Punjab Haryana Highcourt: ਪੰਚਾਇਤੀ ਚੋਣ ਪਟੀਸ਼ਨਾਂ ਦੀ ਸੁਣਵਾਈ ਸੋਮਵਾਰ ਤੱਕ ਮੁਲਤਵੀ
Published : Oct 11, 2024, 11:33 am IST
Updated : Oct 11, 2024, 11:55 am IST
SHARE ARTICLE
Hearing of panchayat election petitions adjourned till Monday
Hearing of panchayat election petitions adjourned till Monday

Punjab Haryana Highcourt: 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ 14 ਤਰੀਕ (ਸੋਮਵਾਰ) ਤੱਕ ਮੁਲਤਵੀ

 

Punjab Haryana Highcourt: ਪੰਜਾਬ ਵਿੱਚ ਪੰਚਾਇਤੀ ਚੋਣਾਂ ਸਬੰਧੀ 300 ਦੇ ਕਰੀਬ ਨਵੀਆਂ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਜਿਸ ਦੀ ਸੁਣਵਾਈ ਅਦਾਲਤ ਨੇ 14 ਅਕਤੂਬਰ ਤੱਕ ਟਾਲ ਦਿੱਤੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕਰੀਬ 250 ਪੰਚਾਇਤਾਂ ਅਜਿਹੀਆਂ ਸਨ, ਜਿਨ੍ਹਾਂ ਦੀ ਚੋਣ ਪ੍ਰਕਿਰਿਆ 'ਤੇ ਹਾਈ ਕੋਰਟ ਨੇ ਰੋਕ ਲਗਾ ਦਿੱਤੀ ਸੀ। ਇਸ ਸਬੰਧੀ ਅਦਾਲਤ ਦਾ ਵਿਸਥਾਰਤ ਹੁਕਮ ਆ ਗਿਆ ਹੈ। ਅਦਾਲਤ ਨੇ ਉਕਤ ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਹੈ।

ਹਾਈਕੋਰਟ ਨੇ ਨਾਮਜ਼ਦਗੀ ਰੱਦ ਕਰਨ 'ਤੇ ਸਖ਼ਤ ਟਿੱਪਣੀ ਕੀਤੀ ਹੈ। ਅਦਾਲਤ ਦਾ ਕਹਿਣਾ ਹੈ ਕਿ ਚੋਣ ਪ੍ਰਕਿਰਿਆ ਪਾਰਦਰਸ਼ੀ ਹੋਣੀ ਚਾਹੀਦੀ ਹੈ। ਲੋਕਾਂ ਦੇ ਭਰੋਸੇ ਲਈ ਪਾਰਦਰਸ਼ੀ ਪ੍ਰਕਿਰਿਆ ਜ਼ਰੂਰੀ ਹੈ। ਵੋਟ ਪਾਉਣਾ ਸਿਰਫ਼ ਸੰਵਿਧਾਨਕ ਹੀ ਨਹੀਂ ਸਗੋਂ ਕਾਨੂੰਨੀ ਹੱਕ ਵੀ ਹੈ। ਕੁਝ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਮਾਮੂਲੀ ਕਾਰਨਾਂ ਕਰਕੇ ਰੱਦ ਕਰ ਦਿੱਤੀਆਂ ਗਈਆਂ, ਜੋ ਕਿ ਸਰਾਸਰ ਗਲਤ ਹੈ। ਇਸ ਨੂੰ ਰੱਦ ਨਹੀਂ ਕੀਤਾ ਜਾ ਸਕਦਾ। ਅਜਿਹੀ ਸਥਿਤੀ ਵਿੱਚ ਚੋਣਾਂ ਹੋਣੀਆਂ ਚਾਹੀਦੀਆਂ ਹਨ।

ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ 'ਤੇ ਵੀ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ NOC ਜਾਰੀ ਨਹੀਂ ਕੀਤਾ ਗਿਆ ਹੈ।

ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਆਮ ਆਦਮੀ ਪਾਰਟੀ 'ਤੇ ਸਵਾਲ ਚੁੱਕ ਰਹੇ ਹਨ। ਮਾਮਲਾ ਚੋਣ ਕਮਿਸ਼ਨ ਕੋਲ ਵੀ ਪਹੁੰਚ ਗਿਆ ਹੈ। ਹਾਲਾਂਕਿ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਧੱਕਾ ਕਰ ਰਹੇ ਹਨ। ਇੱਥੋਂ ਤੱਕ ਕਿ ਸਾਡੇ ਵਰਕਰਾਂ ਦਾ ਕਤਲ ਵੀ ਕੀਤਾ ਗਿਆ ਹੈ। ਹੁਣ ਲੋਕਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ।

ਇਸ ਸਮੇਂ ਰਾਜ ਵਿੱਚ 13937 ਗ੍ਰਾਮ ਪੰਚਾਇਤਾਂ ਹਨ। ਇਨ੍ਹਾਂ ਵਿੱਚ ਚੋਣਾਂ ਹੋ ਰਹੀਆਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਰਕਾਰ ਨੇ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਲਈ ਕਈ ਕਦਮ ਚੁੱਕੇ ਹਨ। ਚੋਣਾਂ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੋਟਾਂ ਵਾਲੇ ਦਿਨ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਪੰਚਾਇਤੀ ਚੋਣਾਂ ਲਈ ਰਾਜ ਚੋਣ ਕਮਿਸ਼ਨ ਨੇ ਆਪਣੇ ਦਫ਼ਤਰ ਐਸ.ਸੀ.ਓ. ਨੰਬਰ 49, ਸੈਕਟਰ 17-ਈ, ਚੰਡੀਗੜ੍ਹ ਵਿੱਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਨੰਬਰ ਸ਼ੁਰੂ ਕੀਤਾ ਗਿਆ ਹੈ।

ਜਿੱਥੇ ਹਰ ਰੋਜ਼ ਸਵੇਰੇ 8.30 ਤੋਂ ਰਾਤ 9 ਵਜੇ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ। ਕੰਟਰੋਲ ਰੂਮ ਨਾਲ ਸੰਪਰਕ ਕਰਨ ਲਈ ਲੋਕਾਂ ਨੂੰ ਲੈਂਡਲਾਈਨ ਨੰਬਰ 0172-2771326 'ਤੇ ਕਾਲ ਕਰਨੀ ਪਵੇਗੀ। ਇਸ ਤੋਂ ਇਲਾਵਾ ਵਿਭਾਗ ਦੀ ਵੈੱਬਸਾਈਟ 'ਤੇ ਵੀ ਜਾਣਕਾਰੀ ਅਪਲੋਡ ਕੀਤੀ ਗਈ ਹੈ।

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement