
'IPS ਤੇ IAS ਦੇ ਪਰਿਵਾਰਾਂ ਨੂੰ ਵੀ ਇਨਸਾਫ਼ ਮੰਗਣਾ ਪੈ ਰਿਹਾ'
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਈਪੀਐਸ ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਪੂਰਨ ਕੁਮਾਰ ਦਾ ਪਰਿਵਾਰ ਗਹਿਰੇ ਸਦਮੇ ਵਿੱਚ ਹੈ ਅਤੇ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ ਹੈ।ਏਡੀਜੀਪੀ ਦੀ ਪਤਨੀ ਪੰਜਾਬ ਦੀ ਧੀ ਹੈ ਉਸ ਦਾ ਨਾਲ ਦੁੱਖ ਪ੍ਰਗਟਾਇਆ ਹੈ।
ਮੁੱਖ ਮੰਤਰੀ ਨੇ ਕਿਹਾ ਹੈ ਕਿ IPS ਤੇ IAS ਦੇ ਪਰਿਵਾਰਾਂ ਨੂੰ ਵੀ ਇਨਸਾਫ਼ ਮੰਗਣਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦਲਿਤ ਪਰਿਵਾਰਾਂ ਨਾਲ ਹਮੇਸ਼ਾ ਧੱਕਾ ਹੁੰਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਚੀਫ਼ ਜਸਟਿਸ ਨੂੰ ਵੀ ਸੋਸ਼ਲ ਮੀਡੀਆ ਉੱਤੇ ਟਰੋਲ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਤੇ ਹਰਿਆਣਾ ਸਰਕਾਰ ਤੋਂ ਇਨਸਾਫ ਦੀ ਮੰਗ ਕਰਦੇ ਹਾਂ।ਉਨ੍ਹਾਂ ਨੇ ਕਿਹਾ ਹੈ ਕਿ ਰਾਜਪਾਲ ਗੁਲਾਬ ਚੰਦ ਕਟਾਰੀਆਂ ਨੂੰ ਦਖ਼ਲ ਦੇਣ ਲਈ ਕਿਹਾ ਹੈ।