵਸ਼ਾਲੀ ਵਾਧਾ ਵਿਭਾਗ ਦੀ ਆਪਣੇ ਮਾਲੀਆ ਸੰਗ੍ਰਹਿ ਵਿਧੀਆਂ ਨੂੰ ਬਿਹਤਰ ਬਣਾਉਣ ਦੀ ਵਚਨਬੱਧਤਾ ਦਾ ਪ੍ਰਮਾਣ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਸਰਬਪੱਖੀ ਵਿਕਾਸ ਦੀ ਦਿਸ਼ਾ ‘ਚ ਨਿਰੰਤਰ ਅੱਗੇ ਵਧ ਰਿਹਾ ਹੈ ਉਨ੍ਹਾਂ ਦੱਸਿਆ ਕਿ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲਗਾਤਾਰ 3 ਸਾਲਾ ਤੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ‘ਚ ਕੰਮ ਕਰ ਰਹੀ ਹੈ।  

(For more news apart from Punjab Government Transport Department collected record additional revenue Rs 5375.65 crore during year 2022-2025 News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM
Advertisement