Vaisakhi Celebration News : ਬਨਵਾਰੀ ਲਾਲ ਪੁਰੋਹਿਤ ਨੇ ਦੇਸ਼-ਵਿਦੇਸ਼ ’ਚ ਵਸਦੇ ਸਮੂਹ ਪੰਜਾਬੀਆਂ ਨੂੰ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ 

By : BALJINDERK

Published : Apr 12, 2024, 6:51 pm IST
Updated : Apr 12, 2024, 6:53 pm IST
SHARE ARTICLE
Governor Banwari Lal Purohit
Governor Banwari Lal Purohit

Vaisakhi Celebration News : ਰਾਜਪਾਲ ਨੇ ਕਿਹਾ ਕਿ ਇਸ ਪਵਿੱਤਰ ਤਿਉਹਾਰ ਦਾ ਸਿੱਖ ਧਰਮ ਦੇ ਗੌਰਵਮਈ ਇਤਿਹਾਸ ’ਚ ਵਿਸ਼ੇਸ਼ ਮਹੱਤਵ ਹੈ

Vaisakhi Celebration News : ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਵਿਸਾਖੀ ਮੌਕੇ ਦੇਸ਼-ਵਿਦੇਸ਼ ਵਿਚ ਵਸਦੇ ਸਮੂਹ ਪੰਜਾਬੀਆਂ ਨੂੰ ਇਸ ਸ਼ੁਭ ਤਿਉਹਾਰ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਇਹ ਵੀ ਪੜੋ:Punjab News : ਪੁਰਤਗਾਲ ਤੋਂ 40 ਦਿਨਾਂ ਬਾਅਦ ਨੌਜਵਾਨ ਦੀ ਆਈ ਮ੍ਰਿਤਕ ਦੇਹ, ਪੁੱਤ ਦੀ ਲਾਸ਼ ਨੂੰ ਵੇਖ ਪਰਵਾਰ ਭੁੱਬਾਂ ਮਾਰ ਰੋਇਆ

ਆਪਣੇ ਸੰਦੇਸ਼ ਵਿਚ ਰਾਜਪਾਲ ਪੁਰੋਹਿਤ ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਬਹੁਪੱਖੀ ਮਹੱਤਤਾ ਰੱਖਦਾ ਹੈ। ਇਹ ਵਾਢੀ ਦੇ ਮੌਸਮ ਦੀ ਸ਼ੁਰੂਆਤ ਨੂੰ ਦਰਸਾਉਂਦਾ ਹੈ ਜੋ ਖੁਸ਼ੀਆਂ ਅਤੇ ਖੁਸ਼ਹਾਲੀ ਦਾ ਸੰਕੇਤ ਦਿੰਦਾ ਹੈ। ਇਸ ਦੇ ਨਾਲ ਹੀ ਇਹ ਤਿਉਹਾਰ ਦੇਸ਼ ਦੀ ਤਰੱਕੀ ਵਿਚ ਸਾਡੇ ਕਿਸਾਨਾਂ ਦੇ ਯੋਗਦਾਨ ਲਈ ਉਹਨਾਂ ਦਾ ਧੰਨਵਾਦ ਕਰਨ ਦਾ ਮੌਕਾ ਵੀ ਹੈ। ਰਾਜਪਾਲ ਨੇ ਅੱਗੇ ਕਿਹਾ ਕਿ ਇਸ ਪਵਿੱਤਰ ਤਿਉਹਾਰ ਦਾ ਸਿੱਖ ਧਰਮ ਦੇ ਗੌਰਵਮਈ ਇਤਿਹਾਸ ’ਚ ਵਿਸ਼ੇਸ਼ ਮਹੱਤਵ ਹੈ ਕਿਉਂਕਿ ਅੱਜ ਦੇ ਦਿਨ 1699 ਵਿਚ ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮੁਗਲਾਂ ਦੇ ਜ਼ੁਲਮ ਦਾ ਟਾਕਰਾ ਕਰਨ ਲਈ ‘ਖ਼ਾਲਸਾ ਪੰਥ’ ਦੀ ਸਥਾਪਨਾ ਕੀਤੀ ਸੀ। 

ਇਹ ਵੀ ਪੜੋ:Ludhiana News : ਵਾਰਾਣਸੀ ’ਚ ਦਮ ਘੁੱਟਣ ਨਾਲ ਐਂਬੂਲੈਂਸ ਡਰਾਈਵਰ ਦੀ ਹੋਈ ਮੌਤ 

ਰਾਜਪਾਲ ਪੁਰੋਹਿਤ ਨੇ ਅੱਗੇ ਕਿਹਾ ਕਿ ਇਹ ਦਿਨ 1919 ਵਿਚ ਸਾਡੀ ਆਜ਼ਾਦੀ ਦੇ ਅੰਦੋਲਨ ਵਿਚ ਵੀ ਆਪਣੀ ਮਹੱਤਵਪੂਰਨ ਛਾਪ ਛੱਡਦਾ ਹੈ। ਇਸ ਦਿਨ ਜਲਿ੍ਹਆਂਵਾਲਾ ਬਾਗ, ਅੰਮ੍ਰਿਤਸਰ ਵਿਚ ਅਨੇਕਾਂ ਸ਼ਹੀਦਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ ਅਤੇ ਇਸੇ ਕਤਲੇਆਮ ਨੇ ਆਜ਼ਾਦੀ ਦੀ ਲਹਿਰ ਨੂੰ ਵੱਡਾ ਹੁਲਾਰਾ ਦਿੱਤਾ ਸੀ।

ਇਹ ਵੀ ਪੜੋ:Ludhiana Fire News : ਲੁਧਿਆਣਾ ਦੀ ਧਾਗਾ ਫੈਕਟਰੀ ’ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰਿਆ ਹਾਦਸਾ

ਰਾਜਪਾਲ ਨੇ ਅੱਗੇ ਕਿਹਾ ਕਿ ਇਹ ਤਿਉਹਾਰ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਦੇਣ ਦੇ ਸਾਡੇ ਸੰਕਲਪ ਨੂੰ ਹੋਰ ਮਜ਼ਬੂਤ ਕਰੇ ਅਤੇ ਆਗਾਮੀ ਸਾਲ ਸਾਡੇ ਸਾਰੀਆਂ ਲਈ ਖੁਸ਼ੀਆਂ ਅਤੇ ਖੁਸ਼ਹਾਲੀ ਲੈ ਕੇ ਆਵੇ।

ਇਹ ਵੀ ਪੜੋ:Lok Sabha Election 2024 : ਕਿਸਾਨਾਂ ਨੂੰ ਵਿਚੋਲਿਆਂ ਦੇ ਚੁੰਗਲ ਤੋਂ ਮੁਕਤ ਕਰਵਾਉਣਾ ਸਭ ਤੋਂ ਵੱਡੀ ਤਰਜੀਹ: ਉਪੇਂਦਰ ਕੁਸ਼ਵਾਹਾ

 (For more news apart from Banwari Lal Purohit congratulated all Punjabis living abroad on Vaisakhi News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajpura ਵਿਖੇ Kisan ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਅਲਟੀਮੇਟਮ, ਦੋ ਦਿਨਾਂ ਸਮਾਂ ਦਿੰਦੇ ਹਾਂ, ਨਹੀਂ ਤਾਂ

06 May 2024 1:42 PM

Breaking News: T20 World Cup ਦੇ ਮੈਚਾਂ ਦੌਰਾਨ ਅੱ+ਤਵਾਦੀ ਹਮਲਿਆਂ ਦੀ ਧਮਕੀ, Cricket ਜਗਤ ਲਈ ਪਰੇਸ਼ਾਨ ਕਰਨ ਵਾਲੀ

06 May 2024 1:13 PM

Cabinet Minister Dr. Baljit Kaur ਬੇਬਾਕ Interview Badal ‘ਤੇ ਧਰਿਆ ਤਵਾ, ਇਹਨਾਂ ਲੁੱਟਣ ਵਾਲਿਆਂ ਤੋਂ ਮਸਾਂ...

06 May 2024 12:55 PM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM

ਧਾਕੜ ਅਫ਼ਸਰ ਨੇ Akali Dal ਨੂੰ Bye-Bye ਕਹਿ Congress ਕਰ ਲਈ ਜੁਆਇਨ, Raja Warring ਨੇ Dr Lakhbir Singh ਨੂੰ..

06 May 2024 10:33 AM
Advertisement