Punjab News : ਵਿੱਤੀ ਸਾਲ 2023-24 ਵਿਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ਈ.ਟੀ.ਓ.

By : BALJINDERK

Published : Mar 12, 2024, 5:45 pm IST
Updated : Mar 12, 2024, 5:45 pm IST
SHARE ARTICLE
Minister Harbhajan Singh
Minister Harbhajan Singh

Punjab News : ਪਹਿਲਕਦਮੀ ਨੇ 90 ਫੀਸਦੀ ਘਰੇਲੂ ਖਪਤਕਾਰਾਂ ਨੂੰ ਰਾਹਤ ਪ੍ਰਦਾਨ ਕਰਨ ’ਚ ਅਹਿਮ ਭੂਮਿਕਾ ਨਿਭਾਈ

Punjab News : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ETO ਨੇ ਅੱਜ ਇਥੇ ਦੱਸਿਆ ਕਿ ਚਾਲੂ ਵਿੱਤੀ ਸਾਲ 2023-24 ਦੌਰਾਨ ਹੁਣ ਤੱਕ ਸੂਬੇ ਦੇ ਕੁੱਲ 70,86,273 ਘਰੇਲੂ ਖਪਤਕਾਰਾਂ ਨੂੰ ’ਜ਼ੀਰੋ ਬਿਜਲੀ ਬਿੱਲ’ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ 77,23,309 ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਅਤੇ 600 ਯੂਨਿਟ ਪ੍ਰਤੀ ਬਿਲਿੰਗ ਸਾਈਕਲ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਗਈ।

ਇਹ ਵੀ ਪੜੋ:Bolivia landslides News : ਬੋਲੀਵੀਆ ’ਚ ਖਿਸਕੀ ਜ਼ਮੀਨ ਤੇ ਆਇਆ ਹੜ੍ਹ, 51 ਲੋਕਾਂ ਦੀ ਮੌਤ

ਬਿਜਲੀ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਵਿੱਤੀ ਸਾਲ 2021-22 ਵਿੱਚ 200 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਸਪਲਾਈ ਦਾ ਲਾਭ ਲੈਣ ਵਾਲੇ 22,48,065 ਖਪਤਕਾਰਾਂ ਦੇ ਮੁਕਾਬਲੇ ਲਾਭਪਾਤਰੀਆਂ ਦੀ ਗਿਣਤੀ ਵਿਚ ਮਹੱਤਵਪੂਰਨ ਵਾਧਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਅਤੇ ਖਾਸਤੌਰ ‘ਤੇ ਊਰਜਾ ਦੀਆਂ ਵੱਧ ਦੀਆਂ ਕੀਮਤਾਂ ਦੇ ਮੱਦੇਨਜ਼ਰ ਇਹ ਪਹਿਲਕਦਮੀ 90 ਪ੍ਰਤੀਸ਼ਤ ਘਰੇਲੂ ਖਪਤਕਾਰਾਂ ਨੂੰ ਰਾਹਤ ਪ੍ਰਦਾਨ ਕਰਨ ਵਿਚ ਮਦਦਗਾਰ ਸਾਬਤ ਹੋਈ ਹੈ।

ਇਹ ਵੀ ਪੜੋ:Chandigarh News:  ਚੰਡੀਗੜ੍ਹ ’ਚ ਨਗਰ ਨਿਗਮ ਵਲੋਂ 7 ਖਤਰਨਾਕ ਕਿਸਮ ਦੇ ਕੁੱਤਿਆਂ ’ਤੇ ਪਾਬੰਦੀ 

ਲਾਭਪਾਤਰੀਆਂ ਦਾ ਜ਼ਿਲ੍ਹਾਵਾਰ ਵੇਰਵਾ ਦਿੰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਲੁਧਿਆਣਾ ਤੋਂ 7,43,631, ਪਟਿਆਲਾ ਤੋਂ 5,21,301, ਅੰਮ੍ਰਿਤਸਰ ਤੋਂ 5,15,352, ਹੁਸ਼ਿਆਰਪੁਰ ਤੋਂ 4,60,033, ਸ੍ਰੀ ਮੁਕਤਸਰ ਸਾਹਿਬ ਤੋਂ 4,13,788, ਗੁਰਦਾਸਪੁਰ ਤੋਂ 3,96,757, ਜਲੰਧਰ ਤੋਂ 3,95,369, ਰੋਪੜ ਤੋਂ 3,78,330, ਤਰਨਤਾਰਨ ਤੋਂ 3,30,010, ਕਪੂਰਥਲਾ ਤੋਂ 3,01,901, ਸ਼ਹੀਦ ਭਗਤ ਸਿੰਘ ਨਗਰ ਤੋਂ 2,96, 757, ਸਾਹਿਬਜਾਦਾ ਅਜੀਤ ਸਿੰਘ ਨਗਰ ਤੋਂ 2,88,499, ਬਠਿੰਡਾ ਤੋਂ 2,83,177, ਸ੍ਰੀ ਫਤਹਿਗੜ੍ਹ ਸਾਹਿਬ ਤੋਂ 2,57,264, ਸੰਗਰੂਰ ਤੋਂ 2,35,670, ਮੋਗਾ ਤੋਂ 2,13,871, ਬਰਨਾਲਾ ਤੋਂ 1,98,061, ਫਿਰੋਜ਼ਪੁਰ ਤੋਂ 1,93,159, ਮਾਨਸਾ ਤੋਂ 1,88,785, ਪਠਾਨਕੋਟ ਤੋਂ 1,70,039, ਫਰੀਦਕੋਟ ਤੋਂ 1,42,580, ਮਾਲੇਰਕੋਟਲਾ ਤੋਂ 97,553 ਅਤੇ ਫਾਜ਼ਿਲਕਾ ਤੋਂ 64,386 ਘਰੇਲੂ ਖਪਤਕਾਰਾਂ ਨੇ ਵਿੱਤੀ ਸਾਲ 2024-25 ਵਿੱਚ ਜ਼ੀਰੋ ਬਿਜਲੀ ਬਿੱਲ ਪ੍ਰਾਪਤ ਕੀਤਾ।

ਇਹ ਵੀ ਪੜੋ:Amritsar News : CM ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ 


ਬਿਜਲੀ ਮੰਤਰੀ ਹਰਭਜਨ ਸਿੰਘ ETO ਨੇ ਇਸ ਪ੍ਰਾਪਤੀ ਦੀ ਮਹੱਤਤਾ ’ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਹ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਾਰਿਆਂ ਲਈ ਕਿਫਾਇਤੀ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਇਸ ਦੇ ਸਮਰਪਣ ਦਾ ਪ੍ਰਮਾਣ ਹੈ।

ਇਹ ਵੀ ਪੜੋ:Phagwara Cirme News : ਫਗਵਾੜਾ ’ਚ ਪੈਲੇਸ ਮਾਲਕ ਨੇ ਫਾਹਾ ਲਾ ਕੀਤੀ ਖ਼ੁਦਕੁਸ਼ੀ 

 (For more news apart from 2023-24 In financial,71 lakh consumers benefit zero bill News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement