
ਅਣਪਛਾਤੇ ਨੌਜਵਾਨਾਂ ਨੇ ਘਰ ਵਿਚ ਕੁਝ ਵਿਸਫੋਟਕ ਸਮੱਗਰੀ ਵਰਗੀ ਚੀਜ਼ ਸੁੱਟੀ
Chandigarh News : ਚੰਡੀਗੜ੍ਹ ਦੇ ਸੈਕਟਰ 10 ਸਥਿਤ ਇੱਕ ਘਰ ਵਿੱਚ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ 3 ਅਣਪਛਾਤੇ ਨੌਜਵਾਨਾਂ ਨੇ ਘਰ ਵਿਚ ਕੁਝ ਵਿਸਫੋਟਕ ਸਮੱਗਰੀ ਵਰਗੀ ਚੀਜ਼ ਸੁੱਟੀ ਹੈ ,ਜਿਸ ਤੋਂ ਬਾਅਦ ਘਰ 'ਚ ਧਮਾਕਾ ਹੋਇਆ ਹੈ।
ਜਿਸ ਧਮਾਕੇ ਕਾਰਨ ਘਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਹਨ। ਧਮਾਕਾ ਕਰਨ ਵਾਲੇ ਇੱਕ ਆਟੋ ਵਿੱਚ ਆਏ ਸਨ। ਘਟਨਾ ਤੋਂ ਬਾਅਦ ਉਹ ਉਸੇ ਆਟੋ ਵਿੱਚ ਬੈਠ ਕੇ ਫਰਾਰ ਹੋ ਗਏ ਹਨ। ਮੌਕੇ ’ਤੇ ਬੰਬ ਨਿਰੋਧਕ ਦਸਤਾ ਵੀ ਮੌਜੂਦ ਹੈ।
ਧਮਾਕੇ ਦੀ ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲੀਸ ਵਿੱਚ ਹੜਕੰਪ ਮਚ ਗਿਆ ਹੈ। ਡੀਜੀਪੀ ਸੁਰਿੰਦਰ ਸਿੰਘ ਯਾਦਵ ਦੀ ਅਗਵਾਈ ਵਿੱਚ ਆਈਜੀ ਰਾਜਕੁਮਾਰ, ਐਸਐਸਪੀ ਕੰਵਰਦੀਪ ਕੌਰ ਸਮੇਤ ਭਾਰੀ ਪੁਲੀਸ ਫੋਰਸ ਘਰ 'ਚ ਪਹੁੰਚੀ ਹੈ।
ਜਾਂਚ ਲਈ ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਟੀਮਾਂ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਧਮਾਕੇ ਵਿਚ ਵਰਤੀ ਗਈ ਸਮੱਗਰੀ ਦੀ ਜਾਂਚ ਲਈ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਹੈ। ਇਹ ਘਟਨਾ ਸੈਕਟਰ-10 ਦੇ ਮਕਾਨ ਨੰਬਰ 575 ਵਿੱਚ ਵਾਪਰੀ। ਘਟਨਾ ਸਮੇਂ ਪਰਿਵਾਰ ਘਰ ਦੇ ਅੰਦਰ ਹੀ ਸੀ।