Punjab News :'ਪੁਲਿਸ 'ਚ ਕਾਲੀਆਂ ਭੇਡਾਂ' ਦੀ ਪਛਾਣ ਕਰਨ ਦੀ ਪ੍ਰਕਿਰਿਆ ਤੋਂ ਬਾਅਦ ਬਾਜਵਾ ਨੇ ਸਰਕਾਰ ਨੂੰ DGP ਦੇ ਦਾਅਵੇ ਦੀ ਯਾਦ ਦਿਵਾਈ

By : BALJINDERK

Published : Sep 11, 2024, 7:50 pm IST
Updated : Sep 11, 2024, 7:50 pm IST
SHARE ARTICLE
ਸੀਨੀਅਰ ਕਾਂਗਰਸੀ ਆਗੂ ਬਾਜਵਾ
ਸੀਨੀਅਰ ਕਾਂਗਰਸੀ ਆਗੂ ਬਾਜਵਾ

Chandigarh News : ਕਿਹਾ ਪੰਜਾਬ ਪੁਲਿਸ ਦੇ ਜਵਾਨ ਦਾਗ਼ੀ ਨਹੀਂ ਹਨ

Chandigarh News :  ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਵਿੱਚ ਕਾਲੀਆਂ ਭੇਡਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ 'ਆਪ' ਸਰਕਾਰ ਨੂੰ ਕਾਰਜਕਾਰੀ ਡੀਜੀਪੀ ਦੇ ਉਸ ਦਾਅਵੇ ਦੀ ਯਾਦ ਦਿਵਾਈ ਕਿ ਪੰਜਾਬ ਪੁਲਿਸ ਦੇ ਜਵਾਨ ਦਾਗ਼ੀ ਨਹੀਂ ਹਨ। 

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰਾਂ ਅਤੇ ਪੁਲਿਸ ਫੋਰਸ ਦੇ ਇੱਕ ਹਿੱਸੇ ਦਰਮਿਆਨ ਗੱਠਜੋੜ ਨੂੰ ਤੋੜਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਾਲ ਜੂਨ ਵਿੱਚ 10,000 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਸਨ। ਹਾਲਾਂਕਿ, ਪੰਜਾਬ ਦੇ ਡੀਜੀਪੀ ਨੇ ਇੱਕ ਅਖ਼ਬਾਰ ਨੂੰ ਇੰਟਰਵਿਊ ਦੌਰਾਨ ਮੁੱਖ ਮੰਤਰੀ ਦੇ ਦੋਸ਼ਾਂ ਵਿਰੁੱਧ ਪੰਜਾਬ ਪੁਲਿਸ ਦਾ ਬਚਾਅ ਕੀਤਾ ਸੀ। 

ਬਾਜਵਾ ਕਿਹਾ ਕਿ 10,000 ਪੁਲਿਸ ਫੋਰਸ ਦੇ ਤਬਾਦਲੇ ਤੋਂ ਬਾਅਦ ਕੀ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾ ਸਕੇ ਹਨ? ਨਹੀਂ। ਕਿਉਂਕਿ ਸਿਰਫ਼ ਤਬਾਦਲੇ ਨਾਲ ਨਸ਼ਾ ਤਸਕਰੀ ਅਤੇ ਨਸ਼ਿਆਂ ਦੀ ਦੁਰਵਰਤੋਂ ਦਾ ਮੁੱਦਾ ਹੱਲ ਨਹੀਂ ਹੋਵੇਗਾ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ-ਕਮ-ਗ੍ਰਹਿ ਮੰਤਰੀ ਹੁਣ ਤੱਕ ਨਸ਼ਿਆਂ ਅਤੇ ਵਿਗੜਦੀ ਕਾਨੂੰਨ ਵਿਵਸਥਾ ਬਾਰੇ ਸਾਰਥਿਕ ਨਤੀਜੇ ਦੇਣ ਵਿੱਚ ਅਸਫ਼ਲ ਰਹੇ ਹਨ। 

ਪੰਜਾਬ ਪੁਲਿਸ ਵਿੱਚ ਕਾਲੀਆਂ ਭੇਡਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਨੂੰ ਮਹਿਜ਼ ਵਿਅਰਥ ਕਾਰਵਾਈ ਕਰਾਰ ਦਿੰਦਿਆਂ ਬਾਜਵਾ ਨੇ ਕਿਹਾ ਕਿ 'ਆਪ' ਸਰਕਾਰ ਆਪਣੀਆਂ ਨਾਕਾਮੀਆਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਚਾਰੂ ਬਣਾਉਣ ਅਤੇ ਨਿਰਧਾਰਿਤ ਸਮੇਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੇ ਹਨ। ਬਾਜਵਾ ਨੇ ਕਿਹਾ ਕਿ ਇਸ ਦੌਰਾਨ ਪੰਜਾਬ ਦੇ ਲੋਕਾਂ ਨੇ ਅਯੋਗ ਪੰਜਾਬ ਸਰਕਾਰ ਦੀ ਅਸਲੀਅਤ ਜਾਣ ਲਈ ਹੈ, ਜਿਸ ਕਰ ਕੇ 'ਆਪ' ਅਜਿਹੀਆਂ ਚਾਲਾਂ ਨਾਲ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। 

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਜਦੋਂ ਤੋਂ 'ਆਪ' ਨੇ ਪੰਜਾਬ ਵਿੱਚ ਸੱਤਾ ਹਾਸਲ ਕੀਤੀ ਹੈ, ਗੈਂਗ ਕ੍ਰਾਈਮ, ਬੰਦੂਕ ਅਪਰਾਧ, ਜਬਰੀ ਵਸੂਲੀ ਅਤੇ ਨਸ਼ਾ ਤਸਕਰੀ ਵਿੱਚ ਵਾਧਾ ਹੋਇਆ ਹੈ। ਅਜਿਹਾ ਲੱਗਦਾ ਹੈ ਕਿ 'ਆਪ' ਸਰਕਾਰ ਨੇ ਆਪਣੇ ਆਪ ਨੂੰ ਅਪਰਾਧੀਆਂ ਅੱਗੇ ਸਮਰਪਣ ਕਰ ਦਿੱਤਾ ਹੈ।

(For more news apart from Bajwa reminded government of DGP's claim after AAP June process of identifying 'black sheep in police' News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM

“Lohri Celebrated at Rozana Spokesman Office All Team Member's Dhol | Giddha | Bhangra | Nimrat Kaur

14 Jan 2026 3:14 PM

CM ਦੀ ਪੇਸ਼ੀ-ਤੈਅ ਸਮੇ 'ਤੇ ਰੇੜਕਾ,Jathedar ਦਾ ਆਦੇਸ਼-15 ਜਨਵਰੀ ਨੂੰ ਸ਼ਾਮ 4:30 ਵਜੇ ਦੇਣ| SGPC| Spokesman Debate

14 Jan 2026 3:13 PM
Advertisement